ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੌਜਵਾਨ ਦੀ ਮੌਤ ਮਗਰੋਂ ਮਾਨਸਾ ਦੇ ਭੰਮੇ ਕਲਾਂ ਵਿੱਚ ਪੁੱਜੇ
Mansa Youth Death News: ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਨੌਜਵਾਨ ਦੀ ਮੌਤ ਦਾ ਮਾਮਲਾ ਭਖਦਾ ਜਾ ਰਿਹਾ ਹੈ।
Mansa Youth Death News: ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਨੌਜਵਾਨ ਦੀ ਮੌਤ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਪਰ ਪੁਲਿਸ ਜਾਂਚ ਵਿੱਚ ਇਹ ਮਾਮਲਾ ਕਤਲ ਦਾ ਪਾਇਆ ਗਿਆ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 302 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੀੜਤ ਪਰਿਵਾਰ ਨੂੰ ਮਿਲਣ ਲਈ ਭੰਮੇ ਕਲਾਂ ਪਿੰਡ ਗਏ। ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਨੌਜਵਾਨ ਦੀ ਮੌਤ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਸ਼ੁਰੂ ਵਿੱਚ ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਪਰ ਪੁਲਿਸ ਅਨੁਸਾਰ ਜਾਂਚ ਵਿੱਚ ਇਹ ਕਤਲ ਦਾ ਮਾਮਲਾ ਸਾਹਮਣੇ ਆਇਆ।
ਕਾਰਵਾਈ ਕਰਦੇ ਹੋਏ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਭੰਮੇ ਕਲਾਂ ਦਾ ਦੌਰਾ ਕੀਤਾ। ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਬਾਰੇ ਜਾਣਕਾਰੀ ਲਈ। ਇਹ ਦੇਖਣਾ ਬਾਕੀ ਹੈ ਕਿ ਜਾਂਚ ਤੋਂ ਹੋਰ ਕੀ ਖੁਲਾਸੇ ਹੁੰਦੇ ਹਨ ਅਤੇ ਪੀੜਤ ਪਰਿਵਾਰ ਨੂੰ ਕਦੋਂ ਇਨਸਾਫ਼ ਮਿਲੇਗਾ।
ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਪਤੀ ਅਤੇ ਪੁੱਤਰ ਦੀਆਂ ਲਾਸ਼ਾਂ ਨੂੰ ਜ਼ਬਰਦਸਤੀ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹੁਣ ਪੋਸਟਮਾਰਟਮ ਲਈ ਸਹਿਮਤੀ ਦੇਣ ਦੇ ਨਾਮ 'ਤੇ ਦਸਤਾਵੇਜ਼ਾਂ 'ਤੇ ਦਸਤਖਤ ਕਰਨ ਲਈ ਦਬਾਅ ਪਾ ਰਹੀ ਹੈ। ਪਰਿਵਾਰ ਦਾ ਦਾਅਵਾ ਹੈ ਕਿ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਜਦੋਂ ਕਿ ਪੁਲਿਸ ਮਾਮਲੇ ਦੀ ਜਾਂਚ ਕਤਲ ਦੇ ਪਹਿਲੂ ਤੋਂ ਕਰ ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਮਾਨ