• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪੰਜਾਬ ਦੀ ਧਰਤੀ ਤੋਂ 29 ਤੱਕ ਨਸ਼ਾ ਹੋ ਜਾਵੇਗਾ ਖਤਮ : ਮਨਪ੍ਰੀਤ ਬਾਦਲ

ਪੰਜਾਬ ਦੀ ਧਰਤੀ ਤੋਂ 29 ਤੱਕ ਨਸ਼ਾ ਹੋ ਜਾਵੇਗਾ ਖਤਮ : ਮਨਪ੍ਰੀਤ ਬਾਦਲ

Manpreet Badal News: ਪੰਜਾਬ ਦੇ ਲੋਕਾਂ ਦੀ ਮੰਗ ਅਨੁਸਾਰ ਅਕਾਲੀ ਭਾਜਪਾ ਦਾ ਗਠਜੋੜ ਹੋਇਆ ਹੈ। 15 ਦਸੰਬਰ ਤੱਕ ਭਾਜਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ।

Written ByRavinder Singh
Published: Nov 26, 2026, 15:49 IST|Updated: Nov 26, 2026, 15:54 IST
joinshare
ਪੰਜਾਬ ਦੀ ਧਰਤੀ ਤੋਂ 29 ਤੱਕ ਨਸ਼ਾ ਹੋ ਜਾਵੇਗਾ ਖਤਮ : ਮਨਪ੍ਰੀਤ ਬਾਦਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਪੰਜਾਬ ਦੀ ਧਰਤੀ ਤੋਂ 29 ਤੱਕ ਨਸ਼ਾ ਹੋ ਜਾਵੇਗਾ ਖਤਮ : ਮਨਪ੍ਰੀਤ ਬਾਦਲ

ਪੰਜਾਬ ਦੀ ਧਰਤੀ ਤੋਂ 29 ਤੱਕ ਨਸ਼ਾ ਹੋ ਜਾਵੇਗਾ ਖਤਮ : ਮਨਪ੍ਰੀਤ ਬਾਦਲ

2

ਫਗਵਾੜਾ ਸ਼ੂਗਰ ਮਿੱਲ ਵਿਵਾਦ ਵਿੱਚ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਨਾਮ ਮੁੜ ਚਰਚਾ 'ਚ ਆਇਆ; ਕਿਸਾਨਾਂ ਨੇ ਦਿੱਤਾ ਧਰਨਾ

3

ਅਮਿਤਾਭ ਬਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

4

ਬਰਿੰਦਰ ਸਿੰਘ ਢਿੱਲੋਂ ਦਾ ਅਕਾਲੀ-ਭਾਜਪਾ ਗਠਜੋੜ ’ਤੇ ਤਿੱਖਾ ਹਮਲਾ; ਕਿਹਾ ਆਪਣੀ ਹੋਂਦ ਬਚਾਉਣ ਲਈ ਹੋਏ ਇਕੱਠੇ

5

ਸੋਨੇ ਤੇ ਚਾਂਦੀ ਭਾਅ ਵਿੱਚ ਮੁੜ ਹੋਇਆ ਵਾਧਾ, ਜਾਣੋ ਨਵੇਂ ਰੇਟ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Manpreet Badal News: ਪੰਜਾਬ ਦੇ ਲੋਕਾਂ ਦੀ ਮੰਗ ਅਨੁਸਾਰ ਅਕਾਲੀ ਭਾਜਪਾ ਦਾ ਗਠਜੋੜ ਹੋਇਆ ਹੈ। 15 ਦਸੰਬਰ ਤੱਕ ਭਾਜਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ। ਮਾਨਸਾ ਵਿੱਚ ਪਹੁੰਚੇ ਭਾਜਪਾ ਦੇ ਸੀਨੀਅਰ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਭਰ ਵਿੱਚੋਂ ਮੈਨੀਫੈਸਟੋ ਜਾਰੀ ਕਰਨ ਦੇ ਲਈ ਸੁਝਾਅ ਮੰਗੇ ਜਾ ਰਹੇ ਹਨ ਤੇ ਅੱਜ ਵੀ ਮਾਨਸਾ ਦੇ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਦੇ ਨਾਲ ਮੀਟਿੰਗ ਰੱਖੀ ਗਈ ਸੀ। ਅਕਾਲੀ ਭਾਜਪਾ ਗਠਜੋੜ ਤੋਂ ਬਾਅਦ ਭਾਜਪਾ ਵੱਲੋਂ ਲਗਾਤਾਰ ਪੰਜਾਬ ਭਰ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

 ਅੱਜ ਮਾਨਸਾ ਵਿੱਚ ਕਾਰੋਬਾਰੀਆਂ ਤੇ ਆਮ ਸ਼ਹਿਰ ਵਾਸੀਆਂ ਦੇ ਨਾਲ ਭਾਜਪਾ ਦੇ ਸੀਨੀਅਰ ਨੇਤਾ ਮਨਪ੍ਰੀਤ ਸਿੰਘ ਬਾਦਲ ਅਤੇ ਪਰਮਪਾਲ ਕੌਰ ਮਲੂਕਾ ਵੱਲੋਂ ਮੀਟਿੰਗ ਕੀਤੀ ਗਈ ਅਤੇ ਭਾਜਪਾ ਵੱਲੋਂ ਜਾਰੀ ਕੀਤੇ ਜਾ ਰਹੇ ਮੈਨੀਫੈਸਟੋ ਦੇ ਲਈ ਸੁਝਾਅ ਮੰਗੇ ਗਏ।

 ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 15 ਦੇ ਦਸੰਬਰ ਤੱਕ ਭਾਜਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ ਤੇ ਉਸ ਤੋਂ ਪਹਿਲਾਂ ਪੰਜਾਬ ਭਰ ਦੇ ਵਿੱਚੋਂ ਵਪਾਰੀਆਂ ਆਮ ਲੋਕਾਂ ਦੀ ਰਹਿ ਮੰਗੀ ਜਾ ਰਹੀ ਹੈ ਕਿਉਂਕਿ ਭਾਜਪਾ ਵੱਲੋਂ ਜਿਸ ਤਰ੍ਹਾਂ ਦੇ ਸੁਝਾਅ ਪੰਜਾਬ ਵਿੱਚੋਂ ਆਉਣਗੇ।

 ਉਸ ਤਰ੍ਹਾਂ ਦਾ ਹੀ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ 2029 ਤੱਕ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਜੋ ਭਾਜਪਾ ਬਣਾਵਾਂਗੇ ਅੱਤਵਾਦ ਖਤਮ ਕਰ ਸਕਦੀ ਹੈ, ਨਕਸਲਵਾਦ ਖਤਮ ਕਰ ਸਕਦੀ ਹੈ ਤਾਂ ਉਸਦੇ ਲਈ ਨਸ਼ਾ ਕੋਈ ਵੱਡੀ ਗੱਲ ਨਹੀਂ। ਇਸ ਦੌਰਾਨ ਅਕਾਲੀ ਭਾਜਪਾ ਗਠਜੋੜ ਉਤੇ ਬੋਲਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਤਾਜ਼ਾ ਖਬਰ ਆਈ ਹੈ। 

ਸੁਖਬੀਰ ਸਾਡਾ ਬਾਈ ਹੈ ਕਿਉਂਕਿ ਪੰਜਾਬ ਦੇ ਲੋਕਾਂ ਦੀ ਮੰਗ ਸੀ ਕਿ ਅਕਾਲੀ ਭਾਜਪਾ ਦਾ ਗਠਜੋੜ ਹੋਵੇ ਜਿਸ ਤਹਿਤ ਗਠਜੋੜ ਹੋਇਆ ਹੈ ਤੇ ਪੰਜਾਬ ਵਿੱਚ ਵਿਕਾਸ ਨੂੰ ਲੈ ਕੇ ਕੰਮ ਕੀਤਾ ਜਾਵੇਗਾ। ਮੁੜ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉਤੇ ਲਿਆਉਣ ਲਈ ਅਕਾਲੀ ਭਾਜਪਾ ਗਠਜੋੜ ਮਿਲ ਕੇ ਕੰਮ ਕਰੇਗਾ।

ਇਹ ਵੀ ਪੜ੍ਹੋ : Live: ਮੋਗਾ ਵਿੱਚ 'ਆਪ' ਦੀ ਖੁਸ਼ਹਾਲ ਪੰਜਾਬ ਮਹਾਂਰੈਲੀ; ਸੀਐਮ ਮਾਨ ਨੇ ਅਕਾਲੀ-ਭਾਜਪਾ ਗਠਜੋੜ ਉਤੇ ਕੱਸਿਆ ਤੰਜ਼, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:
Punjab News