ਫਿਰੌਤੀ ਗੈਂਗ ਦੇ ਗੁਰਗਿਆਂ ਤੇ ਪੁਲਿਸ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ
Tarn Taran Encounter News: ਤਰਨਤਾਰਨ ਵਿੱਚ ਫਿਰੌਤੀ ਗੈਂਗ ਦੇ ਦੋ ਗੁਰਗਿਆਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ।
Tarn Taran Encounter News: ਤਰਨਤਾਰਨ ਵਿੱਚ ਫਿਰੌਤੀ ਗੈਂਗ ਦੇ ਦੋ ਗੁਰਗਿਆਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਗਿਰੋਹ ਦਾ ਇੱਕ ਗੁਰਗਾ ਜ਼ਖਮੀ ਹੋ ਗਿਆ ਅਤੇ ਦੂਜਾ ਫਰਾਰ ਹੋ ਗਿਆ। ਜ਼ਖਮੀ ਗੈਂਗ ਮੈਂਬਰ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨਾ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਖਵਾਸਪੁਰ ਦਾ ਰਹਿਣ ਵਾਲਾ ਹੈ। ਐਸਐਸਪੀ ਸੁਰਿੰਦਰ ਲਾਂਬਾ ਦੇ ਅਨੁਸਾਰ ਮਨਪ੍ਰੀਤ ਜ਼ਬਰਦਸਤੀ ਦੀਆਂ ਤਿੰਨ ਫਿਰੌਤੀ ਦੇ ਸਬੰਧ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇੱਕ ਫੋਰੈਂਸਿਕ ਟੀਮ ਘਟਨਾ ਸਥਾਨ ਉਤੇ ਪਹੁੰਚੀ ਹੈ।
ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ ਸਖ਼ਤ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੈਦਲ ਆ ਰਹੇ ਦੋ ਸ਼ੱਕੀ ਮੁਲਜ਼ਮਾਂ ਨੇ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਚਿਤਾਵਨੀ ਵੀ ਦਿੱਤੀ ਪਰ ਇਸ ਦੇ ਬਾਵਜੂਦ ਮੁਲਜ਼ਮਾਂ ਨੇ ਗੋਲੀਬਾਰੀ ਜਾਰੀ ਰੱਖੀ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਗੋਲੀ ਮੁਲਜ਼ਮ ਦੀ ਲੱਤ ਵਿਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਪਿੰਡ ਖਵਾਸਪੁਰ ਵਜੋਂ ਹੋਈ ਹੈ। ਜਦਕਿ ਦੂਜਾ ਮੁਲਜ਼ਮ ਫਰਾਰ ਹੋ ਗਿਆ ਹੈ।
ਇਹ ਵੀ ਪੜ੍ਹੋ : Punjab Assembly Session Live Updates: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ; ਕਾਰਵਾਈ ਮੁਲਤਵੀ
ਸੂਤਰਾਂ ਮੁਤਾਬਕ ਮੁਲਜ਼ਮ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਨਾਲ ਜੁੜਿਆ ਹੈ। ਫਿਰੌਤੀ ਨਾ ਮਿਲਣ ਕਾਰਨ ਇਮੀਗ੍ਰੇਸ਼ਨ ਸੈਂਟਰ ਤੇ ਘਰ ਸਮੇਤ ਤਿੰਨ ਥਾਵਾਂ 'ਤੇ ਮੁਲਜ਼ਮਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਪੁਲਿਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿਚੋਂ 1 ਗਲੋਕ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ ਫਰਾਰ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਪੁਲਿਸ ਦੀ ਸਰਗਰਮੀ ਵਧ ਗਈ ਹੈ। ਫਿਰੌਤੀ ਨਾਲ ਜੁੜੇ ਅਪਰਾਧਾਂ ਨੂੰ ਰੋਕਣ ਅਤੇ ਅਜਿਹੇ ਗਿਰੋਹਾਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਦੀ ਕਾਰਵਾਈ ਅਹਿਮ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਜੈ ਕੁਮਾਰ ਕਤਲ ਕਾਂਡ: ਸੁਨੀਲ ਜਾਖੜ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਰੋਸ ਪ੍ਰਦਰਸ਼ਨ ਵਿੱਚ ਹੋਏ ਸ਼ਾਮਲ