• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਕਿਸਾਨਾਂ ਨੇ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀਆਂ ਸ਼ਰਤਾਂ ਸਖ਼ਤ ਕਰਨ ’ਤੇ ਸਰਕਾਰ ਖ਼ਿਲਾਫ਼ ਜਤਾਈ ਨਾਰਾਜ਼ਗੀ

ਕਿਸਾਨਾਂ ਨੇ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀਆਂ ਸ਼ਰਤਾਂ ਸਖ਼ਤ ਕਰਨ ’ਤੇ ਸਰਕਾਰ ਖ਼ਿਲਾਫ਼ ਜਤਾਈ ਨਾਰਾਜ਼ਗੀ

Kapurthala News: ਹਲਕਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹਿਮਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ।

Written ByRavinder Singh
Published: Nov 21, 2026, 16:01 IST|Updated: Nov 21, 2026, 16:03 IST
joinshare
ਕਿਸਾਨਾਂ ਨੇ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀਆਂ ਸ਼ਰਤਾਂ ਸਖ਼ਤ ਕਰਨ ’ਤੇ ਸਰਕਾਰ ਖ਼ਿਲਾਫ਼ ਜਤਾਈ ਨਾਰਾਜ਼ਗੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
26 ਨਵੰਬਰ ਨੂੰ ਫਿਲੌਰ ਵਿੱਚ ਹੋਵੇਗੀ ਬਸਪਾ ਦੀ ਵਿਸ਼ਾਲ ‘ਪੰਜਾਬ ਸੰਭਾਲੋ ਰੈਲੀ'

26 ਨਵੰਬਰ ਨੂੰ ਫਿਲੌਰ ਵਿੱਚ ਹੋਵੇਗੀ ਬਸਪਾ ਦੀ ਵਿਸ਼ਾਲ ‘ਪੰਜਾਬ ਸੰਭਾਲੋ ਰੈਲੀ'

2

ਕਿਸਾਨਾਂ ਨੇ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀਆਂ ਸ਼ਰਤਾਂ ਸਖ਼ਤ ਕਰਨ ’ਤੇ ਸਰਕਾਰ ਖ਼ਿਲਾਫ਼ ਜਤਾਈ ਨਾਰਾਜ਼ਗੀ

3

ਜਲੰਧਰ-ਗੁਰਾਇਆ ਹਾਈਵੇ 'ਤੇ ਆਲੂਆਂ ਨਾਲ ਭਰਿਆ ਟਰੈਕਟਰ-ਟਰਾਲੀ ਪਲਟੀ, ਭਾਰੀ ਨੁਕਸਾਨ

4

ਫਰੀਦਕੋਟ ਪੁਲਿਸ ਵੱਲੋਂ 752 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ

5

ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Kapurthala News: ਹਲਕਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹਿਮਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ। ਇਸ ਮੌਕੇ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਕਰਜ਼ਿਆਂ ਦੀਆਂ ਸ਼ਰਤਾਂ ਸਖ਼ਤ ਕਰਨ ’ਤੇ ਸਰਕਾਰ ਨੂੰ ਘੇਰਿਆ
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਆਪਰੇਟਿਵ ਸੁਸਾਇਟੀਆਂ ਦੇ ਹੱਦ ਕਰਜ਼ਿਆਂ ਸਬੰਧੀ ਸ਼ਰਤਾਂ ਸਖ਼ਤ ਕਰਕੇ ਕਿਸਾਨਾਂ ’ਤੇ ਵਾਧੂ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਤਿੰਨ ਲੱਖ ਰੁਪਏ ਤੱਕ ਦਾ ਕਰਜ਼ਾ ਲੈਣ ਲਈ ਕਿਸਾਨ ਨੂੰ 15 ਹਜ਼ਾਰ ਰੁਪਏ ਹਿੱਸਾ ਪਾਉਣਾ ਪੈਂਦਾ ਸੀ ਪਰ ਹੁਣ ਇਹ ਰਕਮ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। 

ਇਸ ਦੇ ਨਾਲ ਹੀ ਵਿਆਜ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ, ਨਹੀਂ ਤਾਂ ਕਿਸਾਨ ਸਹਿਕਾਰੀ ਸਭਾਵਾਂ ਦੀ ਬਜਾਏ ਹੋਰ ਸਰਕਾਰੀ ਅਤੇ ਕਮਰਸ਼ੀਅਲ ਬੈਂਕਾਂ ਤੋਂ ਕਰਜ਼ੇ ਲੈਣ ਲਈ ਮਜਬੂਰ ਹੋਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨ ਵਿਰੋਧੀ ਨੀਤੀਆਂ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਲੋਕਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਖਸਤਾ ਹਾਲਤ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ
ਕਿਸਾਨ ਆਗੂਆਂ ਨੇ ਇਲਾਕੇ ਦੀਆਂ ਟੁੱਟੀਆਂ ਸੜਕਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਨਡਾਲਾ ਤੋਂ ਸੁਭਾਨਪੁਰ, ਨਡਾਲਾ ਤੋਂ ਭੁਲੱਥ ਅਤੇ ਬੇਗੋਵਾਲ ਸਮੇਤ ਕਈ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੈ। ਸੜਕਾਂ ’ਤੇ ਪਏ ਵੱਡੇ-ਵੱਡੇ ਟੋਇਆਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸੜਕਾਂ ਦੀ ਚੋਣਾਂ ਤੋਂ ਪਹਿਲਾਂ ਮੁਰੰਮਤ ਕਰਵਾਉਣ ਦੇ ਨਾਲ-ਨਾਲ ਲੋੜ ਅਨੁਸਾਰ ਨਵੇਂ ਸਿਰੇ ਤੋਂ ਉਸਾਰੀ ਵੀ ਕਰਵਾਈ ਜਾਵੇ।

ਬਿਜਲੀ ਪ੍ਰਬੰਧਾਂ ਦੀ ਮੁਰੰਮਤ ਅਤੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ
ਬਿਜਲੀ ਵਿਭਾਗ ਸਬੰਧੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਟੁੱਟੇ ਬਿਜਲੀ ਦੇ ਖੰਭਿਆਂ, ਢਿੱਲੀਆਂ ਅਤੇ ਪੁਰਾਣੀਆਂ ਤਾਰਾਂ ਅਤੇ ਛੋਟੇ-ਵੱਡੇ ਟਰਾਂਸਫਾਰਮਰਾਂ ਦੀ ਮੁਰੰਮਤ ਤੇ ਰੱਖ-ਰਖਾਅ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਖੇਤ ਖਾਲੀ ਹਨ ਅਤੇ ਬਿਜਲੀ ਕਾਮਿਆਂ ਕੋਲ ਵੀ ਕੰਮ ਕਰਨ ਦਾ ਢੁੱਕਵਾਂ ਸਮਾਂ ਹੈ। ਇਸ ਲਈ ਬਿਜਲੀ ਦੇ ਸਮੁੱਚੇ ਪ੍ਰਬੰਧਾਂ ਦੀ ਮੈਨਟੀਨੈਂਸ ਕਰਵਾਈ ਜਾਵੇ।

ਉਨ੍ਹਾਂ ਚਿੱਪ ਵਾਲੇ ਬਿਜਲੀ ਮੀਟਰਾਂ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਦੀ ਥਾਂ ਪਹਿਲਾਂ ਵਾਲੇ ਕਾਲੇ ਮੀਟਰ ਲਗਾਏ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨ ਯੂਨੀਅਨ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵੇਗੀ।

ਅਵਾਰਾ ਪਸ਼ੂਆਂ ਕਾਰਨ ਕਿਸਾਨਾਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ
ਮੀਟਿੰਗ ਦੌਰਾਨ ਅਵਾਰਾ ਪਸ਼ੂਆਂ ਅਤੇ ਸੂਰਾਂ ਤੇ ਕੁੱਤਿਆਂ ਦੀ ਵਧ ਰਹੀ ਗਿਣਤੀ ’ਤੇ ਵੀ ਚਿੰਤਾ ਪ੍ਰਗਟਾਈ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪਸ਼ੂ ਸੜਕਾਂ ’ਤੇ ਘੁੰਮ ਕੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਕਰਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਨੂੰ ਰੱਖਣ ਲਈ ਢੁੱਕਵੇਂ ਸ਼ੈੱਡ ਬਣਾਏ ਜਾਣ, ਤਾਂ ਜੋ ਇਸ ਸਮੱਸਿਆ ਦਾ ਸਥਾਈ ਹੱਲ ਹੋ ਸਕੇ।

ਨਸ਼ਿਆਂ ਖ਼ਿਲਾਫ਼ ਪੁਲਿਸ ਗਸ਼ਤ ਵਧਾਉਣ ਦੀ ਮੰਗ
ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਮੁੰਡੇ-ਕੁੜੀਆਂ ਆਪਣੀਆਂ ਜਾਨਾਂ ਗੁਆ ਰਹੇ ਹਨ। ਨਸ਼ਿਆਂ ਦੀ ਲਤ ਕਾਰਨ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਗਸ਼ਤ ਵਧਾਈ ਜਾਵੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ : Live: ਅੰਮ੍ਰਿਤਪਾਲ ਸਿੰਘ ਦੀ ਦਾਦੀ ਪੰਜ ਤੱਤਾਂ ਵਿੱਚ ਹੋਏ ਵਿਲੀਨ, ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਾਪਸ ਰਵਾਨਾ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
 

Add Zee News as a Preferred Source
TAGS:
Punjab News