SOCIAL MEDIA

Newsletter

PARTNER SITES
भाषा चुनें राज्य चुनें

ਛੋਟੇ ਸਿੱਧੂ ਮੂਸੇਵਾਲਾ ਦੇ ਪਿਸਤੌਲ ਵਾਲੇ ਇਸ਼ਾਰੇ ਕਾਰਨ ਮਾਤਾ-ਪਿਤਾ ਖਿਲਾਫ਼ ਸ਼ਿਕਾਇਤ ਦਰਜ

Sidhu Moosewala News: ਸਿੱਧੂ ਮੂਸੇਵਾਲਾ ਦੇ ਮਾਪੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ।

Written By Ravinder Singh
Published: Oct 18, 2026, 03:46 PM IST | Updated: Oct 18, 2026, 03:49 PM IST
Join

Sidhu Moosewala News: ਪੰਜਾਬੀ ਗਾਇਕ ਸਵ. ਸਿੱਧੂ ਮੂਸੇਵਾਲਾ ਦੇ ਮਾਪੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਵਿੱਚ ਛੋਟੇ ਸਿੱਧੂ ਮੂਸੇਵਾਲਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਕੈਨੇਡਾ ਦੇ ਟੋਰਾਂਟੋ ਵਿੱਚ ਸਿੱਧੂ ਮੂਸੇਵਾਲਾ ਦੇ ਪਹਿਲੇ ਹੋਲੋਗ੍ਰਾਮ ਸ਼ੋਅ ਦੌਰਾਨ ਸ਼ੁਭਦੀਪ ਨੂੰ ਸਟੇਜ ’ਤੇ ਆਪਣੇ ਵੱਡੇ ਭਰਾ ਦੇ ਮਸ਼ਹੂਰ ‘ਥਾਪੀ’ ਵਾਲੇ ਅੰਦਾਜ਼ ਦੀ ਨਕਲ ਕਰਦੇ ਦੇਖਿਆ ਗਿਆ। ਛੋਟੇ ਸਿੱਧੂ ਵੱਲੋਂ ਪਿਸਤੌਲ ਵਰਗੇ ਇਸ਼ਾਰੇ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਦੇ ਵਕੀਲਾਂ ਨੇ 17 ਅਕਤੂਬਰ ਨੂੰ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕੋਲ ਸ਼ਿਕਾਇਤ ਭੇਜੀ। ਸੰਗਠਨ ਨੇ ਢਾਈ ਸਾਲ ਦੇ ਸ਼ੁਭਦੀਪ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਉਚਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਹ ਸ਼ਿਕਾਇਤ ਸੰਗਠਨ ਦੇ ਜਨਰਲ ਸਕੱਤਰ ਨਵਕਿਰਨ ਸਿੰਘ ਵੱਲੋਂ ਦਸਤਖ਼ਤ ਕਰਕੇ ਭੇਜੀ ਗਈ ਹੈ।

ਹੋਲੋਗ੍ਰਾਮ ਸ਼ੋਅ ਦੌਰਾਨ ਕੀ ਹੋਇਆ?
ਸ਼ਿਕਾਇਤ ਮੁਤਾਬਕ 9 ਅਕਤੂਬਰ 2026 ਨੂੰ ਟੋਰਾਂਟੋ ਦੇ ਸਕੋਸ਼ੀਆਬੈਂਕ ਅਰੇਨਾ ਵਿੱਚ ‘ਸਾਈਨ ਟੂ ਗੌਡ ਵਰਲਡ ਟੂਰ’ ਦੇ ਪਹਿਲੇ ਹੋਲੋਗ੍ਰਾਮ ਕੰਸਰਟ ਦੌਰਾਨ ਸ਼ੁਭਦੀਪ ਨੂੰ ਸਟੇਜ ’ਤੇ ਲਿਆਂਦਾ ਸੀ। ਉਸ ਨੂੰ ਪਿਸਤੌਲ ਵਰਗੇ ਇਸ਼ਾਰੇ ਕਰਦਿਆਂ ‘ਥਾ-ਥਾ-ਥਾ’ ਦੀਆਂ ਆਵਾਜ਼ਾਂ ਕੱਢਦੇ ਤੇ ਆਪਣੇ ਵੱਡੇ ਭਰਾ ਦੇ ਮਸ਼ਹੂਰ ‘ਥਾਪੀ’ ਅੰਦਾਜ਼ ਦੀ ਨਕਲ ਕਰਦੇ ਦੇਖਿਆ ਗਿਆ। LFHRI ਨੇ ਇਸ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਬੱਚੇ ਦੀ ਉਮਰ ਨੂੰ ਦੇਖਦੇ ਹੋਏ ਅਜਿਹੇ ਇਸ਼ਾਰਿਆਂ ਲਈ ਉਸ ਨੂੰ ਉਤਸ਼ਾਹਿਤ ਕਰਨਾ ਉਸ ਦੀ ਮਾਨਸਿਕ ਸਿਹਤ ਤੇ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਹੈ।

ਸੰਗਠਨ ਨੇ ਕੀਤੀ ਕਾਰਵਾਈ ਦੀ ਮੰਗ
LFHRI ਨੇ ਮਾਪਿਆਂ ਨੂੰ ਸਲਾਹ ਦੇਣ ਤੇ ਬੱਚੇ ਨੂੰ ਹਥਿਆਰ ਚਲਾਉਣ ਜਾਂ ਗੋਲੀ ਮਾਰਨ ਵਰਗੇ ਇਸ਼ਾਰੇ ਕਰਨ ਲਈ ਉਤਸ਼ਾਹਿਤ ਕਰਨ ਤੋਂ ਰੋਕਣ ਵਾਸਤੇ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ। ਸੰਗਠਨ ਨੇ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 36 ਤਹਿਤ ਜਾਂਚ ਤੇ ਕਾਰਵਾਈ ਦੀ ਵੀ ਅਪੀਲ ਕੀਤੀ ਹੈ।

ਸੰਗਠਨ ਨੇ ਸਪੱਸ਼ਟ ਕੀਤਾ ਕਿ ਸ਼ਿਕਾਇਤ ਦਾ ਮਕਸਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਜਾਂ ਉਨ੍ਹਾਂ ਦੀ ਯਾਦ ਨੂੰ ਠੇਸ ਪਹੁੰਚਾਉਣਾ ਨਹੀਂ, ਸਗੋਂ ਬੱਚੇ ਦੀ ਭਲਾਈ ਯਕੀਨੀ ਬਣਾਉਣਾ ਹੈ। ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੀ ਮਈ 2022 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਫਿਲਹਾਲ ਇਸ ਮਾਮਲੇ ’ਤੇ ਬਲਕੌਰ ਸਿੰਘ ਤੇ ਚਰਨ ਕੌਰ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES