SOCIAL MEDIA

Newsletter

PARTNER SITES
भाषा चुनें राज्य चुनें

ਭਾਰਤੀ ਜਨਤਾ ਪਾਰਟੀ ਐੱਸਸੀ ਮੋਰਚੇ ਦੇ ਸੂਬਾ ਸਕੱਤਰ 'ਤੇ ਜਾਨਲੇਵਾ ਹਮਲਾ

Rajpura News: ਭਾਰਤੀ ਜਨਤਾ ਪਾਰਟੀ (ਭਾਜਪਾ) ਐੱਸਸੀ ਮੋਰਚੇ ਦੇ ਸੂਬਾ ਸਕੱਤਰ ਅਮਰਜੀਤ ਸਿੰਘ ਉਕਸੀ 'ਤੇ ਬੀਤੇ ਦਿਨ ਘਰ ਜਾਂਦੇ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

Written By Ravinder Singh
Published: Nov 19, 2026, 15:31 IST | Updated: Nov 19, 2026, 15:37 IST
Join

Rajpura News(ਅਮਰਜੀਤ ਸਿੰਘ ਪੰਨੂ): ਭਾਰਤੀ ਜਨਤਾ ਪਾਰਟੀ (ਭਾਜਪਾ) ਐੱਸਸੀ ਮੋਰਚੇ ਦੇ ਸੂਬਾ ਸਕੱਤਰ ਅਮਰਜੀਤ ਸਿੰਘ ਉਕਸੀ 'ਤੇ ਬੀਤੇ ਦਿਨ ਘਰ ਜਾਂਦੇ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਉਨ੍ਹਾਂ ਦਾ ਡਰਾਈਵਰ ਸੰਦੀਪ ਵੀ ਜ਼ਖ਼ਮੀ ਹੋ ਗਿਆ ਹੈ। 

ਡਰਾਈਵਰ ਦੇ ਹੱਥ ਅਤੇ ਅਮਰਜੀਤ ਸਿੰਘ ਦੇ ਪੈਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਦੋਵੇਂ ਇਸ ਸਮੇਂ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਜੀਤ ਸਿੰਘ ਉਕਸੀ ਨੇ ਦੋਸ਼ ਲਾਇਆ ਕਿ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਹਮਲਾਵਰਾਂ ਵੱਲੋਂ ਉਨ੍ਹਾਂ ਨੂੰ ਜਾਤੀ-ਸੂਚਕ ਅਪਸ਼ਬਦ ਵੀ ਬੋਲੇ ਗਏ ਪਰ ਪੁਲਿਸ ਪ੍ਰਸ਼ਾਸਨ ਅੱਖਾਂ ਬੰਦ ਕਰੀ ਬੈਠਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਠੀਕ ਹੋਣ ਤੋਂ ਬਾਅਦ ਨੈਸ਼ਨਲ ਹਾਈਵੇ ਜਾਮ ਕਰਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਹ ਲੋਕਾਂ ਦੇ ਹੱਕਾਂ ਲਈ ਲੜ ਸਕਦੇ ਹਨ, ਤਾਂ ਆਪਣੇ ਇਨਸਾਫ਼ ਲਈ ਵੀ ਲੜਨਗੇ। ਅਮਰਜੀਤ ਸਿੰਘ ਉਕਸੀ ਨੇ ਕਿਹਾ ਕਿ "ਮੈਂ ਭਾਰਤੀ ਜਨਤਾ ਪਾਰਟੀ ਦਾ ਸੂਬਾ ਸਕੱਤਰ ਹਾਂ ਅਤੇ ਸਾਡੇ 'ਤੇ ਜਾਨਲੇਵਾ ਹਮਲਾ ਹੋਇਆ ਹੈ।

ਇਹ ਵੀ ਪੜ੍ਹੋ : Punjabi News Live: ਭਾਖੜਾ ਨਹਿਰ 'ਤੇ ਪੁਲ ਟੁੱਟਣ ਕਾਰਨ ਦੋ ਟਰੱਕ ਲਟਕੇ; ਵਿਰੋਧੀ ਧਿਰ ਤੇ ਸੱਤਾਧਾਰੀ ਆਹਮੋ-ਸਾਹਮਣੇ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਜੇਕਰ ਅਸੀਂ ਹੀ ਸੁਰੱਖਿਅਤ ਨਹੀਂ ਹਾਂ ਤਾਂ ਆਮ ਜਨਤਾ ਦਾ ਕੀ ਹਾਲ ਹੋਵੇਗਾ? ਦੋ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਅਜੇ ਤੱਕ ਕੋਈ ਬਿਆਨ ਕਲਮਬੰਦ ਨਹੀਂ ਕੀਤੇ ਗਏ। ਜੇਕਰ ਪੁਲਿਸ ਨੇ ਸਾਡੀ ਸੁਣਵਾਈ ਨਾ ਕੀਤੀ ਤਾਂ ਅਸੀਂ ਨੈਸ਼ਨਲ ਹਾਈਵੇ ਜਾਮ ਕਰਾਂਗੇ।" ਡਾ. ਵਰਸ਼ਾ ਸਿੰਬਲ ਮੈਡੀਕਲ ਅਫ਼ਸਰ ਐਮਰਜੈਂਸੀ ਵਾਰਡ ਸਰਕਾਰੀ ਹਸਪਤਾਲ ਰਾਜਪੁਰਾ ਨੇ ਦੱਸਿਆ ਕਿ "ਅਮਰਜੀਤ ਸਿੰਘ ਉਕਸੀ ਅਤੇ ਉਨ੍ਹਾਂ ਦੇ ਡਰਾਈਵਰ ਦਾ ਇਲਾਜ ਸਾਡੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ। ਅਮਰਜੀਤ ਸਿੰਘ ਦੇ ਪੈਰ  ਅਤੇ ਉਨ੍ਹਾਂ ਦੇ ਡਰਾਈਵਰ ਦੇ ਹੱਥ 'ਤੇ ਸੱਟ ਵੱਜੀ ਹੈ।"

ਇਹ ਵੀ ਪੜ੍ਹੋ : ਜਲਾਲਾਬਾਦ ਵਿੱਚ 2 ਔਰਤਾਂ ਸਮੇਤ 3 ਲੋਕਾਂ ਨੇ ਜਿੱਤੀ 5 ਲੱਖ ਦੀ ਲਾਟਰੀ, ਧੀ ਨੇ ਪਿਤਾ ਦੇ ਮਨ੍ਹਾ ਕਰਨ ਦੇ ਬਾਵਜੂਦ ਖਰੀਦੀ ਸੀ ਟਿਕਟ
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES