• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਰੁਕਣ ’ਤੇ ਕਿਸਾਨਾਂ ਦਾ ਫੁੱਟਿਆ ਗੁੱਸਾ

ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਰੁਕਣ ’ਤੇ ਕਿਸਾਨਾਂ ਦਾ ਫੁੱਟਿਆ ਗੁੱਸਾ

Sultanpur Lodhi News: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

Written ByRavinder Singh
Published: Oct 22, 2026, 01:43 PM IST|Updated: Oct 22, 2026, 01:46 PM IST
joinshare
ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਰੁਕਣ ’ਤੇ ਕਿਸਾਨਾਂ ਦਾ ਫੁੱਟਿਆ ਗੁੱਸਾ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਸੁਲਤਾਨਪੁਰ ਲੋਧੀ ਦੇ ਨਸ਼ਾ ਮੁਕਤੀ ਕੇਂਦਰ ’ਚ ਨਸ਼ੇ ਦੀਆਂ ਗੋਲੀਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਉੱਠੇ ਸਵਾਲ

ਸੁਲਤਾਨਪੁਰ ਲੋਧੀ ਦੇ ਨਸ਼ਾ ਮੁਕਤੀ ਕੇਂਦਰ ’ਚ ਨਸ਼ੇ ਦੀਆਂ ਗੋਲੀਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਉੱਠੇ ਸਵਾਲ

2

ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਰੁਕਣ ’ਤੇ ਕਿਸਾਨਾਂ ਦਾ ਫੁੱਟਿਆ ਗੁੱਸਾ

3

ਵਿਧਾਨ ਸਭਾ ਦੇ ਸੈਸ਼ਨ ਵਿੱਚ ਪਰਵਿੰਦਰ ਸਿੰਘ ਝੋਟਾ ਤੇ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

4

ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਲੇ-ਕੁਲਚਾ ਵੇਚਣ ਵਾਲੇ ਦੇ ਪੁੱਤਰ ਦਾ ਕਤਲ

5

ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਰਾਜਪੁਰਾ ਵਿੱਚ ਹੰਗਾਮਾ, ਯਾਤਰੀ ਫਸੇ; ਪੀਜੀਆਈ ਜਾਣ ਵਾਲੇ ਮਰੀਜ਼ ਵੀ ਪ੍ਰੇਸ਼ਾਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Sultanpur Lodhi News(ਵਰੁਣ ਸ਼ਰਮਾ): ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਸਮੇਤ ਆਸ-ਪਾਸ ਦੀਆਂ 12 ਮੰਡੀਆਂ ਤੇ ਫੋਕਲ ਪੁਆਇੰਟਾਂ ਵਿੱਚ ਝੋਨੇ ਦੀ ਬੋਲੀ ਬੰਦ ਹੋਣ ਦੀਆਂ ਸੂਚਨਾਵਾਂ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। 

ਇਸ ਗੰਭੀਰ ਮਾਮਲੇ ਦਾ ਜਾਇਜ਼ਾ ਲੈਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਦਾਣਾ ਮੰਡੀ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਝੋਨੇ ਦੀ ਖਰੀਦ ਬੰਦ ਹੋਣ ’ਤੇ ਸਵਾਲ ਖੜ੍ਹੇ ਕਰਦਿਆਂ ਸਰਕਾਰ ਅਤੇ ਸਬੰਧਤ ਖਰੀਦ ਏਜੰਸੀਆਂ ਤੋਂ ਤੁਰੰਤ ਖਰੀਦ ਪ੍ਰਬੰਧ ਸੁਚਾਰੂ ਕਰਨ ਦੀ ਮੰਗ ਕੀਤੀ।

ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਕਿਸਾਨਾਂ ਦਾ ਲਗਭਗ 40 ਫੀਸਦੀ ਝੋਨਾ ਅਜੇ ਖੇਤਾਂ ਵਿੱਚ ਪੱਕਿਆ ਖੜ੍ਹਾ ਹੈ ਅਤੇ ਕਟਾਈ ਲਈ ਤਿਆਰ ਹੈ, ਤਾਂ ਇਸ ਤੋਂ ਪਹਿਲਾਂ ਹੀ ਮੰਡੀਆਂ ਵਿੱਚ ਖਰੀਦ ਅਤੇ ਬੋਲੀ ਬੰਦ ਹੋਣ ਨਾਲ ਕਿਸਾਨਾਂ ਲਈ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਪਾਲਣ ਲਈ ਮਹੀਨਿਆਂ ਤੱਕ ਮਿਹਨਤ ਕਰਦੇ ਹਨ, ਮਹਿੰਗੇ ਖੇਤੀ ਖਰਚੇ ਸਹਿਣ ਕਰਦੇ ਹਨ, ਪਰ ਜੇਕਰ ਵਾਢੀ ਮਗਰੋਂ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਖਰੀਦ ਦੇ ਪ੍ਰਬੰਧ ਹੀ ਨਾ ਹੋਣ ਤਾਂ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਣੀਆਂ ਸੁਭਾਵਿਕ ਹਨ।

ਪਿਛਲੇ ਸਾਲ ਨਾਲੋਂ ਵੱਧ ਝੋਨੇ ਦੀ ਆਮਦ, ਸਰਕਾਰ ਪਹਿਲਾਂ ਕਿਉਂ ਨਹੀਂ ਹੋਈ ਤਿਆਰ?
ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਆਮਦ ਵਧੇਰੇ ਹੋ ਰਹੀ ਹੈ। ਪਿਛਲੇ ਸਾਲ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ, ਜਦਕਿ ਇਸ ਵਾਰ ਝੋਨੇ ਦੀ ਪੈਦਾਵਾਰ ਵਧੇਰੇ ਹੋਣ ਕਾਰਨ ਮੰਡੀਆਂ ਵਿੱਚ ਫ਼ਸਲ ਦੀ ਆਮਦ ਵੀ ਵਧੀ ਹੈ। ਅਜਿਹੇ ਹਾਲਾਤ ਵਿੱਚ ਸਰਕਾਰ ਅਤੇ ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕਰਨੇ ਚਾਹੀਦੇ ਸਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ।
ਉਨ੍ਹਾਂ ਕਿਹਾ ਕਿ ਫ਼ਸਲ ਦੀ ਆਮਦ ਵਧਣ ਦਾ ਹਵਾਲਾ ਦੇ ਕੇ ਖਰੀਦ ਪ੍ਰਬੰਧਾਂ ਤੋਂ ਪਿੱਛੇ ਨਹੀਂ ਹਟਿਆ ਜਾ ਸਕਦਾ। ਜਦੋਂ ਕਿਸਾਨਾਂ ਦੀ ਫ਼ਸਲ ਖੇਤਾਂ ਵਿੱਚੋਂ ਮੰਡੀਆਂ ਤੱਕ ਪਹੁੰਚ ਰਹੀ ਹੈ, ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਖਰੀਦ, ਬੋਲੀ ਅਤੇ ਲਿਫਟਿੰਗ ਦੇ ਪ੍ਰਬੰਧ ਸਮੇਂ ਸਿਰ ਕੀਤੇ ਜਾਣ।

ਬਾਹਰਲੇ ਜ਼ਿਲ੍ਹਿਆਂ ਦੇ ਕਿਸਾਨਾਂ ਦਾ ਝੋਨਾ ਵੀ ਬਣਿਆ ਚਰਚਾ ਦਾ ਵਿਸ਼ਾ
ਸਰਵਣ ਸਿੰਘ ਬਾਊਪੁਰ ਨੇ ਦੱਸਿਆ ਕਿ ਪੰਜਾਬ ਵਿੱਚ ਕਿਸਾਨ ਆਪਣੀ ਫ਼ਸਲ ਕਿਸੇ ਵੀ ਮੰਡੀ ਵਿੱਚ ਵੇਚ ਸਕਦੇ ਹਨ। ਇਸੇ ਤਹਿਤ ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੁਲਤਾਨਪੁਰ ਲੋਧੀ ਇਲਾਕੇ ਦੀਆਂ ਮੰਡੀਆਂ ਵਿੱਚ ਲਗਭਗ 3 ਲੱਖ ਕੁਇੰਟਲ ਝੋਨਾ ਵੇਚਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਬਾਹਰਲੇ ਇਲਾਕਿਆਂ ਤੋਂ ਵੱਡੀ ਮਾਤਰਾ ਵਿੱਚ ਝੋਨਾ ਆਉਣ ਕਾਰਨ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ’ਤੇ ਦਬਾਅ ਵਧਿਆ ਹੈ, ਜਦਕਿ ਸੁਲਤਾਨਪੁਰ ਲੋਧੀ ਇਲਾਕੇ ਦੇ ਸਥਾਨਕ ਕਿਸਾਨਾਂ ਦਾ ਝੋਨਾ ਅਜੇ ਵੀ ਖੇਤਾਂ ਵਿੱਚ ਖੜ੍ਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੀ ਆਮਦ ਹੋਣੀ ਬਾਕੀ ਹੈ। ਅਜਿਹੇ ਹਾਲਾਤ ਵਿੱਚ ਜੇਕਰ ਹੁਣੇ ਹੀ ਬੋਲੀ ਬੰਦ ਕਰ ਦਿੱਤੀ ਜਾਂਦੀ ਹੈ ਤਾਂ ਸਥਾਨਕ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੱਲ੍ਹ ਤੱਕ ਬੋਲੀ ਸ਼ੁਰੂ ਨਾ ਹੋਈ ਤਾਂ ਸੜਕਾਂ ਜਾਮ ਕਰਨ ਦੀ ਚਿਤਾਵਨੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕੀਮਤ ’ਤੇ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਸਮੇਤ ਸਾਰੇ ਫੋਕਲ ਪੁਆਇੰਟਾਂ ਅਤੇ ਦਾਣਾ ਮੰਡੀਆਂ ਵਿੱਚ ਤੁਰੰਤ ਝੋਨੇ ਦੀ ਬੋਲੀ ਸ਼ੁਰੂ ਕਰਵਾਈ ਜਾਵੇ, ਤਾਂ ਜੋ ਕਿਸਾਨ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਫ਼ਸਲ ਵੇਚ ਸਕਣ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੱਲ੍ਹ ਤੱਕ ਝੋਨੇ ਦੀ ਖਰੀਦ ਅਤੇ ਬੋਲੀ ਸ਼ੁਰੂ ਨਾ ਕੀਤੀ ਗਈ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਅਤੇ ਸੜਕਾਂ ਜਾਮ ਕਰਨ ਵਰਗੇ ਸਖ਼ਤ ਕਦਮ ਚੁੱਕੇ ਜਾਣਗੇ।
ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨਾਂ ਦੀ ਇਸ ਚਿਤਾਵਨੀ ਤੋਂ ਬਾਅਦ ਪ੍ਰਸ਼ਾਸਨ ਅਤੇ ਸਬੰਧਤ ਖਰੀਦ ਏਜੰਸੀਆਂ ਕਿੰਨੀ ਜਲਦੀ ਹਰਕਤ ਵਿੱਚ ਆਉਂਦੀਆਂ ਹਨ ਅਤੇ ਖੇਤਾਂ ਵਿੱਚ ਪੱਕੀ ਖੜ੍ਹੀ ਫ਼ਸਲ ਦੀ ਆਮਦ ਤੋਂ ਪਹਿਲਾਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਕੀ ਕਦਮ ਚੁੱਕਦੀਆਂ ਹਨ।
 

Add Zee News as a Preferred Source
TAGS:
Punjab News