Paddy Procurement Protest News: ਸੰਗਰੂਰ ਜ਼ਿਲ੍ਹੇ ਦੇ ਮੂਣਕ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਧਰਨਾ ਲਗਾ ਕੇ ਸੈਕਟਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਮੰਡੀਆਂ ਵਿੱਚ ਝੋਨੇ ਦੀ ਨਮੀ, ਯਾਨੀ ਮੌਇਸਚਰ ਦੇ ਨਾਂ ''ਤੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕੁਝ ਆੜ੍ਹਤੀਆਂ ਵੱਲੋਂ ਕਥਿਤ ਤੌਰ 'ਤੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਇਸੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਮੋਰਚਾ ਖੋਲ੍ਹ ਦਿੱਤਾ ਹੈ। ਸੰਗਰੂਰ ਜ਼ਿਲ੍ਹੇ ਦੇ ਮੂਣਕ ਵਿੱਚ ਜਿੱਥੇ ਝੋਨੇ ਦੀ ਖਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਕਿਸਾਨਾਂ ਨੇ ਮਾਰਕੀਟ ਕਮੇਟੀ ਦੇ ਸੈਕਟਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਨਮੀ ਨੂੰ ਲੈ ਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਆੜ੍ਹਤੀਆਂ ਵੱਲੋਂ ਮੌਇਸਚਰ ਦੇ ਨਾਂ ਉਤੇ ਕਿਸਾਨਾਂ ਦੀ ਕਥਿਤ ਲੁੱਟ ਕੀਤੀ ਜਾ ਰਹੀ ਹੈ। ਉੱਧਰ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਨਮੀ ਦੀ ਜਾਂਚ ਦੇ ਨਾਂ ਉਤੇ ਕਿਸਾਨਾਂ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਆੜ੍ਹਤੀਆਂ ਵੱਲੋਂ ਕਿਸਾਨਾਂ ਨਾਲ ਧੱਕੇਸ਼ਾਹੀ ਜਾਂ ਲੁੱਟ ਕੀਤੀ ਜਾ ਰਹੀ ਹੈ ਤਾਂ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਫਿਲਹਾਲ ਕਿਸਾਨ ਜਥੇਬੰਦੀ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਕੀਤੇ ਗਏ ਇਸ ਪ੍ਰਦਰਸ਼ਨ ਨੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਉਤੇ ਸਵਾਲ ਖੜ੍ਹੇ ਕਰ ਦਿੱਤੇ ਹਨ।