ਪਿਓ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਧੀ ਦਾ ਕਤਲ; ਪੁਲਿਸ ਇਸ ਐਂਗਲ ਉਤੇ ਕਰ ਰਹੀ ਜਾਂਚ
Hoshiarpur Murder News: ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਧੂਤ ਕਲਾਂ ਤੋਂ ਇੱਕ ਬਹੁਤ ਹੀ ਸ਼ਰਮਨਾਕ ਅਤੇ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬਾਪ-ਧੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰਦਿਆਂ ਇੱਕ ਕਲਯੁਗੀ ਪਿਓ ਨੇ ਆਪਣੀ ਹੀ ਨਾਬਾਲਗ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
Hoshiarpur Murder News: ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਧੂਤ ਕਲਾਂ ਤੋਂ ਇੱਕ ਬਹੁਤ ਹੀ ਸ਼ਰਮਨਾਕ ਅਤੇ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬਾਪ-ਧੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰਦਿਆਂ ਇੱਕ ਕਲਯੁਗੀ ਪਿਓ ਨੇ ਆਪਣੀ ਹੀ ਨਾਬਾਲਗ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਲੜਕੀ ਦੀ ਪਛਾਣ ਇੰਦਰਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ 11ਵੀਂ ਜਮਾਤ ਦੀ ਵਿਦਿਆਰਥਣ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਲੜਕੀ ਦੀ ਮਾਂ ਕਿਸੇ ਘਰੇਲੂ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ। ਘਰ ਵਿੱਚ ਧੀ ਨੂੰ ਇਕੱਲੀ ਦੇਖ ਕੇ ਪਿਓ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਹਰਿਆਣਾ ਦੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿਓ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ ਕਤਲ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕਾ ਲੜਕੀ ਦੇ ਮਾਮੇ ਮਨਜੀਤ ਸਿੰਘ ਨੇ ਕਿਹਾ, "ਮੇਰੇ ਜੀਜੇ ਨੇ ਅੱਜ ਸਵੇਰੇ ਆਪਣੀ ਭਤੀਜੀ ਦਾ ਕਤਲ ਕਰ ਦਿੱਤਾ। ਉਹ ਹਮੇਸ਼ਾ ਤੋਂ ਇੱਕ ਪੁੱਤਰ ਚਾਹੁੰਦਾ ਸੀ। ਸਾਨੂੰ ਕੋਈ ਅੰਦਾਜ਼ਾ ਨਹੀਂ ਸੀ ਕਿ ਉਹ ਅਜਿਹਾ ਕੰਮ ਕਰੇਗਾ। ਅਸੀਂ ਮੰਗ ਕਰਦੇ ਹਾਂ ਕਿ ਉਸਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਅਤੇ ਸਜ਼ਾ ਦਿੱਤੀ ਜਾਵੇ।" ਮ੍ਰਿਤਕ ਇੰਦਰਪ੍ਰੀਤ ਕੌਰ ਧੂਤ ਕਲਾਂ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ।
ਮਾਂ ਆਪਣੀ ਧੀ ਦੀ ਮੌਤ ਤੋਂ ਬਾਅਦ ਸਦਮੇ ਵਿੱਚ ਹੈ। ਡੀਐਸਪੀ ਦਿਹਾਤੀ ਨਰਿੰਦਰ ਸਿੰਘ ਨੇ ਕਿਹਾ, "ਸਾਨੂੰ ਸਵੇਰੇ 7:15 ਵਜੇ ਸੂਚਨਾ ਮਿਲੀ ਕਿ ਕੁੜੀ ਦਾ ਕਤਲ ਕਰ ਦਿੱਤਾ ਗਿਆ ਹੈ। ਅਸੀਂ ਮੌਕੇ 'ਤੇ ਪਹੁੰਚੇ ਅਤੇ ਜਾਂਚ ਅਤੇ ਪੁੱਛਗਿੱਛ ਕੀਤੀ। ਪਿਤਾ ਨੇ ਆਪਣੀ ਧੀ ਨੂੰ ਤਲਵਾਰ ਨਾਲ ਮਾਰ ਦਿੱਤਾ। ਕੁੜੀ ਦੀ ਮਾਂ ਬਲਜੀਤ ਕੌਰ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।"
ਇਹ ਵੀ ਪੜ੍ਹੋ : Punjabi News Live: 'ਆਪ' ਦੀ ਦਿੱਲੀ ਵਿੱਚ ਅਹਿਮ ਮੀਟਿੰਗ, ਉਮੀਦਵਾਰਾਂ ਦੇ ਨਾਵਾਂ ਉਤੇ ਹੋਵੇਗੀ ਚਰਚਾ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ