SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਦੇ ਸਿਆਸਤ ਵਿੱਚ ਵੱਡੀ ਹਲਚਲ; ਅਕਾਲੀ-ਭਾਜਪਾ ਵਿਚਾਲੇ ਗਠਜੋੜ ਦਾ ਅੱਜ ਹੋਵੇਗਾ ਰਸਮੀ ਐਲਾਨ

Akali BJP Alliance: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ।

Written By Ravinder Singh
Published: Nov 24, 2026, 11:10 IST | Updated: Nov 24, 2026, 11:38 IST
Join

Akali BJP Alliance: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਕਾਲੀ-ਭਾਜਪਾ ਵਿਚਾਲੇ ਗਠਜੋੜ ਦਾ ਅੱਜ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਪ੍ਰਕਾਸ਼ ਪੁਰਬ ਮੌਕੇ ਗਠਜੋੜ ਦਾ ਐਲਾਨ ਕਰ ਸਕਦੇ ਹਨ।  ਹਾਲਾਂਕਿ ਅਕਾਲੀ-ਭਾਜਪਾ ਵਿਚਾਲੇ ਸੀਟਾਂ ਦੀ ਵੰਡ ਸਬੰਧੀ ਅਜੇ ਕੋਈ ਅਪਡੇਟ ਨਹੀਂ ਹੈ। ਸੂਤਰਾਂ ਮੁਤਾਬਕ ਇਸ ਵਾਰ ਗਠਜੋੜ ਦੌਰਾਨ ਅਕਾਲੀ-ਭਾਜਪਾ ਨਵੇਂ ਫਾਰਮੂਲੇ ਤਹਿਤ ਉਤਰੇਗੀ।

ਇਹ ਐਲਾਨ ਦੁਪਹਿਰ 1 ਵਜੇ ਦਿੱਲੀ ਵਿਚ ਇਕ ਸਾਂਝੀ ਪ੍ਰੈਸ ਕਾਨਫਰੰਸ ਰਾਹੀਂ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਇਸ ਪ੍ਰੈਸ ਕਾਨਫਰੰਸ ਵਿਚ ਭਾਜਪਾ ਦੇ ਕੇਂਦਰੀ ਆਗੂ ਅਮਿਤ ਸ਼ਾਹ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਭਾਜਪਾ ਆਗੂ ਨਿਤਿਨ ਨਬੀਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸ਼ਾਮਲ ਹੋਣਗੇ। ਇਹ ਗਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਸਾਬਤ ਹੋ ਸਕਦਾ ਹੈ, ਕਿਉਂਕਿ ਦੋਵੇਂ ਪਾਰਟੀਆਂ ਲੰਬੇ ਸਮੇਂ ਤੋਂ ਇਕੱਠੀਆਂ ਚੋਣਾਂ ਲੜਦੀਆਂ ਰਹੀਆਂ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਉਨ੍ਹਾਂ ਵਿਚਾਲੇ ਦੂਰੀਆਂ ਆ ਗਈਆਂ ਸਨ।

1996 ਵਿੱਚ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਨੇ ਗਠਜੋੜ ਬਣਾਇਆ। ਇਸ ਤੋਂ ਬਾਅਦ, ਦੋਵਾਂ ਪਾਰਟੀਆਂ ਨੇ 1997, 2007 ਅਤੇ 2012 ਵਿੱਚ ਸਰਕਾਰਾਂ ਬਣਾਈਆਂ। ਹਾਲਾਂਕਿ, ਇਹ ਗੱਠਜੋੜ ਲਗਭਗ 24 ਸਾਲਾਂ ਬਾਅਦ 2020 ਵਿੱਚ ਟੁੱਟ ਗਿਆ। ਟੁੱਟਣ ਦੇ ਮੁੱਖ ਕਾਰਨ ਤਿੰਨ ਖੇਤੀਬਾੜੀ ਕਾਨੂੰਨ ਅਤੇ ਕਿਸਾਨ ਅੰਦੋਲਨ ਸਨ। 

ਪੰਜਾਬ ਦੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਨੂੰ ਡਰ ਸੀ ਕਿ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਮੰਡੀ ਪ੍ਰਣਾਲੀ ਕਮਜ਼ੋਰ ਹੋ ਜਾਵੇਗੀ। ਅਕਾਲੀ ਦਲ ਨੇ ਸ਼ੁਰੂ ਵਿੱਚ ਕਾਨੂੰਨਾਂ ਦਾ ਸਮਰਥਨ ਕੀਤਾ ਪਰ ਅੰਦੋਲਨ ਤੋਂ ਬਾਅਦ, ਅਕਾਲੀ ਦਲ 'ਤੇ ਕਿਸਾਨਾਂ ਦਾ ਸਮਰਥਨ ਕਰਨ ਲਈ ਦਬਾਅ ਵਧ ਗਿਆ। ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ 17 ਸਤੰਬਰ, 2020 ਨੂੰ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। 26 ਸਤੰਬਰ, 2020 ਨੂੰ, ਅਕਾਲੀ ਦਲ ਨੇ NDA ਨਾਲ ਆਪਣਾ ਗਠਜੋੜ ਤੋੜ ਦਿੱਤਾ।


2022 ਵਿਚ ਅਲੱਗ-ਅਲੱਗ ਚੋਣ ਲੜੀ ਸੀ

ਗਠਜੋੜ ਟੁੱਟਣ ਤੋਂ ਬਾਅਦ ਦੋਵਾਂ ਪਾਰਟੀਆਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੱਖਰੇ ਤੌਰ 'ਤੇ ਲੜੀਆਂ। ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਅਕਾਲੀ ਦਲ ਨੇ 97 ਸੀਟਾਂ 'ਤੇ ਚੋਣ ਲੜੀ ਤੇ ਸਿਰਫ਼ ਤਿੰਨ ਜਿੱਤੀਆਂ। ਭਾਜਪਾ ਨੇ 73 ਸੀਟਾਂ 'ਤੇ ਚੋਣ ਲੜੀ ਅਤੇ ਦੋ ਜਿੱਤੀਆਂ। ਨਤੀਜੇ ਵਜੋਂ ਦੋਵਾਂ ਪਾਰਟੀਆਂ ਨੇ ਮਿਲ ਕੇ ਸਿਰਫ਼ ਪੰਜ ਸੀਟਾਂ ਜਿੱਤੀਆਂ। ਗਠਜੋੜ ਵਿੱਚ ਰਹਿੰਦਿਆਂ ਤਿੰਨ ਵਾਰ ਸਰਕਾਰਾਂ ਬਣਾਉਣ ਵਾਲੀਆਂ ਪਾਰਟੀਆਂ, ਜਦੋਂ ਉਨ੍ਹਾਂ ਨੇ ਵੱਖਰੇ ਤੌਰ 'ਤੇ ਚੋਣਾਂ ਲੜੀਆਂ ਤਾਂ ਦੋਹਰੇ ਅੰਕਾਂ ਤੱਕ ਪਹੁੰਚਣ ਵਿੱਚ ਅਸਫਲ ਰਹੀਆਂ।

ਇਹ ਵੀ ਪੜ੍ਹੋ : ਪਵਿੱਤਰ ਬੇਰੀ ਦਾ ਇਤਿਹਾਸਕ ਰੁੱਖ; ਬਾਬਾ ਨਾਨਕ ਨਾਲ ਜੁੜੀ ਅਨੋਖੀ ਯਾਦ, ਨਾਲ ਹੀ ਸੁਸ਼ੋਭਿਤ ਹੈ ਭੌਰਾ ਸਾਹਿਬ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES