ਡੇਰਾ ਬਾਬਾ ਨਾਨਕ ਵਿੱਚ ਕਾਂਗਰਸੀ ਸਰਪੰਚ ਨੇ ਪਿੰਡ ਦੇ ਨੌਜਵਾਨ ਦਾ ਕੀਤਾ ਕਤਲ
Dera Baba Nanak Murder Case: ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਤੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ਵਿੱਚ ਬੀਤੀ ਸ਼ਾਮ ਪਿੰਡ ਦੇ ਹੀ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਹੀ ਨੌਜਵਾਨ ਬਿਕਰਮ ਸਿੰਘ ਬਿੱਕੂ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Dera Baba Nanak Murder Case: ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਤੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ਵਿੱਚ ਬੀਤੀ ਸ਼ਾਮ ਪਿੰਡ ਦੇ ਹੀ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਹੀ ਨੌਜਵਾਨ ਬਿਕਰਮ ਸਿੰਘ ਬਿੱਕੂ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਮ੍ਰਿਤਕ ਬਿਕਰਮ ਸਿੰਘ ਬਿੱਕੂ ਦੇ ਭਰਾ ਜਗਰੂਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਦੇ ਹੀ ਸਰਪੰਚ ਜੋ ਕਿ ਕਾਂਗਰਸ ਪਾਰਟੀ ਦਾ ਹੈ ਉਸ ਦੀ ਉਸ ਤੇ ਭਰਾ ਬਿਕਰਮ ਸਿੰਘ ਬਿੱਕੂ ਨਾਲ ਪੁਰਾਣੀ ਰੰਜਿਸ਼ ਤੇ ਬੀਤੀ ਸ਼ਾਮ ਉਸ ਦਾ ਭਰਾ ਬਿਕਰਮਜੀਤ ਸਿੰਘ ਬੇਖੂ ਫਤਿਹਗੜ੍ਹ ਚੂੜੀਆਂ ਤੋਂ ਕਿਸੇ ਕੰਮ ਤੋਂ ਜਦ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਹੀ ਮੋੜ ਉੱਤੇ ਸਰਪੰਚ ਤੇ ਉਸਦੇ ਸਾਥੀ ਉਸਦਾ ਇੰਤਜ਼ਾਰ ਕਰ ਰਹੇ ਸਨ ਜਦ ਉਹ ਉੱਥੇ ਪਹੁੰਚਿਆ ਤਾਂ ਉਹ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਜ਼ਖਮੀ ਹੋ ਗਿਆ। ਉਸ ਨੂੰ ਅੰਮ੍ਰਿਤਸਰ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਇਸ ਵਾਰਦਾਤ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ; ਨਾਜਾਇਜ਼ ਹਥਿਆਰਾਂ ਦੇ ਦੋ ਵੱਡੇ ਗਿਰੋਹਾਂ ਦਾ ਪਰਦਾਫਾਸ਼, 6 ਮੁਲਜ਼ਮ ਗ੍ਰਿਫ਼ਤਾਰ
ਉਸ ਨੇ ਦੱਸਿਆ ਕਿ ਸਰਪੰਚ ਨਾਲ ਬਿਕਰਮ ਸਿੰਘ ਮੇਖੂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਕਈ ਦਿਨਾਂ ਤੋਂ ਉਸ ਉੱਪਰ ਹਮਲੇ ਦੀ ਤਾਕ ਵਿੱਚ ਸਨ। ਉਸ ਨੇ ਦੱਸਿਆ ਕਿ ਥਾਣਾ ਡੇਰਾ ਬਾਬਾ ਨਾਨਕ ਅਧੀਨ 35 ਪੁਲਿਸ ਚੌਂਕੀ ਮਾਲੇਵਾਲ ਵਿੱਚ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ।
ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਹ ਇਨਸਾਫ ਚਾਹੁੰਦੇ ਹਨ। ਇਸ ਸਬੰਧੀ ਥਾਣਾ ਮਾਲੇਵਾਲ ਚੌਂਕੀ ਦੇ ਇੰਚਾਰਜ ਨੰਦ ਲਾਲ ਭੱਟੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਅਤੇ ਪਰਿਵਾਰ ਦੇ ਬਿਆਨਾਂ ਤੇ ਆਧਾਰ ਉਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਆਪ੍ਰੇਸ਼ਨ ਬਲੂ ਸਟਾਰ ਦੀਆਂ ਤਸਵੀਰਾਂ ਦੇਖ ਕੇ ਇੰਦਰਾ ਗਾਂਧੀ ਦੀਆਂ ਅੱਖਾਂ 'ਚ ਹੰਝੂ ਆ ਗਏ ਸਨ; ਸੋਨੀਆ ਗਾਂਧੀ ਦੇ ਬਿਆਨ 'ਤੇ ਬਵਾਲ