SOCIAL MEDIA

Newsletter

PARTNER SITES
भाषा चुनें राज्य चुनें

ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਨੂੰ ਪ੍ਰਵਾਨਗੀ; ਪ੍ਰਗਟ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Congress State Election Committee News: ਕਾਂਗਰਸ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਅਹਿਮ ਸੰਗਠਨਾਤਮਕ ਕਦਮ ਚੁੱਕੇ ਹਨ।

Written By Ravinder Singh
Published: Nov 19, 2026, 12:44 IST | Updated: Nov 19, 2026, 12:47 IST
Join

Congress State Election Committee News: ਕਾਂਗਰਸ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਅਹਿਮ ਸੰਗਠਨਾਤਮਕ ਕਦਮ ਚੁੱਕੇ ਹਨ। ਪਾਰਟੀ ਹਾਈਕਮਾਨ ਨੇ ਪ੍ਰਗਟ ਸਿੰਘ ਉਤੇ ਵੱਡਾ ਦਾਅ ਖੇਡਿਆ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੂਬਾ ਚੋਣ ਕਮੇਟੀ ਬਣਾਉਣ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 

ਇਹ ਪ੍ਰਵਾਨਗੀ ਤੁਰੰਤ ਪ੍ਰਭਾਵੀ ਹੋਵੇਗੀ। ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਮੇਟੀ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇਤਾ ਪ੍ਰਗਟ ਸਿੰਘ ਨੂੰ ਇਸ 42 ਮੈਂਬਰੀ ਕਮੇਟੀ ਦੀ ਵਾਗਡੋਰ ਸੌਂਪੀ ਗਈ ਹੈ। ਪੰਜਾਬ ਕਾਂਗਰਸ ਦੇ ਕਈ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਕਮੇਟੀ ਵਿੱਚ ਸ਼ਾਮਲ ਹਨ।

ਕਾਂਗਰਸ ਦੁਆਰਾ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਦੇ ਸੀਨੀਅਰ ਨੇਤਾ ਸ਼ਾਮਲ ਹਨ। ਇਸ ਦੇ ਮੁੱਖ ਮੈਂਬਰਾਂ ਵਿੱਚ ਪ੍ਰਤਾਪ ਸਿੰਘ ਬਾਜਵਾ, ਰਾਜਿੰਦਰ ਕੌਰ ਭੱਠਲ, ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮਨੀਸ਼ ਤਿਵਾੜੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼ਮਸ਼ੇਰ ਸਿੰਘ ਧੂਲੋ ਸ਼ਾਮਲ ਹਨ। ਸੁਖਪਾਲ ਸਿੰਘ ਖਹਿਰਾ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। 

ਕਮੇਟੀ ਦੇ ਹੋਰ ਮੈਂਬਰਾਂ ਵਿੱਚ ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ,ਡਾ. ਧਰਮਵੀਰ ਗਾਂਧੀ,  ਸ਼ੇਰ ਸਿੰਘ ਘੁਬਾਇਆ, ਸੁਖਵਿੰਦਰ ਸਿੰਘ ਡੈਨੀ, ਕਿਸ਼ੋਰੀ ਲਾਲ ਸ਼ਰਮਾ, ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ ਸ਼ਾਮਲ ਹਨ। ਕੁਲਜੀਤ ਸਿੰਘ ਨਾਗਰਾ, ਡਾ. ਮਾਲਤੀ ਥਾਪਰ, ਗੁਰਕੀਰਤ ਸਿੰਘ, ਓਮ ਪ੍ਰਕਾਸ਼ ਸੋਨੀ, ਸੰਤੋਸ਼ ਚੌਧਰੀ, ਰਾਣਾ ਕੰਵਰਪਾਲ ਸਿੰਘ, ਅਰੁਣਾ ਚੌਧਰੀ,ਭਾਰਤ ਭੂਸ਼ਣ ਆਸ਼ੂ ਨੂੰ ਵੀ ਮੈਂਬਰ ਨਿਯੁਕਤ ਕੀਤਾ ਹੈ। ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਕਮੇਟੀ ਦੇ ਮੈਂਬਰ ਹਨ। 

ਕਾਂਗਰਸ ਦੀ 42 ਮੈਂਬਰੀ ਸੂਬਾ ਚੋਣ ਕਮੇਟੀ ਵਿੱਚ ਰਾਣਾ ਗੁਰਜੀਤ ਸਿੰਘ,  ਸਾਧੂ ਸਿੰਘ ਧਰਮਸੋਤ,ਸੁਖਬਿੰਦਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ ਵੀ ਸ਼ਾਮਲ ਹਨ। ਰਣਦੀਪ ਸਿੰਘ ਨਾਭਾ, ਅਵਤਾਰ ਹੈਨਰੀ ਸੀਨੀਅਰ, ਕੁਸ਼ਲਦੀਪ ਸਿੰਘ ਢਿੱਲੋਂ, ਹਰਦੇਵ ਸਿੰਘ ਲਾਡੀ, ਕੈਪਟਨ ਸੰਦੀਪ ਸਿੰਘ ਸੰਧੂ, ਅਜੀਤ ਇੰਦਰ ਸਿੰਘ ਮੋਫਰ ਅਤੇ ਪ੍ਰੋ. ਇਮੈਨੁਅਲ ਨਾਹਰ ਵੀ ਕਮੇਟੀ ਦੇ ਮੈਂਬਰ ਹਨ। 

ਕਮੇਟੀ ਵੱਖ-ਵੱਖ ਵਿਧਾਨ ਸਭਾ ਸੀਟਾਂ ਲਈ ਸੰਭਾਵੀ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕਰੇਗੀ ਅਤੇ ਕੇਂਦਰੀ ਚੋਣ ਕਮੇਟੀ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪੇਗੀ। ਇਹ ਸੂਬੇ ਵਿੱਚ ਪਾਰਟੀ ਦੀ ਚੋਣ ਰਣਨੀਤੀ ਬਣਾਉਣ ਵਿੱਚ ਵੀ ਮੁੱਖ ਭੂਮਿਕਾ ਨਿਭਾਏਗੀ।

ਇਹ ਵੀ ਪੜ੍ਹੋ : Punjabi News Live: ਭਾਖੜਾ ਨਹਿਰ 'ਤੇ ਪੁਲ ਟੁੱਟਣ ਕਾਰਨ ਦੋ ਟਰੱਕ ਲਟਕੇ; ਵਿਰੋਧੀ ਧਿਰ ਤੇ ਸੱਤਾਧਾਰੀ ਆਹਮੋ-ਸਾਹਮਣੇ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES