SOCIAL MEDIA

Newsletter

PARTNER SITES
भाषा चुनें राज्य चुनें

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਲਈ ਸੀਆਰਪੀਐਫ ਤਾਇਨਾਤ

Jhota Family Security News: ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪਰਿਵਾਰ ਦੀ ਸੁਰੱਖਿਆ ਦੇ ਵਿੱਚ ਸੀਆਰਪੀਐਫ ਤਾਇਨਾਤ ਕਰ ਦਿੱਤੀ ਗਈ ਹੈ।

Written By Ravinder Singh
Published: Oct 30, 2026, 05:04 PM IST | Updated: Oct 30, 2026, 05:14 PM IST
Join

Jhota Family Security News: ਨਸ਼ਿਆਂ ਦੇ ਖਿਲਾਫ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪਰਿਵਾਰ ਦੀ ਸੁਰੱਖਿਆ ਦੇ ਵਿੱਚ ਸੀਆਰਪੀਐਫ ਤਾਇਨਾਤ ਕਰ ਦਿੱਤੀ ਗਈ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਦੇ ਲਈ 10 ਦੇ ਕਰੀਬ ਜਵਾਨ ਮਾਨਸਾ ਸੀਆਰਪੀ ਦੇ ਪਹੁੰਚ ਚੁੱਕੇ ਹਨ ਜੋ ਪਰਿਵਾਰ ਦੀ ਸੁਰੱਖਿਆ ਦੇ ਵਿੱਚ ਤਾਇਨਾਤ ਰਹਿਣਗੇ।

ਇਹ ਵੀ ਪੜ੍ਹੋ : Punjabi News Live: 'ਆਪ' ਭਲਕੇ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ, ਕਾਂਗਰਸ ਕਰੇਗੀ ਟਿਕਟਾਂ ਉਤੇ ਵਿਚਾਰ-ਵਟਾਂਦਰਾ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

 ਇਸ ਸਮੇਂ ਮਾਨਸਾਂ ਦੇ ਵਿੱਚ ਪੰਜਾਬ ਦੀਆਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਮੀਟਿੰਗ ਚੱਲ ਰਹੀ ਹੈ ਜਿਸ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵੀ ਸ਼ਾਮਿਲ ਹਨ ਅਤੇ ਕੁਝ ਸਮੇਂ ਬਾਅਦ ਜਦੋਂ ਉਹ ਮਾਨਸਾ ਧਰਨੇ ਦੇ ਵਿੱਚ ਪਹੁੰਚਣਗੇ ਤਾਂ ਇਹ ਸੁਰੱਖਿਆ ਕਰਮੀ ਉਨ੍ਹਾਂ ਦੇ ਨਾਲ ਤਾਇਨਾਤ ਹੋ ਜਾਣਗੇ।

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਸਰਕਾਰ ਨੇ ਸੀਆਰਪੀਐਫ ਸਿਕਓਰਿਟੀ ਦੇ ਦਿੱਤੀ ਹੈ। ਪਰਿਵਾਰ ਕਈ ਦਿਨਾਂ ਤੋਂ ਧਰਨੇ ‘ਤੇ ਬੈਠਾ ਹੈ ਤੇ ਕੇਂਦਰ ਸਰਕਾਰ ਨੇ ਸੁਰੱਖਿਆ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਅੱਜ ਝੋਟਾ ਦੇ ਕਤਲ ਨੂੰ 18 ਦਿਨ ਹੋ ਗਏ ਹਨ। ਝੋਟਾ ਦੀ ਲਾਸ਼ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਗਈ ਹੈ ਪਰ ਅਜੇ ਤੱਕ ਉਸਦਾ ਪੋਸਟਮਾਰਟਮ ਨਹੀਂ ਹੋਇਆ ਹੈ।

ਪਰਵਿੰਦਰ ਝੋਟਾ ਦੇ ਨਾਲ-ਨਾਲ ਸੰਗਰੂਰ ਦੇ ਤੂਰ ਬੰਜਾਰਾ ਦੇ ਰਹਿਣ ਵਾਲੇ ਗੁਲਜ਼ਾਰ ਸਿੰਘ (ਜਿਨ੍ਹਾਂ ਦੀ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਦੇ ਦਬਾਅ ਕਾਰਨ ਮੌਤ ਹੋਣ ਦੇ ਦੋਸ਼ ਹਨ) ਦੇ ਪਰਿਵਾਰ ਨੂੰ ਵੀ ਕੇਂਦਰ ਵੱਲੋਂ CRPF ਸੁਰੱਖਿਆ ਦਿੱਤੀ ਗਈ ਹੈ।

ਕਾਬਿਲੇਗੌਰ ਹੈ ਕਿ 13 ਅਕਤੂਬਰ 2026 ਨੂੰ ਪਰਵਿੰਦਰ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 42 ਸਾਲਾ ਪਰਵਿੰਦਰ ਝੋਟਾ ਨਸ਼ਾ ਤਸਕਰੀ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ। ਮੁੱਢਲੀ ਜਾਣਕਾਰੀ ਮੁਤਾਬਕ, ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਦੁਕਾਨ ਮਾਲਕ ਅਸ਼ਵਨੀ ਕੁਮਾਰ ਨਾਲ ਹੋਈ ਤਕਰਾਰ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾ ਸਮੇਂ ਝੋਟਾ ਸੋਸ਼ਲ ਮੀਡੀਆ ‘ਤੇ ਲਾਈਵ ਵੀ ਸਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰਿਵਾਰ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਭਲਕੇ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ; ਦਿੱਲੀ ਮੀਟਿੰਗ ਵਿੱਚ ਫਾਈਨਲ ਹੋਏ ਉਮੀਦਵਾਰ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES