SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬ ਉਤੇ ਫਾਇਰਿੰਗ; ਸੂਬੇ ਦਾ ਮਾਹੌਲ ਵਿਗਾੜਨ ਦੀ ਘਿਨੌਣੀ ਹਰਕਤ

Raikot urdwara Sahib Firing News: ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਅੱਜ ਤੜਕੇ 3:18 ਵਜੇ ਦੋ ਨਕਾਬਪੋਸ਼ ਵਿਅਕਤੀਆਂ ਵੱਲੋਂ ਗੁਰੂਘਰ ਅੰਦਰ ਦਾਖਲ ਹੋ ਕੇ ਮੁੱਖ ਸੇਵਾਦਾਰ ਦੀ ਰਿਹਾਇਸ਼ ਵਾਲੇ ਕਮਰੇ ‘ਤੇ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Written By Ravinder Singh
Published: Oct 28, 2026, 02:30 PM IST | Updated: Oct 28, 2026, 02:33 PM IST
Join

Raikot Gurdwara Sahib Firing News: ਰਾਏਕੋਟ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਅੱਜ ਤੜਕੇ 3:18 ਵਜੇ ਦੋ ਨਕਾਬਪੋਸ਼ ਵਿਅਕਤੀਆਂ ਵੱਲੋਂ ਗੁਰੂਘਰ ਅੰਦਰ ਦਾਖਲ ਹੋ ਕੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੀ ਰਿਹਾਇਸ਼ ਵਾਲੇ ਕਮਰੇ ‘ਤੇ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਹਮਲਾਵਰ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਉਸੇ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ। 

ਘਟਨਾ ਤੋਂ ਬਾਅਦ ਥਾਣਾ ਸੁਧਾਰ ਮੁਖੀ ਰਾਜਵਿੰਦਰਪਾਲ ਸਿੰਘ ਅਤੇ ਡੀਐਸਪੀ ਦਾਖਾ ਕਰਨ ਸਿੰਘ ਸੰਧੂ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਸੀਸੀਟੀਵੀ ਫੁਟੇਜ ਚੈਕ ਕੀਤੀ, ਬਲਕਿ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾਕਟਰ ਅੰਕੁਰ ਗੁਪਤਾ ਸਮੇਤ ਹੋਰਨਾਂ ਅਧਿਕਾਰੀਆਂ ਤੇ ਵੱਡੀ ਗਿਣਤੀ ਚ ਪੁਲਿਸ ਫੋਰਸ ਨੇ ਘਟਨਾ ਸਥਾਨ ਦਾ ਦੌਰਾ ਕੀਤਾ।

ਇਸ ਮੌਕੇ ਪੁਲਿਸ ਪਾਰਟੀ ਨੇ ਇਸ ਘਟਨਾ ਦੀ ਬਾਰੀਕੀ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਭਰ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦਕਿ ਬੀਤੀ ਕੱਲ੍ਹ ਜਗਰਾਉਂ ਦੇ ਗੁਰਦੁਆਰਾ ਗੋਪਾਲਸਰ ਗਗੜਾ ਵਿਖੇ ਇਸੇ ਤਰ੍ਹਾਂ ਦੀ ਘਟਨਾ ਵਾਪਰੀ ਸੀ ਅਤੇ ਦੋ ਦਿਨਾਂ ਦੇ ਅੰਦਰ ਅੰਦਰ ਸਮਾਜ ਵਿਰੋਧੀ ਅਨਸਰਾਂ ਵੱਲੋਂ ਦੋ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ, ਉੱਥੇ ਹੀ ਘਟਨਾਵਾਂ ਤੋਂ ਬਾਅਦ ਸੇਵਾਦਾਰਾਂ ਅਤੇ ਸ਼ਰਧਾਲੂਆਂ ਦੇ ਮਨਾਂ ਅੰਦਰ ਡਰ ਅਤੇ ਭੈਅ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਸਗੋਂ ਪਿੰਡ ਰਾਜੋਆਣਾ ਕਲਾਂ ਦੇ ਗੁਰੂ ਘਰ ਵਿੱਚ ਵਾਪਰੀ ਘਟਨਾ ਦੀ ਟਾਈਮਿੰਗ ‘ਤੇ ਵੀ ਕਈ ਤਰ੍ਹਾਂ ਦੇ ਸਵਾਲੀਆ ਨਿਸ਼ਾਨ ਉੱਠ ਰਹੇ ਹਨ ਕਿਉਂਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਹਰ ਮੰਗਲਵਾਰ ਸ਼ਾਮ ਨੂੰ ਗੁਰੂਘਰ ਪਹੁੰਚਦੇ ਹਨ ਅਤੇ ਦੂਸਰੇ ਦਿਨ ਬੁੱਧਵਾਰ ਸਵੇਰੇ ਗੁਰੂ ਘਰ ਵਿੱਚ ਸ਼ਰਧਾਲੂਆਂ ਵੱਲੋਂ ਪ੍ਰਕਾਸ਼ ਕਰਵਾਏ ਗਏ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾ ਰਹੇ ਸਨ। 

ਇਸ ਮੌਕੇ ਅੱਜ ਸਵੇਰੇ ਬੁੱਧਵਾਰ ਤੜਕੇ 3:18 ਮਿੰਟ ਉਤੇ ਗੁਰੂ ਘਰ ਅੰਦਰ ਮੁੱਖ ਸੇਵਾਦਾਰ ਦੇ ਰਿਹਾਇਸ਼ੀ ਵਾਲੇ ਕਮਰੇ ਵਿੱਚ ਫਾਇਰਿੰਗ ਦੀ ਵਾਰਦਾਤ ਦਾ ਵਾਪਰਨਾ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰ ਰਿਹਾ ਹੈ, ਜਦਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਨੇ ਕਿਸੇ ਤਰ੍ਹਾਂ ਦੀ ਥਰੈਟ ਕਾਲ ਜਾਂ ਧਮਕੀ ਤੋਂ ਇਨਕਾਰ ਕੀਤਾ ਹੈ। 

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 3:15 ਵਜੇ ਇੱਕ ਮੋਟਰਸਾਈਕਲ ‘ਤੇ ਆਏ ਦੋ ਵਿਅਕਤੀਆਂ ਵਿੱਚੋਂ ਗੁਰੂਘਰ ਅੰਦਰ ਦਾਖਲ ਹੋਇਆ, ਉਸ ਨੇ ਮੂੰਹ ਬੰਨ੍ਹਿਆ ਹੋਇਆ ਸੀ ਅਤੇ ਉਹਨਾਂ ਨੂੰ ਦੇਖ ਕੇ ਮੈਂ ਜਦੋਂ ਕੌਣ ਹੈ ਤਾਂ ਉਹਨਾਂ ਨੇ ਆਖਿਆ ਵੀ ਅਸੀਂ ਮੱਥਾ ਟੇਕਣ ਲਈ ਆਏ ਆਂ ਸਾਡੇ ਸਾਥੀ ਪਿੱਛੇ ਆ ਰਹੇ ਪਰ ਜਦੋਂ ਉਨ੍ਹਾਂ ਨੂੰ ਚਾਹ ਪੀਣ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਜਵਾਬ ਦੇ ਦਿੱਤਾ।

 ਇਸ ਦੌਰਾਨ ਉਹ ਦਰਬਾਰ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਪ੍ਰਕਾਸ਼ ਕਰਨ ਲਈ ਅੰਦਰ ਦਾਖਲ ਹੋ ਗਏ ਪਰ ਥੋੜ੍ਹੇ ਸਮੇਂ ਬਾਅਦ ਹੀ ਉਕਤ ਵਿਅਕਤੀ ਨੇ ਮੁੱਖ ਸੇਵਾਦਾਰ ਦੇ ਕਮਰੇ ਫਾਇਰ ਕਰ ਦਿੱਤਾ ਤੇ ਉਹ ਇਕਦਮ ਜਦੋਂ ਬਾਹਰ ਨਿਕਲ ਗਏ ਤਾਂ ਉਕਤ ਵਿਅਕਤੀ ਗੁਰਦੁਆਰਾ ਸਾਹਿਬ ਤੋਂ ਫਰਾਰ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਕਰਨ ਸਿੰਘ ਸੰਧੂ ਨੇ ਆਖਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਉਕਤ ਅਨਸਰਾਂ ਨੂੰ ਕਾਬੂ ਕਰ ਲਿਆ ਜਾਵੇਗਾ। 
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES