SOCIAL MEDIA

Newsletter

PARTNER SITES
भाषा चुनें राज्य चुनें

ਅਕਾਲੀ ਦਲ ਦੇ ਸਾਬਕਾ ਆਗੂ ਡਾ.ਨਿਸ਼ਾਨ ਸਿੰਘ ਕਾਂਗਰਸ ਵਿੱਚ ਸ਼ਾਮਲ

Dr Nishan Singh Joins Congress: ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ।

Written By Ravinder Singh
Published: Nov 27, 2026, 17:12 IST | Updated: Nov 27, 2026, 17:15 IST
Join

Dr Nishan Singh Joins Congress: ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਡਾ. ਨਿਸ਼ਾਨ ਸਿੰਘ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਡਾ. ਨਿਸ਼ਾਨ ਸਿੰਘ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਆਗੂ ਪ੍ਰਗਟ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਰੱਦ ਕਰ ਦਿੱਤਾ ਗਿਆ ਸੀ। 

ਦੱਸਿਆ ਜਾ ਰਿਹਾ ਹੈ ਕਿ ਡਾ. ਨਿਸ਼ਾਨ ਸਿੰਘ ਨੂੰ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਵੱਲੋਂ ਟਿਕਟ ਮਿਲਣ ਦੀ ਉਮੀਦ ਸੀ ਪਰ ਗੱਲਬਾਤ ਅਸਫਲ ਹੋਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਨਵੀਂ ਸਿਆਸੀ ਬਹਿਸ ਛਿੜ ਗਈ ਹੈ। ਸਿਆਸੀ ਹਲਕਿਆਂ ਵਿੱਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਸੰਭਾਵੀ ਕਾਂਗਰਸੀ ਉਮੀਦਵਾਰ ਹੋ ਸਕਦੇ ਹਨ। ਫਿਲਹਾਲ ਕਾਂਗਰਸ ਵੱਲੋਂ ਉਨ੍ਹਾਂ ਦੀ ਉਮੀਦਵਾਰੀ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।


ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਹੁਲਾਰਾ, ਕਈ ਸਤਿਕਾਰਤ ਸ਼ਖ਼ਸੀਅਤਾਂ ਪਾਰਟੀ ਵਿੱਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਲਈ ਅੱਜ ਉਸ ਸਮੇਂ ਖੁਸ਼ੀ ਦਾ ਮਾਹੌਲ ਬਣ ਗਿਆ, ਜਦੋਂ ਸ਼ਹਿਰ ਦੀਆਂ ਕਈ ਸਤਿਕਾਰਤ ਸ਼ਖ਼ਸੀਅਤਾਂ ਅਤੇ ਸਮਾਜ ਸੇਵੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੁਸ਼ੀਲ ਕੁਮਾਰ ਅੱਲੋ ਮਾਜਰਾ ਅਤੇ ਗੁਰਨਾਮ ਸਿੰਘ ਗਾਮਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ਦੇ ਨਾਲ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਖ਼ਾਸ ਤੌਰ ''ਤੇ ਮਹਿਲਾਵਾਂ ਨੇ ਵੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।

 ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਪਾਰਟੀ ਆਗੂ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਲੋਕਾਂ ਦਾ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਲਈ ਬਹੁਤ ਹੀ ਸਕਾਰਾਤਮਕ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਾਰਿਆਂ ਨੂੰ ਜੀ ਆਇਆਂ ਆਖਿਆ ਗਿਆ ਹੈ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਮੂਲੀਅਤ ਦਾ ਇਹ ਸਿਲਸਿਲਾ ਲਗਾਤਾਰ ਵਧ ਰਿਹਾ ਹੈ। ਕੁਝ ਦਿਨ ਪਹਿਲਾਂ ਵੀ ਚੰਡੀਗੜ੍ਹ ਦੀ ਇੱਕ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਕਈ ਸਤਿਕਾਰਤ ਸ਼ਖ਼ਸੀਅਤਾਂ ਅਕਾਲੀ ਦਲ ਵਿੱਚ ਸ਼ਾਮਲ ਹੋਈਆਂ ਸਨ। ਉਨ੍ਹਾਂ ਭਰੋਸਾ ਜਤਾਇਆ ਕਿ ਜਿਸ ਤਰ੍ਹਾਂ ਚੰਡੀਗੜ੍ਹ ਵਿੱਚ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਡਾ ਹੋ ਰਿਹਾ ਹੈ, ਉਸ ਦੇ ਨਤੀਜੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਦੇਖਣ ਨੂੰ ਮਿਲਣਗੇ। ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਉਂਦਿਆਂ ਵਧੀਆ ਕਾਰਗੁਜ਼ਾਰੀ ਦਿਖਾਏਗਾ।

ਇਹ ਵੀ ਪੜ੍ਹੋ : ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਤਿਆਰ: ਡੀਆਈਜੀ ਹਰਮਨਬੀਰ ਸਿੰਘ ਗਿੱਲ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES