• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਕੌਂਸਲਰ ਦੇ ਪਤੀ 'ਤੇ ਜਾਨਲੇਵਾ ਹਮਲਾ; ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਕੌਂਸਲਰ ਦੇ ਪਤੀ 'ਤੇ ਜਾਨਲੇਵਾ ਹਮਲਾ; ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

Jalandhar Councillor Husband Attacked: ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਵਾਰਡ ਨੰਬਰ 23 ਦੀ ਕੌਂਸਲਰ ਦੇ ਪਤੀ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Written ByRavinder Singh
Published: Oct 14, 2026, 01:27 PM IST|Updated: Oct 14, 2026, 01:29 PM IST
joinshare
ਕੌਂਸਲਰ ਦੇ ਪਤੀ 'ਤੇ ਜਾਨਲੇਵਾ ਹਮਲਾ; ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Jalandhar Councillor Husband Attacked: ਜਲੰਧਰ ਵਿੱਚ ਦੋ ਧਿਰਾਂ ਵਿਚਕਾਰ ਚੱਲ ਰਹੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਵਾਰਡ ਨੰਬਰ 23 ਦੀ ਕੌਂਸਲਰ ਪਰਮਜੀਤ ਕੌਰ ਦੇ ਪਤੀ ਹਰਪਾਲ ਮਿੰਟੂ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਜਾਣਕਾਰੀ ਅਨੁਸਾਰ, ਮੰਗਲਵਾਰ ਸ਼ਾਮ ਕਰੀਬ 7 ਵਜੇ ਹਰਪਾਲ ਮਿੰਟੂ ਦੋ ਧਿਰਾਂ ਵਿਚਕਾਰ ਸਮਝੌਤਾ ਕਰਵਾਉਣ ਲਈ ਪਹੁੰਚੇ ਸਨ। ਇਸ ਦੌਰਾਨ ਵਿਵਾਦ ਵਧ ਗਿਆ ਅਤੇ ਦੂਜੀ ਧਿਰ ਦੇ ਕੁਝ ਨੌਜਵਾਨਾਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਹਰਪਾਲ ਮਿੰਟੂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉਨ੍ਹਾਂ ਦੇ ਸਰੀਰ ਵਿੱਚੋਂ ਕਾਫ਼ੀ ਖੂਨ ਵਹਿ ਰਿਹਾ ਸੀ। ਡਾਕਟਰਾਂ ਵੱਲੋਂ ਸਮੇਂ ਸਿਰ ਇਲਾਜ ਮਿਲਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਹੁਣ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਨਹੀਂ ਹੈ।

ਚਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਅਤੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਏਸੀਪੀ ਰਾਜੇਸ਼ ਠਾਕੁਰ ਅਤੇ ਡੀਸੀਪੀ ਸਿਟੀ ਆਦਿੱਤਿਆ ਐਸ. ਵਾਰੀਅਰ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੇ ਬਿਆਨਾਂ ਦੇ ਆਧਾਰ 'ਤੇ ਰਾਜੂ ਭਈਆ ਅਤੇ ਸ਼ਮਾ ਲਾਹੌਰੀਆ ਸਮੇਤ ਚਾਰ ਕਥਿਤ ਹਮਲਾਵਰਾਂ ਦੀ ਪਛਾਣ ਕੀਤੀ ਗਈ ਹੈ। ਚਾਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਰਾਣੀ ਰੰਜਿਸ਼ ਕਾਰਨ ਹਮਲੇ ਦਾ ਸ਼ੱਕ
ਡੀਸੀਪੀ ਸਿਟੀ ਆਦਿੱਤਿਆ ਐਸ. ਵਾਰੀਅਰ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਹਮਲੇ ਪਿੱਛੇ ਪੁਰਾਣੀ ਦੁਸ਼ਮਣੀ ਅਤੇ ਨਿੱਜੀ ਵਿਵਾਦ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਨੰਬਰ 302/2026 ਦਰਜ ਕੀਤੀ ਹੈ। ਇਸ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 109, 190 ਅਤੇ 191 ਦੇ ਨਾਲ-ਨਾਲ ਆਰਮਜ਼ ਐਕਟ ਦੀ ਧਾਰਾ 25 ਲਗਾਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਦੇ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Add Zee News as a Preferred Source
TAGS:
jalandhar News
Zee punjabi News
Punjab News