• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਫਿਰੌਤੀ ਗੈਂਗ ਦੇ ਗੁਰਗਿਆਂ ਤੇ ਪੁਲਿਸ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ

ਫਿਰੌਤੀ ਗੈਂਗ ਦੇ ਗੁਰਗਿਆਂ ਤੇ ਪੁਲਿਸ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ

Tarn Taran Encounter News: ਤਰਨਤਾਰਨ ਵਿੱਚ ਫਿਰੌਤੀ ਗੈਂਗ ਦੇ ਦੋ ਗੁਰਗਿਆਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ।

Written ByRavinder Singh
Published: Oct 23, 2026, 06:22 PM IST|Updated: Oct 23, 2026, 06:27 PM IST
joinshare
ਫਿਰੌਤੀ ਗੈਂਗ ਦੇ ਗੁਰਗਿਆਂ ਤੇ ਪੁਲਿਸ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
24 ਅਕਤੂਬਰ ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਅਨਿੰਦਿਤਾ ਮਿੱਤਰਾ

24 ਅਕਤੂਬਰ ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਅਨਿੰਦਿਤਾ ਮਿੱਤਰਾ

2

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ

3

ਫਿਰੌਤੀ ਗੈਂਗ ਦੇ ਗੁਰਗਿਆਂ ਤੇ ਪੁਲਿਸ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ

4

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; CM ਮਾਨ ਨੇ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

5

ਪੰਜਾਬ ਸਰਕਾਰ ਵੱਲੋਂ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Tarn Taran Encounter News: ਤਰਨਤਾਰਨ ਵਿੱਚ ਫਿਰੌਤੀ ਗੈਂਗ ਦੇ ਦੋ ਗੁਰਗਿਆਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਗਿਰੋਹ ਦਾ ਇੱਕ ਗੁਰਗਾ ਜ਼ਖਮੀ ਹੋ ਗਿਆ ਅਤੇ ਦੂਜਾ ਫਰਾਰ ਹੋ ਗਿਆ। ਜ਼ਖਮੀ ਗੈਂਗ ਮੈਂਬਰ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨਾ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਖਵਾਸਪੁਰ ਦਾ ਰਹਿਣ ਵਾਲਾ ਹੈ। ਐਸਐਸਪੀ ਸੁਰਿੰਦਰ ਲਾਂਬਾ ਦੇ ਅਨੁਸਾਰ ਮਨਪ੍ਰੀਤ ਜ਼ਬਰਦਸਤੀ ਦੀਆਂ ਤਿੰਨ ਫਿਰੌਤੀ ਦੇ ਸਬੰਧ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇੱਕ ਫੋਰੈਂਸਿਕ ਟੀਮ ਘਟਨਾ ਸਥਾਨ ਉਤੇ ਪਹੁੰਚੀ ਹੈ।

ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ ਸਖ਼ਤ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੈਦਲ ਆ ਰਹੇ ਦੋ ਸ਼ੱਕੀ ਮੁਲਜ਼ਮਾਂ ਨੇ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ।  ਪੁਲਿਸ ਨੇ ਚਿਤਾਵਨੀ ਵੀ ਦਿੱਤੀ ਪਰ ਇਸ ਦੇ ਬਾਵਜੂਦ ਮੁਲਜ਼ਮਾਂ ਨੇ ਗੋਲੀਬਾਰੀ ਜਾਰੀ ਰੱਖੀ।  

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਗੋਲੀ ਮੁਲਜ਼ਮ ਦੀ ਲੱਤ ਵਿਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਪਿੰਡ ਖਵਾਸਪੁਰ ਵਜੋਂ ਹੋਈ ਹੈ। ਜਦਕਿ ਦੂਜਾ ਮੁਲਜ਼ਮ ਫਰਾਰ ਹੋ ਗਿਆ ਹੈ।

ਇਹ ਵੀ ਪੜ੍ਹੋ : Punjab Assembly Session Live Updates: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ; ਕਾਰਵਾਈ ਮੁਲਤਵੀ

 ਸੂਤਰਾਂ ਮੁਤਾਬਕ ਮੁਲਜ਼ਮ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਨਾਲ ਜੁੜਿਆ ਹੈ। ਫਿਰੌਤੀ ਨਾ ਮਿਲਣ ਕਾਰਨ ਇਮੀਗ੍ਰੇਸ਼ਨ ਸੈਂਟਰ ਤੇ ਘਰ ਸਮੇਤ ਤਿੰਨ ਥਾਵਾਂ 'ਤੇ ਮੁਲਜ਼ਮਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਪੁਲਿਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿਚੋਂ 1 ਗਲੋਕ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ ਫਰਾਰ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਪੁਲਿਸ ਦੀ ਸਰਗਰਮੀ ਵਧ ਗਈ ਹੈ। ਫਿਰੌਤੀ ਨਾਲ ਜੁੜੇ ਅਪਰਾਧਾਂ ਨੂੰ ਰੋਕਣ ਅਤੇ ਅਜਿਹੇ ਗਿਰੋਹਾਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਦੀ ਕਾਰਵਾਈ ਅਹਿਮ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਜੈ ਕੁਮਾਰ ਕਤਲ ਕਾਂਡ: ਸੁਨੀਲ ਜਾਖੜ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਰੋਸ ਪ੍ਰਦਰਸ਼ਨ ਵਿੱਚ ਹੋਏ ਸ਼ਾਮਲ

Add Zee News as a Preferred Source
TAGS:
Punjab Crime News