SOCIAL MEDIA

Newsletter

PARTNER SITES
भाषा चुनें राज्य चुनें

ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੇ ਲਹਿਰਾਗਾਗਾ–ਸੁਨਾਮ ਰੋਡ ਕੀਤਾ ਜਾਮ

Farmers Protest News: ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਵਿਖੇ ਝੋਨੇ ਦੀ ਖਰੀਦ ਬੰਦ ਹੋਣ ਅਤੇ ਕੋਆਪਰੇਟਿਵ ਸੁਸਾਇਟੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਸਡੀਐਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ

Written By Ravinder Singh
Published: Nov 20, 2026, 19:33 IST | Updated: Nov 20, 2026, 19:42 IST
Join

Farmers Protest News: ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਵਿਖੇ ਝੋਨੇ ਦੀ ਖਰੀਦ ਬੰਦ ਹੋਣ ਅਤੇ ਕੋਆਪਰੇਟਿਵ ਸੁਸਾਇਟੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਸਡੀਐਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਦੋਸ਼ ਹੈ ਕਿ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਐਸਡੀਐਮ ਦਫ਼ਤਰ ਵਿੱਚ ਕਿਸਾਨਾਂ ਦਾ ਮੰਗ ਪੱਤਰ ਨਹੀਂ ਲਿਆ ਗਿਆ ਤਾਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਲਹਿਰਾਗਾਗਾ–ਸੁਨਾਮ ਮੁੱਖ ਸੜਕ ਜਾਮ ਕਰ ਦਿੱਤੀ। 

ਹਾਲਾਂਕਿ ਕੁਝ ਸਮੇਂ ਬਾਅਦ ਐਸਡੀਐਮ ਰਾਕੇਸ਼ ਪ੍ਰਕਾਸ਼ ਗਰਗ ਖੁਦ ਧਰਨੇ ਵਾਲੀ ਥਾਂ 'ਤੇ ਪਹੁੰਚੇ ਅਤੇ ਕਿਸਾਨਾਂ ਤੋਂ ਮੰਗ ਪੱਤਰ ਲੈ ਕੇ ਮਸਲਿਆਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਲਹਿਰਾਗਾਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਸਡੀਐਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨਾਂ ਦੀ ਮੁੱਖ ਮੰਗ ਸੀ ਕਿ ਖਰੀਦ ਕੇਂਦਰਾਂ ਵਿੱਚ ਬੰਦ ਪਈ ਝੋਨੇ ਦੀ ਖਰੀਦ ਤੁਰੰਤ ਮੁੜ ਸ਼ੁਰੂ ਕਰਵਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੇ ਕੋਆਪਰੇਟਿਵ ਸੁਸਾਇਟੀਆਂ ਵਿੱਚ ਵਧਾਈਆਂ ਗਈਆਂ ਹਿੱਸੇਦਾਰੀਆਂ ਅਤੇ ਪੁਰਾਣੀਆਂ ਹਿੱਸੇਦਾਰੀਆਂ ਦੇ ਆਧਾਰ ''ਤੇ ਕਰਜ਼ਾ ਦਿੱਤੇ ਜਾਣ ਦਾ ਮੁੱਦਾ ਵੀ ਚੁੱਕਿਆ। ਕਿਸਾਨਾਂ ਦਾ ਕਹਿਣਾ ਸੀ ਕਿ ਇਨ੍ਹਾਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਜਦੋਂ ਦਫ਼ਤਰ ਵਿੱਚ ਉਨ੍ਹਾਂ ਦਾ ਮੰਗ ਪੱਤਰ ਨਹੀਂ ਲਿਆ ਗਿਆ ਤਾਂ ਕਿਸਾਨਾਂ ਨੇ ਲਹਿਰਾਗਾਗਾ–ਸੁਨਾਮ ਰੋਡ ਜਾਮ ਕਰਕੇ ਆਪਣਾ ਰੋਸ ਜਤਾਇਆ। ਦੂਜੇ ਪਾਸੇ ਸੜਕ ਜਾਮ ਹੋਣ ਤੋਂ ਕੁਝ ਸਮੇਂ ਬਾਅਦ ਐਸਡੀਐਮ ਲਹਿਰਾਗਾਗਾ ਰਾਕੇਸ਼ ਪ੍ਰਕਾਸ਼ ਗਰਗ ਖੁਦ ਧਰਨੇ ਵਾਲੀ ਥਾਂ ''ਤੇ ਪਹੁੰਚੇ ਅਤੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਐਸਡੀਐਮ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਜਲਦੀ ਸ਼ੁਰੂ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕੋਆਪਰੇਟਿਵ ਸੁਸਾਇਟੀਆਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਅਤੇ ਸਬੰਧਤ ਸੁਸਾਇਟੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਐਸਡੀਐਮ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਅਤੇ ਸੜਕ ਤੋਂ ਜਾਮ ਹਟਾ ਲਿਆ।

ਇਹ ਵੀ ਪੜ੍ਹੋ : Live: ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਐਸਜੀਪੀਸੀ ਦਾ ਮੁੜ ਚੁਣਿਆ ਪ੍ਰਧਾਨ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES