SOCIAL MEDIA

Newsletter

PARTNER SITES
भाषा चुनें राज्य चुनें

ਮੋਗਾ ਵਿੱਚ ਚੱਲੀ ਗੋਲੀ; ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ

Moga Murder Case: ਮੋਗਾ ਦੀ ਟਾਂਗੇ ਵਾਲੀ ਗਲੀ ਵਿੱਚ 70 ਸਾਲਾ ਬਜ਼ੁਰਗ ਕੁਲਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਸਨਸਨੀਖੇਜ ਖਬਰ ਸਾਹਮਣੇ ਆ ਰਹੀ ਹੈ।

Written By Ravinder Singh
Published: Nov 26, 2026, 11:51 IST | Updated: Nov 26, 2026, 11:56 IST
Join

Moga Murder Case: ਮੋਗਾ ਦੀ ਟਾਂਗੇ ਵਾਲੀ ਗਲੀ ਵਿੱਚ 70 ਸਾਲਾ ਬਜ਼ੁਰਗ ਕੁਲਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਸਨਸਨੀਖੇਜ ਖਬਰ ਸਾਹਮਣੇ ਆ ਰਹੀ ਹੈ। ਵਾਰਦਾਤ ਬੀਤੀ ਦੇਰ ਰਾਤ ਵਾਪਰੀ ਜਿਥੇ ਬਜ਼ੁਰਗ ਦੇ ਪੇਟ ਵਿੱਚ ਗੋਲੀ ਮਾਰੀ ਗਈ।  

ਪਰਿਵਾਰ ਵੱਲੋਂ ਕੁਲਦੀਪ ਸਿੰਘ ਦੇ ਬੇਟੇ ਹੈਪੀ ’ਤੇ ਹੀ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਹੈਪੀ ਨਸ਼ੇ ਦਾ ਆਦੀ ਸੀ ਅਤੇ ਅਕਸਰ ਆਪਣੇ ਪਿਤਾ ਕੁਲਦੀਪ ਸਿੰਘ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ। 

ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਧੀ ਨੇ ਰੋਂਦੇ ਹੋਏ ਮਾਮਲੇ ਦੀ ਜਾਣਕਾਰੀ ਦਿੱਤੀ। ਉਸ  ਨੇ ਦੱਸਿਆ ਕਿ ਉਹ ਚਾਰ ਭੈਣਾਂ ਅਤੇ ਇਕ ਭਰਾ ਹੈ। ਸਾਰੀਆਂ ਭੈਣਾਂ ਵਿਆਹੀਆਂ ਹੋਈਆਂ ਹਨ। ਉਸ ਨੂੰ ਵੱਡੀ ਭੈਣ ਦਾ ਫੋਨ ਆਇਆ ਕਿ ਪਾਪਾ ਨੂੰ ਕੁਝ ਹੋਇਆ ਹੈ ਤਾਂ ਉਸ ਦੇ ਪਤੀ ਤੁਰੰਤ ਸਹੁਰੇ ਘਰ ਆਏ। ਉਸ ਨੇ ਦੇਖਿਆ ਕਿ ਉਸ ਦੇ ਸਹੁਰਾ ਲਹੂ-ਲੁਹਾਨ ਪਿਆ ਹੈ।

ਇਹ ਵੀ ਪੜ੍ਹੋ : Live: ਮੋਗਾ ਵਿੱਚ ਅੱਜ 'ਆਪ' ਦੀ ਖੁਸ਼ਹਾਲ ਪੰਜਾਬ ਮਹਾਂਰੈਲੀ; ਕੇਜਰੀਵਾਲ ਚੋਣ ਮੁਹਿੰਮ ਦਾ ਕਰਨਗੇ ਆਗਾਜ਼, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਪਰਿਵਾਰ ਦਾ ਦੋਸ਼ ਹੈ ਕਿ ਹੈਪੀ ਨਸ਼ੇ ਦਾ ਆਦੀ ਸੀ ਅਤੇ ਅਕਸਰ ਆਪਣੇ ਪਿਤਾ ਕੁਲਦੀਪ ਸਿੰਘ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ। ਇਸੇ ਕਾਰਨ ਪਰਿਵਾਰ ਵੱਲੋਂ ਪੁੱਤਰ ’ਤੇ ਕਤਲ ਵਿਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਗਿਆ ਹੈ। 

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਕਤਲ ਦੇ ਅਸਲ ਕਾਰਨਾਂ ਅਤੇ ਵਾਰਦਾਤ ਵਿਚ ਸ਼ਾਮਲ ਵਿਅਕਤੀ ਦੀ ਭੂਮਿਕਾ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਖੁਲਾਸਾ ਹੋ ਸਕੇਗਾ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਵਿੱਚ ਵੱਡੇ ਰੇਲ ਹਾਦਸੇ ਦੀ ਸਾਜ਼ਿਸ਼ ਨਾਕਾਮ; ਰੇਲਵੇ ਗਾਰਡ ਦੀ ਚੌਕਸੀ ਨੇ ਸਮੇਂ ਸਿਰ ਦਿੱਤੀ ਚਿਤਾਵਨੀ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES