• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਫਸਲ ਨੁਕਸਾਨੀ; ਮੰਡੀਆਂ ਵਿੱਚ ਡੁੱਬਿਆ ਝੋਨਾ

ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਫਸਲ ਨੁਕਸਾਨੀ; ਮੰਡੀਆਂ ਵਿੱਚ ਡੁੱਬਿਆ ਝੋਨਾ

Punjab Heavy Rain News: ਰਾਤ ਪਏ ਮੀਂਹ ਤੇ ਕਈ ਪਿੰਡਾਂ ਵਿੱਚ ਹੋਈ ਗੜ੍ਹੇਮਾਰੀ ਨੇ ਜਿੱਥੇ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਉੱਥੇ ਅਨਾਜ ਮੰਡੀਆਂ ਵਿੱਚ ਕੋਈ ਪ੍ਰਬੰਧ ਨਾ ਹੋਣ ਕਰਕੇ ਝੋਨਾ ਲੈ ਕੇ ਮੰਡੀਆਂ ਵਿੱਚ ਪੁੱਜੇ ਕਿਸਾਨ ਰੁਲਣ ਲਈ ਮਜਬੂਰ ਹੋਏ। ਕਿਸਾਨਾਂ ਨੇ ਮੰਡੀਆਂ ਵਿੱਚ ਖਰੀਦ ਪ੍ਰਬੰਧ ਸੁਚੱਜੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।

Written ByRavinder Singh
Published: Oct 25, 2026, 02:21 PM IST|Updated: Oct 25, 2026, 02:23 PM IST
joinshare
ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਫਸਲ ਨੁਕਸਾਨੀ; ਮੰਡੀਆਂ ਵਿੱਚ ਡੁੱਬਿਆ ਝੋਨਾ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਕਲਾਨੌਰ ਵਿੱਚ ਕਿਸਾਨ ਉਤੇ ਹੋਈ ਤਾਬੜਤੋੜ ਗੋਲੀਬਾਰੀ; ਪੁਲਿਸ ਜਾਂਚ ਵਿੱਚ ਜੁਟੀ

ਕਲਾਨੌਰ ਵਿੱਚ ਕਿਸਾਨ ਉਤੇ ਹੋਈ ਤਾਬੜਤੋੜ ਗੋਲੀਬਾਰੀ; ਪੁਲਿਸ ਜਾਂਚ ਵਿੱਚ ਜੁਟੀ

2

ਨੌਜਵਾਨ ਨੇ ਡਾਕਟਰ ਦੀ ਕੀਤੀ ਕੁੱਟਮਾਰ; ਨਰਸ ਤੇ ਐਂਬੂਲੈਂਸ ਡਰਾਈਵਰ ਉਪਰ ਵੀ ਕੀਤਾ ਹਮਲਾ

3

ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਫਸਲ ਨੁਕਸਾਨੀ; ਮੰਡੀਆਂ ਵਿੱਚ ਡੁੱਬਿਆ ਝੋਨਾ

4

ਜਥੇਦਾਰ ਵੱਲੋਂ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਅਰਦਾਸ ਕਰਨ ਸੰਦੇਸ਼

5

ਕਾਂਗਰਸ ਨੂੰ ਲੱਗਾ ਵੱਡਾ ਝਟਕਾ; ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Heavy Rain News(ਅਨਮੋਲ ਸਿੰਘ ਵੜਿੰਗ): ਰਾਤ ਪਏ ਮੀਂਹ ਤੇ ਕਈ ਪਿੰਡਾਂ ਵਿੱਚ ਹੋਈ ਗੜ੍ਹੇਮਾਰੀ ਨੇ ਜਿੱਥੇ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਉੱਥੇ ਅਨਾਜ ਮੰਡੀਆਂ ਵਿੱਚ ਕੋਈ ਪ੍ਰਬੰਧ ਨਾ ਹੋਣ ਕਰਕੇ ਝੋਨਾ ਲੈ ਕੇ ਮੰਡੀਆਂ ਵਿੱਚ ਪੁੱਜੇ ਕਿਸਾਨ ਰੁਲਣ ਲਈ ਮਜਬੂਰ ਹੋਏ। ਕਿਸਾਨਾਂ ਨੇ ਮੰਡੀਆਂ ਵਿੱਚ ਖਰੀਦ ਪ੍ਰਬੰਧ ਸੁਚੱਜੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। 

ਮਲੋਟ ਦੀ ਅਨਾਜ ਮੰਡੀ ਵਿੱਚ ਜਿੱਥੇ ਪਿਛਲੇ ਦਿਨੀਂ ਹੋਈ ਬਾਰਿਸ਼ ਨਾਲ ਪਾਣੀ ਖੜ੍ਹ ਗਿਆ ਸੀ ਅਤੇ ਝੋਨੇ ਦਾ ਕਾਫੀ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਿਆ। ਰਾਤ ਪਏ ਮੀਂਹ ਅਤੇ ਹਲਕਾ ਮਲੋਟ ਅਤੇ ਲੰਬੀ ਦੇ ਕਈ ਪਿੰਡਾਂ ਵਿੱਚ ਗੜ੍ਹੇਮਾਰੀ ਨੇ ਕਿਸਾਨਾਂ ਨੂੰ ਇੱਕ ਵਾਰ ਫਿਰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕਰ ਦਿੱਤਾ। ਮਲੋਟ ਦੀ ਅਨਾਜ ਮੰਡੀ ਵਿੱਚ ਖੜ੍ਹੇ ਕਿਸਾਨਾਂ ਨੇ ਕਿਹਾ ਕਿ ਇਸ ਮੰਡੀ ਵਿੱਚ ਕੋਈ ਸੁਚੱਜੇ ਪ੍ਰਬੰਧ ਨਾ ਹੋਣ ਕਰਕੇ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਬਾਰਿਸ਼ ਨੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਹੈ। 

ਮੰਡੀ ਵਿੱਚ ਖੜ੍ਹੇ ਪਾਣੀ ਕਾਰਨ ਝੋਨਾ ਭਿੱਜ ਗਿਆ ਹੈ ਅਤੇ ਝੋਨਾ ਵੇਚਣ ਵਿੱਚ ਕੁਝ ਦੇਰੀ ਝੱਲਣੀ ਪਵੇਗੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਝੋਨੇ ਦੀ ਨਮੀ ਵਧਣ ਕਰਕੇ ਉਨ੍ਹਾਂ ਨੂੰ ਲੁੱਟ ਦਾ ਸ਼ਿਕਾਰ ਵੀ ਹੋਣਾ ਪੈ ਸਕਦਾ ਹੈ। ਜੇਕਰ ਸਰਕਾਰੀ ਮਾਪਦੰਡ ਅਨੁਸਾਰ ਝੋਨੇ ਦੀ ਨਮੀ 17 ਆਉਂਦੀ ਹੈ ਤਾਂ ਝੋਨੇ ਨੂੰ ਖ਼ਰੀਦਿਆ ਜਾਂਦਾ। ਜੇਕਰ ਨਮੀ ਵੱਧ ਜਾਂਦੀ ਹੈ ਤਾਂ ਖਰੀਦਦਾਰਾਂ ਵੱਲੋਂ ਕਾਟ ਲਗਾ ਕੇ ਝੋਨਾ ਖਰੀਦਿਆ ਜਾਂਦਾ। ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਮਲੋਟ ਦੀ ਇਸ ਅਨਾਜ ਮੰਡੀ ਵਿੱਚ ਕਿਸਾਨਾਂ ਲਈ ਕਿਸੇ ਤਰ੍ਹਾਂ ਦੇ ਕੋਈ ਵੀ ਉਚਿਤ ਪ੍ਰਬੰਧ ਨਹੀਂ ਹਨ ਨਾ ਤਾਂ ਪਾਣੀ ਦਾ ਨਾ ਕੋਈ ਬਾਥਰੂਮ ਵਗੈਰਾ ਦਾ ਪ੍ਰਬੰਧ ਹੈ। 

ਬਾਥਰੂਮ ਵਗੈਰਾ ਵੀ ਬੰਦ ਪਏ ਹਨ।। ਦੂਸਰੇ ਪਾਸੇ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਉਨ੍ਹਾਂ ਦੀਆਂ ਫਸਲਾਂ ਵਿੱਚ ਪਾਣੀ ਭਰ ਜਾਂਦਾ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਪਾਸੇ ਧਿਆਨ ਦਿੱਤਾ ਜਾਵੇ। ਪਾਣੀ ਦੀ ਨਿਕਾਸੀ ਲਈ ਸੇਮ ਨਾਲੇ ਪ੍ਰਬੰਧ ਕੀਤਾ ਜਾਵੇ ਅਤੇ ਕਿਸਾਨਾਂ ਦੀ ਸਹੂਲਤ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ।
 

Add Zee News as a Preferred Source
TAGS:
Punjab News