• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਨਵਰਾਤਰਿਆਂ ਦੌਰਾਨ ਮਾਤਾ ਨੈਣਾ ਦੇਵੀ ਦੇ ਦਰਬਾਰ ’ਚ ਸ਼ਰਧਾਲੂਆਂ ਦਾ ਸੈਲਾਬ

ਨਵਰਾਤਰਿਆਂ ਦੌਰਾਨ ਮਾਤਾ ਨੈਣਾ ਦੇਵੀ ਦੇ ਦਰਬਾਰ ’ਚ ਸ਼ਰਧਾਲੂਆਂ ਦਾ ਸੈਲਾਬ

Mata Naina Devi Temple News: ਨਵਰਾਤਰਿਆਂ ਦੇ ਪਾਵਨ ਦਿਹਾੜਿਆਂ ਦੌਰਾਨ ਦੇਸ਼ ਭਰ ਦੇ ਮਾਤਾ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭਾਰੀ ਆਮਦ ਦੇਖਣ ਨੂੰ ਮਿਲ ਰਹੀ ਹੈ।

Written ByRavinder Singh
Published: Oct 14, 2026, 12:45 PM IST|Updated: Oct 14, 2026, 12:49 PM IST
joinshare
ਨਵਰਾਤਰਿਆਂ ਦੌਰਾਨ ਮਾਤਾ ਨੈਣਾ ਦੇਵੀ ਦੇ ਦਰਬਾਰ ’ਚ ਸ਼ਰਧਾਲੂਆਂ ਦਾ ਸੈਲਾਬ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Mata Naina Devi Temple News(ਬਿਮਲ ਸ਼ਰਮਾ): ਨਵਰਾਤਰਿਆਂ ਦੇ ਪਾਵਨ ਦਿਹਾੜਿਆਂ ਦੌਰਾਨ ਦੇਸ਼ ਭਰ ਦੇ ਮਾਤਾ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭਾਰੀ ਆਮਦ ਦੇਖਣ ਨੂੰ ਮਿਲ ਰਹੀ ਹੈ। ਗੱਲ ਕੀਤੀ ਜਾਵੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਸਥਿਤ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਦੀ, ਤਾਂ ਇੱਥੇ ਵੀ ਮਾਤਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਪਹੁੰਚ ਰਹੇ ਹਨ। 

ਨਵਰਾਤਰਿਆਂ ਦੇ ਮੱਦੇਨਜ਼ਰ ਮਾਤਾ ਦੇ ਦਰਬਾਰ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਮਨਮੋਹਕ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ, ਜੋ ਰਾਤ ਦੇ ਸਮੇਂ ਅਲੌਕਿਕ ਨਜ਼ਾਰਾ ਪੇਸ਼ ਕਰ ਰਿਹਾ ਹੈ। ਇਸ ਵਾਰ ਰਾਤ ਸਮੇਂ ਵੀ ਜਾਗਰਣਾਂ ਦਾ ਸਿਲਸਿਲਾ ਜਾਰੀ ਹੈ, ਜਿੱਥੇ ਪ੍ਰਸਿੱਧ ਗਾਇਕ ਮਾਤਾ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤ ਨੂੰ ਭਗਤੀ ਦੇ ਰੰਗ ਵਿੱਚ ਰੰਗ ਰਹੇ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਮੰਦਰ ਲਗਭਗ 21 ਘੰਟੇ ਖੁੱਲ੍ਹਾ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ। ਦੂਸਰੇ ਨਵਰਾਤਰੇ ਮਾਤਾ ਨੈਣਾ ਦੇਵੀ ਦੇ ਦਰਬਾਰ ਦੇ ਵਿੱਚ ਹੈਪੀ ਰਾਏਕੋਟੀ ਨੇ ਆਪਣੇ ਭਜਨਾਂ ਨਾਲ ਸੰਗਤਾਂ ਨੂੰ ਨੱਚਣ ਤੇ ਮਜਬੂਰ ਕੀਤਾ।

 ਇਸ ਵਾਰ ਨਵਰਾਤਰਿਆਂ ਦੌਰਾਨ ਮੰਦਰ ਵਿੱਚ ਰਾਤ ਸਮੇਂ ਵੀ ਜਾਗਰਣਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਜਾਗਰਣਾਂ ਵਿੱਚ ਨਾਮੀ ਗਾਇਕ ਮਾਤਾ ਦੀ ਮਹਿਮਾ ਦਾ ਗੁਣਗਾਨ ਕਰ ਰਹੇ ਹਨ। ਬੀਤੀ ਰਾਤ ਪੰਜਾਬ ਦੇ ਪ੍ਰਸਿੱਧ ਗਾਇਕ ਹੈਪੀ ਰਾਏਕੋਟੀ ਨੇ ਆਪਣੇ ਮਿੱਠੇ ਭਜਨਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਸ਼ਰਧਾਲੂਆਂ ਨੂੰ ਭਗਤੀ ਦੇ ਰੰਗ ਵਿੱਚ ਝੂਮਣ ਲਈ ਮਜਬੂਰ ਕਰ ਦਿੱਤਾ। ਜਾਗਰਣਾਂ ਵਿੱਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਸ਼ਰਧਾਲੂ ਮਾਤਾ ਦੇ ਦਰਸ਼ਨ ਕਰਕੇ ਆਸ਼ੀਰਵਾਦ ਵੀ ਪ੍ਰਾਪਤ ਕਰ ਰਹੇ ਹਨ। ਉੱਧਰ, ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਐਸਡੀਐਮ ਬਿਲਾਸਪੁਰ ਅਤੇ ਮਾਤਾ ਨੈਣਾ ਦੇਵੀ ਟਰੱਸਟ ਦੇ ਮੇਲਾ ਅਫ਼ਸਰ ਧਰਮਪਾਲ ਨੇ ਦੱਸਿਆ ਕਿ ਪੂਰੇ ਮੇਲਾ ਖੇਤਰ ਵਿੱਚ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਥਾਂ-ਥਾਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਮਾਤਾ ਦੇ ਦਰਸ਼ਨ ਕਰ ਸਕਣ। 

ਟਰਸਟ ਨਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਮੰਦਰ ਦੇ ਦਰਵਾਜ਼ੇ ਰੋਜ਼ਾਨਾ ਲਗਭਗ 21 ਘੰਟਿਆਂ ਤੱਕ ਖੁੱਲ੍ਹੇ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ। ਕੁੱਲ ਮਿਲਾ ਕੇ ਨਵਰਾਤਰਿਆਂ ਦੌਰਾਨ ਮਾਤਾ ਸ੍ਰੀ ਨੈਣਾ ਦੇਵੀ ਦਾ ਦਰਬਾਰ ਸ਼ਰਧਾ, ਭਗਤੀ ਅਤੇ ਰੌਣਕਾਂ ਨਾਲ ਗੂੰਜ ਰਿਹਾ ਹੈ। ਇੱਕ ਪਾਸੇ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜਿਆ ਮੰਦਰ ਮਨਮੋਹਕ ਨਜ਼ਾਰਾ ਪੇਸ਼ ਕਰ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਭਜਨਾਂ ਅਤੇ ਜਾਗਰਣਾਂ ਰਾਹੀਂ ਸ਼ਰਧਾਲੂ ਮਾਤਾ ਦੀ ਭਗਤੀ ਵਿੱਚ ਲੀਨ ਹੋ ਰਹੇ ਹਨ।

Add Zee News as a Preferred Source
TAGS:
Religious News
religion news
Zee punjabi News