• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸਹਿਕਾਰੀ ਸਭਾ ’ਚ ਖਾਦ ਨਾ ਮਿਲਣ ਕਾਰਨ ਕਿਸਾਨਾਂ ਦੀ ਹਮਾਇਤ 'ਚ ਆਈ ਕਿਸਾਨ ਜਥੇਬੰਦੀ

ਸਹਿਕਾਰੀ ਸਭਾ ’ਚ ਖਾਦ ਨਾ ਮਿਲਣ ਕਾਰਨ ਕਿਸਾਨਾਂ ਦੀ ਹਮਾਇਤ 'ਚ ਆਈ ਕਿਸਾਨ ਜਥੇਬੰਦੀ

Farmers Protest News: ਸਮਰਾਲਾ ਦੇ ਪਿੰਡ ਸ਼ਮਸ਼ਪੁਰ ਦੀ ਸਹਿਕਾਰੀ ਸਭਾ ਵਿੱਚ ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Written ByRavinder Singh
Published: Nov 02, 2026, 07:24 PM IST|Updated: Nov 02, 2026, 08:01 PM IST
joinshare
ਸਹਿਕਾਰੀ ਸਭਾ ’ਚ ਖਾਦ ਨਾ ਮਿਲਣ ਕਾਰਨ ਕਿਸਾਨਾਂ ਦੀ ਹਮਾਇਤ 'ਚ ਆਈ ਕਿਸਾਨ ਜਥੇਬੰਦੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

2

ਸਹਿਕਾਰੀ ਸਭਾ ’ਚ ਖਾਦ ਨਾ ਮਿਲਣ ਕਾਰਨ ਕਿਸਾਨਾਂ ਦੀ ਹਮਾਇਤ 'ਚ ਆਈ ਕਿਸਾਨ ਜਥੇਬੰਦੀ

3

ਮਲੋਟ 'ਚ ਉਸਾਰੀ ਜਾ ਰਹੀ ਹੈਰੀਟੇਜ ਸਟ੍ਰੀਟ ਦੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਨਿਰੀਖਣ

4

ਭਾਜਪਾ ਸਰਕਾਰ ਬਣਨ ’ਤੇ ਪਹਿਲੇ ਦਿਨ ਤੋਂ ਮੁਲਾਜ਼ਮਾਂ ਨੂੰ ਕੇਂਦਰ ਦੀ ਤਰਜ਼ ਉਤੇ ਮਿਲੇਗਾ 63 ਫ਼ੀਸਦੀ ਡੀਏ: ਡਾ. ਸੁਭਾਸ਼ ਸ਼ਰਮਾ

5

ਸੁਲਤਾਨਪੁਰ ਲੋਧੀ ਵਿੱਚ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Farmers Protest News: ਸਮਰਾਲਾ ਦੇ ਪਿੰਡ ਸ਼ਮਸ਼ਪੁਰ ਦੀ ਸਹਿਕਾਰੀ ਸਭਾ ਵਿੱਚ ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਕਿਸਾਨ ਇਕੱਠੇ ਹੋਏ ਅਤੇ ਉਨ੍ਹਾਂ ਨੇ ਸਹਿਕਾਰੀ ਸਭਾ ਵਿੱਚ ਖਾਦ ਦੀ ਸਪਲਾਈ ਨਾ ਹੋਣ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

 ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਖਾਦ ਸਮੇਂ ਸਿਰ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਨਜੀਤ ਸਿੰਘ ਨੇ ਦਾਅਵਾ ਕੀਤਾ ਕਿ ਪਿਛਲੇ ਲੰਬੇ ਸਮੇਂ ਤੋਂ ਸਹਿਕਾਰੀ ਸਭਾ ਵਿੱਚ ਖਾਦ ਦੀ ਸਪਲਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਫ਼ਸਲਾਂ ਲਈ ਖਾਦ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ, ਉਸ ਸਮੇਂ ਖਾਦ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਅਨੁਸਾਰ ਕਈ ਕਿਸਾਨਾਂ ਨੂੰ ਦੁਬਾਰਾ ਬਿਜਾਈ ਕਰਨ ਅਤੇ ਖੇਤਾਂ ਵਿੱਚ ਮੁੜ ਰੌਣੀਆਂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਸਹਿਕਾਰੀ ਸਭਾ ਵਿੱਚ ਖਾਦ ਦੀ ਕਿੱਲਤ ਲਈ ਕਮੇਟੀ ਜ਼ਿੰਮੇਵਾਰ ਹੈ ਜਾਂ ਸਬੰਧਤ ਮੁਲਾਜ਼ਮਾਂ ਦੀ ਲਾਪਰਵਾਹੀ ਹੈ। 

ਉਨ੍ਹਾਂ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਤੁਰੰਤ ਖਾਦ ਮੁਹੱਈਆ ਕਰਵਾਈ ਜਾਵੇ। ਇਸ ਤੋਂ ਇਲਾਵਾ ਮਨਜੀਤ ਸਿੰਘ ਨੇ ਸਹਿਕਾਰੀ ਬੈਂਕਾਂ ਦੇ ਆਨਲਾਈਨ ਸਿਸਟਮ ਅਤੇ ਕਿਸਾਨਾਂ ਨੂੰ ਕਰਜ਼ੇ ’ਤੇ ਮਿਲਣ ਵਾਲੀ ਰਾਹਤ ਸਬੰਧੀ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਬੈਂਕਾਂ ਦਾ ਸਿਸਟਮ ਬੰਦ ਹੋਣ ਕਾਰਨ ਕਿਸਾਨਾਂ ਨੂੰ ਆਪਣੇ ਪੈਸੇ ਕਢਵਾਉਣ ਵਿੱਚ ਵੀ ਮੁਸ਼ਕਲਾਂ ਆਉਂਦੀਆਂ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਹਿਕਾਰੀ ਬੈਂਕਾਂ ਦੀ ਕਾਰਜਪ੍ਰਣਾਲੀ ਵਿੱਚ ਸੁਧਾਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸਹੂਲਤਾਂ ਦਿੱਤੀਆਂ ਜਾਣ।

ਦੂਜੇ ਪਾਸੇ ਜੀਵਨਜੋਤ ਸਿੰਘ ਅਸਿਸਟੈਂਟ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ ਸਮਰਾਲਾ ਨੇ ਦੱਸਿਆ ਕਿ ਪੰਜਾਬ ਵਿੱਚ DAP ਖਾਦ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਰਮਿਆਨ ਸਬੰਧਤ ਅਧਿਕਾਰੀ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਨੂੰ ਖਾਦ ਦੀ ਘਾਟ ਕਾਰਨ ਬਿਜਾਈ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ DAP ਖਾਦ ਦੀ ਸਪਲਾਈ ਪ੍ਰਭਾਵਿਤ ਹੋਣ ਦਾ ਮੁੱਖ ਕਾਰਨ ਕੌਮਾਂਤਰੀ ਪੱਧਰ ’ਤੇ ਪੈਦਾ ਹੋਏ ਹਾਲਾਤ ਹਨ, ਕਿਉਂਕਿ ਖਾਦ ਦੀ ਵੱਡੀ ਮਾਤਰਾ ਦਰਾਮਦ ਰਾਹੀਂ ਆਉਂਦੀ ਹੈ। ਇਸ ਤੋਂ ਇਲਾਵਾ ਕੁਝ ਸਥਾਨਕ ਕਾਰਨਾਂ, ਪੁਰਾਣੇ ਸਟਾਕ ਅਤੇ ਅਦਾਇਗੀਆਂ ਬਕਾਇਆ ਹੋਣ ਕਾਰਨ ਵੀ ਸਪਲਾਈ ’ਤੇ ਅਸਰ ਪਿਆ ਹੈ। ਅਧਿਕਾਰੀ ਨੇ ਦੱਸਿਆ ਕਿ ਖਾਦ ਦੀ ਸਪਲਾਈ ਸਹਿਕਾਰੀ ਸਭਾਵਾਂ ਵੱਲੋਂ ਭੇਜੇ ਗਏ ਇੰਡੈਂਟ ਦੇ ਆਧਾਰ ’ਤੇ ਕੀਤੀ ਜਾਂਦੀ ਹੈ। 

ਇਸ ਦੇ ਨਾਲ ਹੀ POS ਮਸ਼ੀਨਾਂ ਵਿੱਚ ਸਟਾਕ ਪੈਂਡਿੰਗ ਰਹਿਣ ਅਤੇ ਵਿਕਰੀ ਸਬੰਧੀ ਤਕਨੀਕੀ ਸਮੱਸਿਆਵਾਂ ਕਾਰਨ ਵੀ ਕਈ ਵਾਰ ਅਗਲੀ ਸਪਲਾਈ ਪ੍ਰਭਾਵਿਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਮੱਸਿਆਵਾਂ ਨੂੰ ਦੂਰ ਕਰਵਾਇਆ ਗਿਆ ਹੈ ਅਤੇ ਪ੍ਰਭਾਵਿਤ ਸਭਾਵਾਂ ਨੂੰ ਮਾਰਕਫੈੱਡ ਰਾਹੀਂ ਖਾਦ ਦੀ ਸਪਲਾਈ ਕਰਵਾਈ ਗਈ ਹੈ। 

ਸਮਰਾਲਾ ਹਲਕੇ ਵਿੱਚ ਖਾਦ ਦੀ ਘਾਟ ਬਾਰੇ ਗੱਲ ਕਰਦਿਆਂ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਜਿਹੜੀਆਂ ਸਹਿਕਾਰੀ ਸਭਾਵਾਂ ਦੀ ਸਮੱਸਿਆ ਆਈ ਸੀ, ਉਨ੍ਹਾਂ ਵਿੱਚ ਦਖ਼ਲ ਦੇ ਕੇ ਸਪਲਾਈ ਕਰਵਾਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦ ਦੀ ਕਿੱਲਤ ਨੂੰ ਲੈ ਕੇ ਘਬਰਾਉਣ ਨਾ, ਕਿਉਂਕਿ ਜਿੱਥੇ ਵੀ DAP ਦੀ ਘਾਟ ਸਾਹਮਣੇ ਆਵੇਗੀ, ਉੱਥੇ ਨਿੱਜੀ ਤੌਰ ’ਤੇ ਦਖ਼ਲ ਦੇ ਕੇ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।

ਕਿਸਾਨਾਂ ਵੱਲੋਂ ਖਾਦ ਦੇ ਨਾਲ ਹੋਰ ਵਸਤਾਂ ਖਰੀਦਣ ਲਈ ਮਜਬੂਰ ਕੀਤੇ ਜਾਣ ਦੀਆਂ ਸ਼ਿਕਾਇਤਾਂ ਬਾਰੇ ਅਧਿਕਾਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਅਜਿਹੀ ਟੈਗਿੰਗ ਨੂੰ ਸਖ਼ਤੀ ਨਾਲ ਰੋਕਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ DAP ਖਾਦ ਦੇ ਨਾਲ ਕੋਈ ਹੋਰ ਵਸਤੂ ਲੈਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ’ਤੇ ਕਾਰਵਾਈ ਕੀਤੀ ਜਾਵੇਗੀ। 

ਅਧਿਕਾਰੀ ਦੇ ਇਸ ਭਰੋਸੇ ਤੋਂ ਬਾਅਦ ਹੁਣ ਕਿਸਾਨਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਆਉਣ ਵਾਲੇ ਦਿਨਾਂ ਵਿੱਚ ਖਾਦ ਦੀ ਸਪਲਾਈ ਕਿੰਨੀ ਸੁਚਾਰੂ ਹੁੰਦੀ ਹੈ ਅਤੇ ਕਿਸਾਨਾਂ ਨੂੰ ਬਿਜਾਈ ਲਈ ਸਮੇਂ ਸਿਰ ਲੋੜੀਂਦੀ DAP ਖਾਦ ਮਿਲਦੀ ਹੈ ਜਾਂ ਨਹੀਂ।

Add Zee News as a Preferred Source
TAGS:
Punjab News