SOCIAL MEDIA

Newsletter

PARTNER SITES
भाषा चुनें राज्य चुनें

ਧੱਕੇ ਨਾਲ ਅੰਤਿਮ ਸਸਕਾਰ ਕਰਨ ਉਤੇ ਮ੍ਰਿਤਕ ਦਲਜੀਤ ਸਿੰਘ ਦੇ ਪਰਿਵਾਰ ਨੇ ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ

Mansa News: ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿਖੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਨਸ਼ੇ ਦੀ ਓਵਰਡੋਜ਼ ਦੇ ਨਾਲ ਮੌਤ ਹੋਣ ਦਾ ਦਾਅਵਾ ਕੀਤਾ ਸੀ ਜਿਸ ਤੋਂ ਬਾਅਦ ਮਾਨਸਾ ਪੁਲਿਸ ਨੇ ਇਸ ਨੂੰ ਕਤਲ ਦੱਸਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਸੀ।

Written By Ravinder Singh
Published: Oct 30, 2026, 11:42 AM IST | Updated: Oct 30, 2026, 11:57 AM IST
Join

Mansa News: ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿਖੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਨਸ਼ੇ ਦੀ ਓਵਰਡੋਜ਼ ਦੇ ਨਾਲ ਮੌਤ ਹੋਣ ਦਾ ਦਾਅਵਾ ਕੀਤਾ ਸੀ ਜਿਸ ਤੋਂ ਬਾਅਦ ਮਾਨਸਾ ਪੁਲਿਸ ਨੇ ਇਸ ਨੂੰ ਕਤਲ ਦੱਸਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਸੀ। 

ਮਾਨਸਾ ਵਿੱਚ ਲਾਸ਼ ਲੈ ਕੇ ਆ ਰਹੇ ਪ੍ਰਦਰਸ਼ਨਕਾਰੀਆਂ ਜੋ ਪੁਲਿਸ ਵੱਲੋਂ ਆਪਣੀ ਕਬਜ਼ੇ ਵਿੱਚ ਲੈ ਲਿਆ ਸੀ ਤਾਂ ਬੀਤੇ ਦਿਨ ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਨੂੰ ਨਾਲ ਲੈ ਕੇ ਬਠਿੰਡਾ ਦੇ ਏਮਜ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਸੀ। 

ਮਾਨਸਾ ਵਿੱਚ ਇਨਸਾਫ ਮੋਰਚੇ ਦੇ ਧਰਨੇ ਵਿੱਚ ਬੈਠੀ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਭੈਣ ਅਮਰਜੀਤ ਕੌਰ ਨੇ ਮਾਨਸਾ ਪੁਲਿਸ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਜ਼ਬਰਦਸਤੀ ਲਾਸ਼ ਨੂੰ ਖੋਹ ਲਿਆ ਗਿਆ ਸੀ ਅਤੇ ਜ਼ਬਰਦਸਤੀ ਹੀ ਉਨ੍ਹਾਂ ਦੇ ਪਿਤਾ ਨੂੰ ਨਾਲ ਲਿਜਾ ਕੇ ਪੋਸਟਮਾਰਟਮ ਕਰਵਾ ਲਿਆ ਗਿਆ ਹੈ। 

ਇਹ ਵੀ ਪੜ੍ਹੋ: Punjabi News Live: 'ਆਪ' ਦੀ ਚੋਣ ਮੰਥਨ ਨੂੰ ਲੈ ਕੇ ਅਹਿਮ ਮੀਟਿੰਗ, ਕਾਂਗਰਸ ਭਲਕੇ ਕਰੇਗੀ ਟਿਕਟਾਂ ਉਤੇ ਵਿਚਾਰ-ਵਟਾਂਦਰਾ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ ਜੇਕਰ ਮ੍ਰਿਤਕ ਦਲਜੀਤ ਸਿੰਘ ਦਾ ਪੁਲਿਸ ਵੱਲੋਂ ਅੰਤਿਮ ਸਸਕਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਮਾਨਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੇ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਪੁਲਿਸ ਉਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪਰਿਵਾਰ ਨੂੰ ਪਿਤਾ ਦੇ ਨਾਲ ਨਹੀਂ ਮਿਲਣ ਦਿੱਤਾ ਜਾ ਰਿਹਾ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਅਲੱਗ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਬਰਦਸਤੀ ਪੁਲਿਸ ਵੱਲੋਂ ਸਾਨੂੰ ਵੀ ਧਰਨੇ ਦੇ ਵਿੱਚੋਂ ਚੁੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ 32 ਸਾਲਾ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦਲਜੀਤ ਸਿੰਘ ਦੀ ਲਾਸ਼ ਪਿੰਡ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਕੁਝ ਅਣਪਛਾਤੇ ਨੌਜਵਾਨ ਉਸ ਨੂੰ ਕਾਰ ਵਿੱਚ ਲੈ ਕੇ ਆਏ ਸਨ ਅਤੇ ਪਿੰਡ ਨੇੜੇ ਛੱਡ ਕੇ ਚਲੇ ਗਏ।  ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਪੰਜਾ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਤੇ ਸ਼ਰਧਾਂਜਲੀ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES