SOCIAL MEDIA

Newsletter

PARTNER SITES
भाषा चुनें राज्य चुनें

ਫਗਵਾੜਾ ’ਚ ਕਰਜ਼ੇ ਦੇ ਬੋਝ ਹੇਠ ਦੱਬੀ ਮਹਿਲਾ ਨੇ ਕੀਤੀ ਖੁਦਕੁਸ਼ੀ

Phagwara News: ਫਗਵਾੜਾ ਦੇ ਬਾਬਾ ਗਦੀਆ ਇਲਾਕੇ ਵਿੱਚ ਕਰਜ਼ੇ ਦੀਆਂ ਕਿਸ਼ਤਾਂ ਨੂੰ ਲੈ ਕੇ ਪਰੇਸ਼ਾਨ ਇੱਕ ਮਹਿਲਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

Written By Ravinder Singh
Published: Oct 18, 2026, 04:54 PM IST | Updated: Oct 18, 2026, 04:57 PM IST
Join

Phagwara News: ਫਗਵਾੜਾ ਦੇ ਬਾਬਾ ਗਦੀਆ ਇਲਾਕੇ ਵਿੱਚ ਕਰਜ਼ੇ ਦੀਆਂ ਕਿਸ਼ਤਾਂ ਨੂੰ ਲੈ ਕੇ ਪਰੇਸ਼ਾਨ ਇੱਕ ਮਹਿਲਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਦੋ ਮਾਸੂਮ ਬੱਚਿਆਂ ਤੋਂ ਉਨ੍ਹਾਂ ਦੀ ਮਾਂ ਦਾ ਸਾਇਆ ਖੋਹ ਲਿਆ ਹੈ। ਮ੍ਰਿਤਕਾਂ ਦੀ ਪਛਾਣ ਬਲਵੀਰ ਕੌਰ ਪਤਨੀ ਮਨਜੀਤ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਪਿਤਾ ਗੁਰਮੀਤ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਧੀ ਕਰਜ਼ੇ ਦੀਆਂ ਕਿਸ਼ਤਾਂ ਨਾ ਭਰ ਸਕਣ ਕਾਰਨ ਕਾਫ਼ੀ ਪਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਬਜਾਜ ਫਾਇਨਾਂਸ ਦੇ ਰਿਕਵਰੀ ਏਜੰਟ ਉਨ੍ਹਾਂ ਦੇ ਘਰ ਆਏ ਸਨ ਅਤੇ ਪੈਸੇ ਨਾ ਦੇਣ ’ਤੇ ਧਮਕੀਆਂ ਦਿੱਤੀਆਂ ਸਨ। ਪਿਤਾ ਅਨੁਸਾਰ ਇਸੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਉਨ੍ਹਾਂ ਦੀ ਧੀ ਨੇ ਇਹ ਖੌਫਨਾਕ ਕਦਮ ਚੁੱਕ ਲਿਆ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਦੋ ਬੱਚੇ ਮਾਂ ਤੋਂ ਵਿਛੜੇ, ਪਿਤਾ ਲੁਧਿਆਣਾ ਵਿੱਚ ਕਰਦਾ ਹੈ ਕੰਮ
ਮ੍ਰਿਤਕਾ ਦੇ ਦੋ ਬੱਚੇ ਹਨ, ਜਿਨ੍ਹਾਂ ਵਿੱਚ ਪੁੱਤਰ ਗੁਰਜੋਤ ਸਿੰਘ ਅੱਠਵੀਂ ਜਮਾਤ ਅਤੇ ਧੀ ਤੇਜਵੀਰ ਛੇਵੀਂ ਜਮਾਤ ਵਿੱਚ ਪੜ੍ਹਦੀ ਹੈ। ਪਰਿਵਾਰਕ ਜਾਣਕਾਰੀ ਅਨੁਸਾਰ ਬੱਚਿਆਂ ਦੇ ਪਿਤਾ ਮਨਜੀਤ ਸਿੰਘ ਲੁਧਿਆਣਾ ਵਿਖੇ ਇੱਕ ਹੌਜ਼ਰੀ ਦੀ ਦੁਕਾਨ ’ਤੇ ਕੰਮ ਕਰਦੇ ਹਨ, ਜਦਕਿ ਮਾਂ ਆਪਣੇ ਬੱਚਿਆਂ ਨਾਲ ਘਰ ਵਿੱਚ ਰਹਿੰਦੀ ਸੀ। ਮਾਂ ਦੀ ਮੌਤ ਨਾਲ ਦੋਵੇਂ ਬੱਚਿਆਂ ਦੇ ਸਿਰ ਤੋਂ ਮਾਂ ਦਾ ਪਿਆਰ ਭਰਿਆ ਸਾਇਆ ਉੱਠ ਗਿਆ ਹੈ।

ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਸ਼ੁਰੂ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਇਸ ਦੁਖਦਾਈ ਘਟਨਾ ਪਿੱਛੇ ਕਿਹੜੇ ਹਾਲਾਤ ਜ਼ਿੰਮੇਵਾਰ ਸਨ ਅਤੇ ਫਾਇਨਾਂਸ ਕੰਪਨੀ ਦੇ ਰਿਕਵਰੀ ਏਜੰਟਾਂ ਵਿਰੁੱਧ ਲਗਾਏ ਗਏ ਦੋਸ਼ਾਂ ਵਿੱਚ ਕਿੰਨੀ ਸੱਚਾਈ ਹੈ।

ਇਹ ਵੀ ਪੜ੍ਹੋ : ਗਵਾਲੀਅਰ ਵਿੱਚ ਮੰਦਰ ਦੀ ਕੰਧ ਵਿੱਚ ਟਕਰਾਇਆ ਬੇਕਾਬੂ ਟਰੱਕ; 13 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ

Add Zee News as a Preferred Source

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES