Ludhiana News: ਲੁਧਿਆਣਾ ਦੇ ਥਾਣਾ ਲਾਡੋਵਾਲ ਇਲਾਕੇ ਵਿੱਚ ਪਿਛਲੇ ਦਿਨੀ ਮਾਨੇਵਾਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਤੇ ਕਾਰ ਦੀ ਸੀਸੀਟੀਵੀ ਕੈਮਰੇ ਦੇ ਵਿੱਚ ਕੁਝ ਤਸਵੀਰਾਂ ਸਾਹਮਣੇ ਆਈਆਂ ਦੀ ਜਾਂਚ ਕੀਤੀ ਗਈ ਅਤੇ ਸਾਹਮਣੇ ਆਇਆ ਕਿ ਜ਼ਮੀਨ ਦੀ ਰੰਜਿਸ਼ ਦੇ ਚੱਲਦੇ ਇਹ ਕਤਲ ਕੀਤਾ ਗਿਆ।
ਪੁਲਿਸ ਨੇ ਇਸ ਮਾਮਲੇ ਦੇ ਵਿੱਚ ਡੂੰਘਾਈ ਨਾਲ ਜਾਂਚ ਕੀਤੀ ਤੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਿਤਾ ਦੇ ਪੁੱਤਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੋ ਸਾਥੀਆਂ ਨੇ ਗੋਲੀਆਂ ਮਾਰੀਆਂ ਸਨ। ਇਸ ਕਤਲ ਦੇ ਵਿੱਚ ਸ਼ਾਮਿਲ ਸਨ ਉਨ੍ਹਾਂ ਦੀ ਤਲਾਸ਼ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਅਡੀਸ਼ਨਲ ਸੀਪੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਦੋਸੀਆ ਨੂੰ ਗ੍ਰਿਫਤਾਰ ਕਰ ਰਿਹਾ ਹੈ ਅਤੇ ਬਾਕੀ ਦੋ ਦੀ ਤਲਾਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਡੇਢ ਕਨਾਲ ਜ਼ਮੀਨ ਦੇ ਰੌਲੇ ਨੂੰ ਲਏ ਕੇ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਅਡੀਸ਼ਨਲ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਦੂਸਰੇ ਮਾਮਲੇ ਵਿੱਚ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੀ ਜਿਸ ਵਿੱਚ ਇੱਕ ਦੋਸ਼ੀ ਨਿਰੰਜਨ ਗੈਰੀ ਜੋ ਕਿ ਉਨ੍ਹਾਂ ਨੂੰ ਇੱਕ ਮਾਮਲੇ ਵਿੱਚ ਲੋੜੀਂਦਾ ਸੀ ਉਸਨੂੰ ਉਸ ਸਮੇਂ ਗ੍ਰਿਫਤਾਰ ਕੀਤਾ। ਜਦੋਂ ਫਿਲੌਰ ਦੇ ਨਜ਼ਦੀਕ ਸੁਰਜੀਤ ਢਾਬੇ ਉਤੇ ਮੋਟਰਸਾਈਕਲ ਉਤੇ ਜਾ ਰਿਹਾ ਸੀ।
ਅਚਾਨਕ ਉਸਦਾ ਐਕਸੀਡੈਂਟ ਹੋਇਆ ਅਤੇ ਗੰਭੀਰ ਜ਼ਖ਼ਮੀ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ ਜਿੱਥੇ ਕਿ ਸਿਵਲ ਹਸਪਤਾਲ ਚੌਂਕੀ ਇੰਚਾਰਜ ਦੀ ਮੁਸਤੈਦੀ ਨਾਲ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਤਿੰਨ ਕਿਲੋ 697 ਗ੍ਰਾਮ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਜੋ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਉਸ ਤਹਿਤ ਵੱਡੀ ਸਫਲਤਾ ਹੈ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੇ ਕਿਹਾ ਲੁਧਿਆਣਾ ਵਿੱਚੋਂ ਨਸ਼ਾ ਪੂਰਨ ਤੌਰ ਉਤੇ ਖਤਮ ਕਰ ਦਿੱਤਾ ਜਾਵੇਗਾ।