• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ; ਅਲੌਕਿਕ ਦ੍ਰਿਸ਼ ਬਣਿਆ ਖਿੱਚ ਦਾ ਕੇਂਦਰ

ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ; ਅਲੌਕਿਕ ਦ੍ਰਿਸ਼ ਬਣਿਆ ਖਿੱਚ ਦਾ ਕੇਂਦਰ

Amritsar News: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Written ByRavinder Singh
Published: Oct 26, 2026, 02:02 PM IST|Updated: Oct 26, 2026, 02:05 PM IST
joinshare
ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ; ਅਲੌਕਿਕ ਦ੍ਰਿਸ਼ ਬਣਿਆ ਖਿੱਚ ਦਾ ਕੇਂਦਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਗੁਰਦੁਆਰਾ ਸਾਹਿਬ ਉਤੇ ਫਾਇਰਿੰਗ; ਨਕਾਬਪੋਸ਼ ਨੇ ਪਹਿਲਾਂ ਧਮਕੀ ਭਰਿਆ ਪੱਤਰ ਸੁੱਟਿਆ

ਗੁਰਦੁਆਰਾ ਸਾਹਿਬ ਉਤੇ ਫਾਇਰਿੰਗ; ਨਕਾਬਪੋਸ਼ ਨੇ ਪਹਿਲਾਂ ਧਮਕੀ ਭਰਿਆ ਪੱਤਰ ਸੁੱਟਿਆ

2

ਪੰਜਾਬ 'ਚ ਨਸ਼ੇ ਨੇ ਫਿਰ ਉੱਜੜਿਆ ਪਰਿਵਾਰ! ਮਾਨਸਾ 'ਚ ਨਸ਼ੇ ਦੀ ਓਵਰਡੋਜ਼ ਕਾਰਨ 35 ਸਾਲਾ ਨੌਜਵਾਨ ਦੀ ਮੌਤ

3

ਅਭਿਸ਼ੇਕ ਸ਼ਰਮਾ ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਟੀ20 ਮੈਚ ਵਿੱਚ 6 ਵਿਕਟਾਂ ਨਾਲ ਦਿੱਤੀ ਮਾਤ; ਲੜੀ ਉਤੇ ਕੀਤਾ ਕਬਜ਼ਾ

4

Shah Rukh Khan ਦਾ ‘King’ ਦਾ ਨਵਾਂ ਪੋਸਟਰ ਰਿਲੀਜ਼, 'ਮੈਂ ਕਾਤਲ ਨਹੀਂ ਆਸ਼ਕ ਹਾਂ' ਦਾ ਲੁੱਕ ਹੋਇਆ ਵਾਇਰਲ

5

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritsar News: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਪਾਵਨ ਮੌਕੇ ''ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ, ਜਿਸ ਨੇ ਸੰਗਤਾਂ ਦਾ ਮਨ ਮੋਹ ਲਿਆ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।

ਹੈਲੀਕਾਪਟਰ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਵਰਖਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ ਦਾ ਸੁੰਦਰ ਨਜ਼ਾਰਾ ਸੰਗਤਾਂ ਲਈ ਯਾਦਗਾਰੀ ਬਣਿਆ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਬ ਨੂੰ ਵੀ ਫੁੱਲਾਂ ਅਤੇ ਖ਼ੂਬਸੂਰਤ ਸਜਾਵਟ ਨਾਲ ਸ਼ਿੰਗਾਰਿਆ ਗਿਆ ਹੈ। ਇਸ ਪਾਵਨ ਦਿਹਾੜੇ ਨੂੰ ਲੈ ਕੇ ਪੂਰੀ ਗੁਰੂ ਨਗਰੀ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ।

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਸ਼ਹਿਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ਨੂੰ ਵੀ ਖ਼ਾਸ ਤਰੀਕੇ ਨਾਲ ਸਜਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਗੁਰੂ ਨਗਰੀ ਪਹੁੰਚ ਕੇ ਗੁਰੂ ਘਰ ਵਿਖੇ ਨਤਮਸਤਕ ਹੋ ਰਹੀਆਂ ਹਨ। ਸ਼ਹਿਰ ਵਿੱਚ ਥਾਂ-ਥਾਂ ਕੀਤੀ ਗਈ ਸਜਾਵਟ ਤੇ ਦਰਬਾਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਨੇ ਇਸ ਪਾਵਨ ਮੌਕੇ ਦੀ ਸ਼ੋਭਾ ਨੂੰ ਹੋਰ ਵਧਾ ਦਿੱਤਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਵਾਲਾ ਇਹ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਦੇ 12 ਪੁਰਾਤਨ ਦਰਵਾਜ਼ਿਆਂ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਰਿਵਾਰਾਂ ਸਮੇਤ ਗੁਰੂ ਘਰ ਵਿਖੇ ਪਹੁੰਚ ਰਹੀਆਂ ਹਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੀਆਂ ਹਨ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਸੰਗਤਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਇਸ ਸੇਵਾ ਵਿੱਚ ਪਰਿਵਾਰ ਵੱਲੋਂ ਆਪਣਾ ਯੋਗਦਾਨ ਪਾਇਆ ਗਿਆ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਅੰਮ੍ਰਿਤਸਰ ਦੇ ਪ੍ਰਮੁੱਖ ਸਥਾਨਾਂ ਨੂੰ ਕਈ ਟਨ ਫੁੱਲਾਂ ਅਤੇ ਰੰਗ-ਬਿਰੰਗੀਆਂ ਲੜੀਆਂ ਨਾਲ ਸਜਾਇਆ ਗਿਆ ਹੈ। 

ਗੋਲਡਨ ਗੇਟ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਰਸਤੇ ਵਿੱਚ ਥਾਂ-ਥਾਂ ਗੁਰੂ ਦੀਆਂ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਹਨ ਅਤੇ ਪਾਣੀ ਸਮੇਤ ਹੋਰ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ।

ਨਗਰ ਕੀਰਤਨ ਦੇ ਰੂਟ ’ਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੰਗਤਾਂ ਦੀ ਸੁਰੱਖਿਆ ਲਈ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਅੰਮ੍ਰਿਤਸਰ ਪੁਲਿਸ ਦੇ ਅਧਿਕਾਰੀਆਂ ਵੱਲੋਂ ਟਰੈਫਿਕ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ। 

ਨਗਰ ਕੀਰਤਨ ਦੇ ਰੂਟ, ਟਰੈਫਿਕ ਡਾਇਵਰਸ਼ਨ ਅਤੇ ਸੰਗਤਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ। ਸੰਗਤਾਂ ਲਈ ਲੰਗਰ ਅਤੇ ਨਗਰ ਕੀਰਤਨ ਦੇ ਸਵਾਗਤ ਲਈ ਕੀਤੇ ਗਏ ਪ੍ਰਬੰਧਾਂ ਨਾਲ ਗੁਰੂ ਨਗਰੀ ਦਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਹੈ।

Add Zee News as a Preferred Source
TAGS:
Punjab News