• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪਹਾੜਾਂ ਵਿੱਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਵਧੀ

ਪਹਾੜਾਂ ਵਿੱਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਵਧੀ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ।

Written ByRavinder Singh
Published: Oct 18, 2026, 08:36 AM IST|Updated: Oct 18, 2026, 08:38 AM IST
joinshare
ਪਹਾੜਾਂ ਵਿੱਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਵਧੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਗਵਾਲੀਅਰ ਵਿੱਚ ਮੰਦਰ ਦੀ ਕੰਧ ਵਿੱਚ ਟਕਰਾਇਆ ਬੇਕਾਬੂ ਟਰੱਕ; 13 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ

ਗਵਾਲੀਅਰ ਵਿੱਚ ਮੰਦਰ ਦੀ ਕੰਧ ਵਿੱਚ ਟਕਰਾਇਆ ਬੇਕਾਬੂ ਟਰੱਕ; 13 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ

2

ਪਹਾੜਾਂ ਵਿੱਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਵਧੀ

3

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਕਤੂਬਰ 2026

4

ਕੋਲਕਾਤਾ ਵਿੱਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ ਮਚਣ ਕਾਰਨ 19 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

5

ਕਲੀਨਿਕ ਉਤੇ ਪੁਲਿਸ ਤੇ ਡਰੱਗ ਇੰਸਪੈਕਟਰ ਦੀ ਛਾਪੇਮਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਦਰਅਸਲ ਵਿੱਚ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਵਧ ਰਹੀ ਹੈ। ਸਵੇਰ ਤੇ ਸ਼ਾਮ ਦੇ ਸਮੇਂ ਤਾਪਮਾਨ ਵਿੱਚ ਕਮੀ ਕਾਰਨ ਲੋਕਾਂ ਨੂੰ ਠੰਢ ਮਹਿਸੂਸ ਹੋ ਰਹੀ ਹੈ, ਜਦਕਿ ਦਿਨ ਵੇਲੇ ਧੁੱਪ ਨਿਕਲਣ ਨਾਲ ਕੁਝ ਰਾਹਤ ਮਿਲ ਸਕਦੀ ਹੈ। 

ਮੌਸਮ ਵਿਭਾਗ ਅਨੁਸਾਰ 18 ਤੋਂ 22 ਅਕਤੂਬਰ ਤੱਕ ਚੰਡੀਗੜ੍ਹ ਅਤੇ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਮੌਸਮ ਵਿੱਚ ਆ ਰਹੇ ਇਸ ਬਦਲਾਅ ਨਾਲ ਸਵੇਰੇ ਅਤੇ ਸ਼ਾਮ ਨੂੰ ਠੰਢ ਵਧੇਗੀ, ਜਦਕਿ ਦਿਨ ਸਮੇਂ ਧੁੱਪ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਹੋ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਸ ਵਾਧੇ ਦੇ ਬਾਵਜੂਦ ਤਾਪਮਾਨ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਹੈ। ਤਾਪਮਾਨ ਦੇ ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਦਿਨ ਅਤੇ ਰਾਤ ਦੇ ਮੌਸਮ ਵਿੱਚ ਅੰਤਰ ਵਧ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮ ਵੱਲੋਂ ਚੱਲਣ ਵਾਲੀਆਂ ਖੁਸ਼ਕ ਹਵਾਵਾਂ ਕਾਰਨ ਵਾਯੂਮੰਡਲ ਵਿੱਚ ਨਮੀ ਘਟਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ ਵਿੱਚ ਖੁਸ਼ਕ ਮੌਸਮ ਬਣਿਆ ਰਹਿ ਸਕਦਾ ਹੈ। ਇਸ ਸਮੇਂ ਪੰਜਾਬ ਦੇ ਨੇੜੇ ਉੱਤਰੀ ਹਰਿਆਣਾ ਵਿੱਚ ਪੱਛਮੀ ਗੜਬੜੀ ਨਾਲ ਸਬੰਧਤ ਇੱਕ ਮੌਸਮੀ ਪ੍ਰਣਾਲੀ ਸਰਗਰਮ ਹੈ।

 ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਆਲੇ-ਦੁਆਲੇ ਚੱਕਰਵਾਤੀ ਹਵਾਵਾਂ ਦੇ ਖੇਤਰ ਵੀ ਮੌਜੂਦ ਹਨ। ਇਸ ਦੇ ਬਾਵਜੂਦ, 22 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਮੌਸਮ ਵਿਭਾਗ ਵੱਲੋਂ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਪੰਜਾਬ ਵਿੱਚ ਬਿਜਲੀ ਦੀ ਮੰਗ 7,479 ਮੈਗਾਵਾਟ ਦਰਜ
ਮੌਸਮ ਵਿੱਚ ਤਬਦੀਲੀ ਦੇ ਨਾਲ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਦੇ ਅੰਕੜੇ ਵੀ ਸਾਹਮਣੇ ਆਏ ਹਨ। ਸੂਬੇ ਵਿੱਚ ਬਿਜਲੀ ਦੀ ਮੰਗ 7,479 ਮੈਗਾਵਾਟ ਦਰਜ ਕੀਤੀ ਗਈ ਹੈ। ਉਪਲਬਧ ਜਾਣਕਾਰੀ ਅਨੁਸਾਰ, 2,885 ਮੈਗਾਵਾਟ ਦੀ ਨਿਰਧਾਰਤ ਸਪਲਾਈ ਦੇ ਮੁਕਾਬਲੇ ਪੰਜਾਬ ਨੂੰ 3,503 ਮੈਗਾਵਾਟ ਬਿਜਲੀ ਮਿਲ ਰਹੀ ਸੀ। 

ਇਹ ਸਪਲਾਈ ਨਿਰਧਾਰਤ ਟੀਚੇ ਨਾਲੋਂ 618 ਮੈਗਾਵਾਟ ਵੱਧ ਦੱਸੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਬਿਜਲੀ ਉਤਪਾਦਨ 3,977 ਮੈਗਾਵਾਟ ਦਰਜ ਕੀਤਾ ਗਿਆ। ਕੁੱਲ ਮਿਲਾ ਕੇ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸਵੇਰ ਅਤੇ ਸ਼ਾਮ ਦੇ ਸਮੇਂ ਵਧਦੀ ਠੰਢ ਮਹਿਸੂਸ ਹੋ ਸਕਦੀ ਹੈ, ਜਦਕਿ ਦਿਨ ਵੇਲੇ ਧੁੱਪ ਕਾਰਨ ਮੌਸਮ ਕੁਝ ਗਰਮ ਰਹਿਣ ਦੀ ਉਮੀਦ ਹੈ।

Add Zee News as a Preferred Source
TAGS:
Punjab Weather