• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਮੈਚ ਜਿੱਤ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਲੁੱਟ-ਖੋਹ, ਹਮਲਾਵਰਾਂ ਨੇ ਚਾਕੂ-ਕਿਰਪਾਨਾਂ ਨਾਲ ਕੀਤਾ ਹਮਲਾ

ਮੈਚ ਜਿੱਤ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਲੁੱਟ-ਖੋਹ, ਹਮਲਾਵਰਾਂ ਨੇ ਚਾਕੂ-ਕਿਰਪਾਨਾਂ ਨਾਲ ਕੀਤਾ ਹਮਲਾ

ਫਰੀਦਕੋਟ ਦੇ ਸੁਖਾਂਵਾਲਾ ਨੇੜੇ, ਮੈਚ ਤੋਂ ਵਾਪਸ ਆ ਰਹੇ ਨੌਜਵਾਨਾਂ ਨੂੰ ਰੋਕਿਆ ਗਿਆ, 8,100 ਰੁਪਏ ਲੁੱਟ ਲਏ ਗਏ ਅਤੇ ਹਮਲਾ ਕੀਤਾ ਗਿਆ। ਇੱਕ ਨੌਜਵਾਨ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

Written ByRaj Rani
Published: Oct 03, 2026, 09:51 AM IST|Updated: Oct 03, 2026, 10:36 AM IST
joinshare
ਮੈਚ ਜਿੱਤ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਲੁੱਟ-ਖੋਹ, ਹਮਲਾਵਰਾਂ ਨੇ ਚਾਕੂ-ਕਿਰਪਾਨਾਂ ਨਾਲ ਕੀਤਾ ਹਮਲਾ

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

2

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

3

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

4

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

5

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Faridkot News(Naresh Sethi): ਫ਼ਰੀਦਕੋਟ ਦੇ ਪਿੰਡ ਸੁੱਖਣਵਾਲਾ ਨੇੜੇ ਮੈਚ ਜਿੱਤ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਲੁੱਟ-ਖੋਹ ਅਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ।

ਜ਼ਖਮੀ ਨੌਜਵਾਨ ਪਿੰਦਰ ਸਿੰਘ ਨੇ ਦੱਸਿਆ ਕਿ ਉਹ ਮੈਚ ਜਿੱਤ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਕੋਲ ਮੌਜੂਦ 8,100 ਰੁਪਏ ਖੋਹ ਲਏ। ਪਿੰਦਰ ਸਿੰਘ ਮੁਤਾਬਕ ਹਮਲਾਵਰ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਆਏ ਸਨ ਅਤੇ ਉਨ੍ਹਾਂ ਕੋਲ ਕਾਪੇ ਅਤੇ ਕਿਰਪਾਨਾਂ ਸਨ। ਪੈਸੇ ਖੋਹਣ ਤੋਂ ਇਲਾਵਾ ਉਸ ਨਾਲ ਕੁੱਟਮਾਰ ਵੀ ਕੀਤੀ ਗਈ।

ਪਿੰਡ ਸੁੱਖਣਵਾਲਾ ਦੇ ਸਰਪੰਚ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਮਾੜੀ ਮੁਸਤਫ਼ਾ ਦੇ ਰਹਿਣ ਵਾਲੇ ਹਨ ਅਤੇ ਸੁੱਖਣਵਾਲਾ ਵਿੱਚ ਚੱਲ ਰਹੇ ਟੂਰਨਾਮੈਂਟ ਦੌਰਾਨ ਉਨ੍ਹਾਂ ਨੇ 45 ਕਿਲੋ ਵਰਗ ਦੀ ਗੇਮ ਜਿੱਤੀ ਸੀ। ਮੈਚ ਜਿੱਤਣ ਤੋਂ ਬਾਅਦ ਜਦੋਂ ਉਹ ਵਾਪਸ ਘਰ ਜਾ ਰਹੇ ਸਨ ਤਾਂ ਪਿੰਡ ਨੇੜੇ ਨਹਿਰ ਵਾਲੀ ਜਗ੍ਹਾ ’ਤੇ ਚਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਹਮਲਾ ਕੀਤਾ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ।

ਸਰਪੰਚ ਨੇ ਇਹ ਵੀ ਦੱਸਿਆ ਕਿ ਘਟਨਾ ਤੋਂ ਬਾਅਦ ਮੌਕੇ ’ਤੇ ਪੁਲਿਸ ਨਹੀਂ ਪਹੁੰਚੀ ਅਤੇ ਪਿੰਡ ਵਾਸੀਆਂ ਵੱਲੋਂ ਹੀ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਥਾਂ ’ਤੇ ਇਹ ਘਟਨਾ ਵਾਪਰੀ ਹੈ, ਉੱਥੇ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਰੋਸ ਹੈ।
 

ਉੱਥੇ ਹੀ ਜ਼ਖਮੀ ਨੌਜਵਾਨ ਦੇ ਪਿਤਾ ਗੁਰਪ੍ਰੇਮ ਸਿੰਘ ਨੇ ਦੱਸਿਆ ਕਿ ਚਾਰ ਨੌਜਵਾਨ ਮੈਚ ਜਿੱਤ ਕੇ ਵਾਪਸ ਆ ਰਹੇ ਸਨ, ਜਿਨ੍ਹਾਂ ਕੋਲ ਮੈਚ ਜਿੱਤਣ ਤੋਂ ਬਾਅਦ ਦੀ ਨਕਦੀ ਸੀ। ਉਨ੍ਹਾਂ ਕਿਹਾ ਕਿ ਹਮਲਾਵਰ ਨੌਜਵਾਨਾਂ ਨੂੰ ਉਨ੍ਹਾਂ ਦੇ ਬੱਚੇ ਜਾਣਦੇ ਤੱਕ ਨਹੀਂ ਅਤੇ ਅਣਪਛਾਤੇ ਵਿਅਕਤੀਆਂ ਵੱਲੋਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਫਿਲਹਾਲ ਥਾਣਾ ਸਦਰ ਫਰੀਦਕੋਟ ਅਧਿਕਾਰੀਆਂ ਨਾਲ਼ ਵਾਰ ਵਾਰ ਫੋਨ ਕਾਲ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਉਹਨਾਂ ਵੱਲੋ ਕੋਈ ਜਵਾਬ ਨਹੀਂ ਦਿੱਤਾ ਗਿਆ।

 

Add Zee News as a Preferred Source
TAGS:
Punjab News
Crime News
Faridkot News