• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਮਸ਼ਹੂਰ ਪੰਜਾਬੀ ਗਾਇਕ ਗਿੱਲ ਰੌਂਤਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਮਸ਼ਹੂਰ ਪੰਜਾਬੀ ਗਾਇਕ ਗਿੱਲ ਰੌਂਤਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

Mohali News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਪੱਧਰ ਉਤੇ ਸਿਆਸੀ ਸਰਗਰਮੀਆਂ ਦਿਖਾਈ ਦੇ ਰਹੀਆਂ ਹਨ।

Written ByRavinder Singh
Published: Oct 03, 2026, 03:42 PM IST|Updated: Oct 03, 2026, 03:47 PM IST
joinshare
ਮਸ਼ਹੂਰ ਪੰਜਾਬੀ ਗਾਇਕ ਗਿੱਲ ਰੌਂਤਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Mohali News: ਪੰਜਾਬੀ ਗਾਇਕ ਅਤੇ ਲੇਖਕ ਗਿੱਲ ਰੌਂਤਾ ਨੇ ‘ਵਾਰਿਸ ਪੰਜਾਬ ਦੇ’ ਸੰਗਠਨ ਵਿੱਚ ਸ਼ਮੂਲੀਅਤ ਕਰ ਲਈ ਹੈ। ਉਨ੍ਹਾਂ ਨੇ ਮੋਹਾਲੀ ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਸੰਗਠਨ ਦੀ ਮੈਂਬਰਸ਼ਿਪ ਲਈ। ਇਸ ਮੌਕੇ ਸੰਗਠਨ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਰਹੇ।

ਇਸੇ ਸਮਾਗਮ ਦੌਰਾਨ ‘ਵਾਰਿਸ ਪੰਜਾਬ ਦੇ’ ਦੀ ਪੁਆਧ ਇਕਾਈ ਦੇ ਨਵੇਂ ਦਫ਼ਤਰ ਦਾ ਵੀ ਉਦਘਾਟਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਸ ਦਫ਼ਤਰ ਰਾਹੀਂ ਪੁਆਧ ਖੇਤਰ ਵਿੱਚ ਸੰਗਠਨ ਦੀਆਂ ਗਤੀਵਿਧੀਆਂ ਨੂੰ ਚਲਾਉਣ ਅਤੇ ਸਥਾਨਕ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਵਿੱਚ ਮਦਦ ਮਿਲੇਗੀ।

ਗਿੱਲ ਰੌਂਤਾ ਦੇ ਸੰਗਠਨ ਨਾਲ ਜੁੜਨ ਮੌਕੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਬਾਰੇ ਚਰਚਾ ਕੀਤੀ ਗਈ। ਮਨਪ੍ਰੀਤ ਸਿੰਘ ਇਆਲੀ ਅਤੇ ਗਿੱਲ ਰੌਂਤਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਦੋਵਾਂ ਨੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਖੇਤਰ ਵਿੱਚ ਸੰਗਠਨ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਗਿੱਲ ਰੌਂਤਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਮਹੱਤਵ ਦਿੰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸੰਗਠਨ ਨਾਲ ਜੁੜ ਕੇ ਉਹ ਲੋਕਾਂ ਵਿੱਚ ਰਹਿਣ ਅਤੇ ਉਨ੍ਹਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਮੁਤਾਬਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਉਠਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਰਹੇਗਾ।

ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖਸੀਅਤਾਂ ਦਾ ਸੰਗਠਨ ਵਿੱਚ ਆਉਣਾ ਇਸ ਦੀਆਂ ਸਰਗਰਮੀਆਂ ਨੂੰ ਵਧਾਉਣ ਵਿੱਚ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਗਠਨ ਦਾ ਉਦੇਸ਼ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਭਾਵਨਾਵਾਂ ਨੂੰ ਆਵਾਜ਼ ਦੇਣਾ ਹੈ। ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਵਰਕਰਾਂ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਪੁਆਧ ਇਕਾਈ ਦੇ ਦਫ਼ਤਰ ਦੇ ਉਦਘਾਟਨ ਮੌਕੇ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਦਫ਼ਤਰ ਨੂੰ ਸਿਰਫ਼ ਸੰਗਠਨਾਤਮਕ ਕੰਮਾਂ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ। ਇੱਥੋਂ ਸਥਾਨਕ ਲੋਕਾਂ ਨਾਲ ਸੰਪਰਕ, ਵਰਕਰਾਂ ਨਾਲ ਤਾਲਮੇਲ ਅਤੇ ਆਉਣ ਵਾਲੀਆਂ ਗਤੀਵਿਧੀਆਂ ਦੀ ਯੋਜਨਾਬੰਦੀ ਵੀ ਕੀਤੀ ਜਾਵੇਗੀ।

ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬ ਅੱਗੇ ਅਰਦਾਸ ਨਾਲ ਹੋਈ। ਇਸ ਤੋਂ ਬਾਅਦ ਆਗੂਆਂ ਅਤੇ ਵਰਕਰਾਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਅਤੇ ਪੁਆਧ ਖੇਤਰ ਵਿੱਚ ਲੋਕਾਂ ਨਾਲ ਸੰਪਰਕ ਵਧਾਉਣ ਬਾਰੇ ਵਿਚਾਰ ਸਾਂਝੇ ਕੀਤੇ।

Add Zee News as a Preferred Source
TAGS:
Punjabi Singer Gill Raunta
Punjab News
Punjabi News