ਪੰਜਾਬ ਵਿੱਚ ਇਮੀਗ੍ਰੇਸ਼ਨ ਦਫਤਰ ਦੇ ਬਾਹਰ ਤਾਬੜਤੋੜ ਗੋਲੀਬਾਰੀ; ਬਾਈਕ ਸਵਾਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
Ludhiana Firing News: ਸਨਅਤੀ ਸ਼ਹਿਰ ਲੁਧਿਆਣਾ ਵਿੱਚ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਬੀਤੀ ਰਾਤ ਕਰੀਬ ਸਾਢੇ 11 ਵਜੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।
Ludhiana Firing News: ਲੁਧਿਆਣਾ ਦੇ ਮਾਡਲ ਟਾਊਨ ਬਾਪਾ ਦੀਪ ਸਿੰਘ ਚੌਂਕ ਨੇੜੇ ਰਾਈਟ ਵੇਅ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਬੀਤੀ ਰਾਤ ਕਰੀਬ ਸਾਢੇ 11 ਵਜੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਗੋਲੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਸਨੇ ਕਿਹਾ ਕਿ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾ ਰਹੀ ਹੈ ਅਤੇ ਇੱਕ ਸੀਸੀਟੀਵੀ ਸਾਹਮਣੇ ਹੀ ਹੈ ਜਿਸ ਵਿੱਚ ਮੋਟਰਸਾਈਕਲ ਸਵਾਰ ਗੋਲੀਆਂ ਚਲਾ ਰਹੇ ਹਨ।
ਲੁਧਿਆਣਾ ਦੇ ਮਾਡਲ ਟਾਊਨ ਬਾਬਾ ਦੀਪ ਸਿੰਘ ਚੌਕ ਨੇੜੇ ਰਾਈਟ ਵੇਅ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਬੀਤੀ ਰਾਤ ਕਰੀਬ ਸਾਢੇ 11 ਵਜੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਗੋਲੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸੂਤਰਾਂ ਦੇ ਹਵਾਲੇ ਨਾਲ ਜਾਇਦਾਦ ਨੂੰ ਲੈ ਕੇ ਪੁਰਾਣਾ ਵਿਵਾਦ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਹਾਲਾਂਕਿ ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਪੂਰੇ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆਵੇਗੀ।
ਏਸੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਘਰੇਲੂ ਝਗੜਾ ਵੀ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਐਂਗਲਾਂ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੇ ਵਿੱਚ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਦਿਖਾਈ ਦੇ ਰਹੀ ਹੈ, ਜਿਸ ਵਿੱਚ ਬਦਮਾਸ਼ ਗੋਲੀਆਂ ਚਲਾ ਰਹੇ ਹਨ।
ਫਿਲਹਾਲ, ਪੁਲਿਸ ਪੀੜਤਾਂ ਦੇ ਅਧਿਕਾਰਤ ਬਿਆਨ ਦਰਜ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਬਿਆਨਾਂ ਤੋਂ ਹੀ ਘਟਨਾ ਦੀ ਅਸਲ ਪ੍ਰਕਿਰਤੀ ਦਾ ਖੁਲਾਸਾ ਹੋਵੇਗਾ ਅਤੇ ਗੋਲੀਬਾਰੀ ਦੇ ਪਿੱਛੇ ਅਸਲ ਮਾਸਟਰਮਾਈਂਡ ਦਾ ਖੁਲਾਸਾ ਹੋਵੇਗਾ। ਵਿਸ਼ੇਸ਼ ਪੁਲਿਸ ਟੀਮਾਂ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।