ਕਲਾਨੌਰ ਵਿੱਚ ਕਿਸਾਨ ਉਤੇ ਹੋਈ ਤਾਬੜਤੋੜ ਗੋਲੀਬਾਰੀ; ਪੁਲਿਸ ਜਾਂਚ ਵਿੱਚ ਜੁਟੀ
Kalanaur Firing News: ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਸਹੂਰ ਵਿੱਚ ਦੇਰ ਰਾਤ ਇੱਕ ਕਿਸਾਨ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
Kalanaur Firing News (ਅਵਤਾਰ ਸਿੰਘ): ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਸਹੂਰ ਵਿੱਚ ਦੇਰ ਰਾਤ ਇੱਕ ਕਿਸਾਨ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਕਿਸਾਨ ਕੈਪਟਨ ਸਿੰਘ ਵਾਲ-ਵਾਲ ਬਚ ਗਿਆ। ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕੈਪਟਨ ਸਿੰਘ ਵਾਸੀ ਸਹੂਰ ਨੇ ਦੱਸਿਆ ਕਿ ਉਹ ਬੇਲਰ ਰਾਹੀਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਕਰਦਾ ਹੈ।
ਉਸ ਨੇ ਦੱਸਿਆ ਕਿ ਜਦੋਂ ਉਹ ਰਾਤ ਕਰੀਬ ਸਵਾ 9 ਵਜੇ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ ਤਾਂ ਪਿੰਡ ਦੇ ਹੀ ਇੱਕ ਨੌਜਵਾਨ ਨੇ ਹਨੇਰੇ ਵਿੱਚ ਉਸ ’ਤੇ ਗੋਲੀ ਚਲਾ ਦਿੱਤੀ। ਆਪਣੀ ਜਾਨ ਬਚਾਉਣ ਲਈ ਉਹ ਤੁਰੰਤ ਹੇਠਾਂ ਬੈਠ ਗਿਆ, ਜਿਸ ਕਾਰਨ ਗੋਲੀ ਲੱਗਣ ਤੋਂ ਬਚ ਗਿਆ। ਇਸ ਦੌਰਾਨ ਉਸ ਦੇ ਸਿਰ ’ਤੇ ਬੰਨ੍ਹਿਆ ਪਰਨਾ ਵੀ ਲੱਥ ਗਿਆ। ਕੈਪਟਨ ਸਿੰਘ ਅਨੁਸਾਰ ਗੋਲੀ ਚਲਾਉਣ ਤੋਂ ਬਾਅਦ ਮੁਲਜ਼ਮ ਨੇ ਭੱਜਦਿਆਂ ਹੋਇਆਂ ਦੋ ਹੋਰ ਫਾਇਰ ਵੀ ਕੀਤੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਲਾਨੌਰ ਦੇ ਐੱਸਐੱਚਓ ਅਮਨਦੀਪ ਸਿੰਘ ਅਤੇ ਪੁਲਿਸ ਚੌਂਕੀ ਦੋਸਤਪੁਰ ਦੇ ਇੰਚਾਰਜ ਸੰਨੀ ਬੈਂਸ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਪੁਲਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ ਨੂੰ "ਵੋਟ ਚੋਰ ਪਾਰਟੀ" ਤੇ ਅਕਾਲੀ ਦਲ ਨੂੰ "ਬੇਅਦਬੀ ਪਾਰਟੀ" ਕਰਾਰ ਦਿੱਤਾ
ਇਸ ਮਾਮਲੇ ਸਬੰਧੀ ਪੁਲਿਸ ਚੌਂਕੀ ਦੋਸਤਪੁਰ ਦੇ ਇੰਚਾਰਜ ਸੰਨੀ ਬੈਂਸ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜਤ ਦੇ ਬਿਆਨਾਂ ਅਨੁਸਾਰ ਕੁੱਲ ਤਿੰਨ ਫਾਇਰ ਕੀਤੇ ਗਏ ਹਨ। ਹਾਲਾਂਕਿ ਗੋਲੀ ਕਿਸ ਹਥਿਆਰ ਨਾਲ ਚਲਾਈ ਗਈ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ