• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

Hardyal Singh Joins BJP News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਦਲ ਬਦਲੀਆਂ ਦਾ ਦੌਰ ਪੂਰੇ ਜ਼ੋਰਾਂ ਉਤੇ ਹੈ।

Written ByRavinder Singh
Published: Nov 19, 2026, 18:33 IST|Updated: Nov 19, 2026, 18:42 IST
joinshare
ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

2

ਸ਼ਾਹਕੋਟ ਦੇ ਤਲਵੰਡੀ ਸੰਘੇੜਾ ਪਿੰਡ ਦੇ ਦੋ ਭਰਾਵਾਂ ਦਾ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ

3

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਵਾਈ ਅੱਡੇ ਉਤੇ ਪੁੱਜੇ; ਹਵਾਈ ਅੱਡੇ ਤੋਂ ਜੱਲੂਪੁਰ ਖੇੜਾ ਤੱਕ ਚੱਪੇ-ਚੱਪੇ ਉਤੇ ਪੁਲਿਸ ਦੀ ਬਾਜ਼ ਅੱਖ

4

ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

5

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Hardyal Singh Joins BJP News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਦਲ ਬਦਲੀਆਂ ਦਾ ਦੌਰ ਪੂਰੇ ਜ਼ੋਰਾਂ ਉਤੇ ਹੈ। ਇਸ ਦਰਮਿਆਨ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਦੋ ਵਾਰ ਦੇ ਰਹਿ ਚੁੱਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਉਹ ਦੇਸ਼ ਅਤੇ ਪੰਜਾਬ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। 

ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਸਾਥੀਆਂ ਅਤੇ ਰਾਜਪੁਰਾ ਦੇ ਕਈ ਕੌਂਸਲਰਾਂ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਇਸ ਕਦਮ ਨੂੰ ਪਟਿਆਲਾ ਜ਼ਿਲ੍ਹੇ ਅਤੇ ਖਾਸ ਕਰਕੇ ਰਾਜਪੁਰਾ ਹਲਕੇ ਵਿੱਚ ਕਾਂਗਰਸ ਪਾਰਟੀ ਲਈ ਇੱਕ ਵੱਡੇ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। 

ਗੌਰਤਲਬ ਹੈ ਕਿ ਹਰਦਿਆਲ ਸਿੰਘ ਕੰਬੋਜ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੇ 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਰਾਜਪੁਰਾ ਤੋਂ ਕਾਂਗਰਸ ਦੀ ਟਿਕਟ 'ਤੇ ਜਿੱਤ ਹਾਸਲ ਕੀਤੀ ਸੀ। ਹਲਕੇ ਵਿੱਚ ਉਨ੍ਹਾਂ ਦਾ ਚੰਗਾ ਆਧਾਰ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : Punjabi News Live: ਭਾਖੜਾ ਨਹਿਰ 'ਤੇ ਪੁਲ ਟੁੱਟਣ ਕਾਰਨ ਦੋ ਟਰੱਕ ਲਟਕੇ; ਵਿਰੋਧੀ ਧਿਰ ਤੇ ਸੱਤਾਧਾਰੀ ਆਹਮੋ-ਸਾਹਮਣੇ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
 

 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ ਕਾਂਗਰਸ ਹਾਈਕਮਾਨ ਵੱਲੋਂ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕਰਕੇ ਪਾਰਟੀ ਨੂੰ ਇਕਜੁੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਕੰਬੋਜ ਵਰਗੇ ਸੀਨੀਅਰ ਆਗੂ ਦਾ ਭਾਜਪਾ ਵਿੱਚ ਜਾਣਾ ਕਾਂਗਰਸ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਦੂਜੇ ਪਾਸੇ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਮਾਲਵਾ ਖਿੱਤੇ ਵਿੱਚ ਭਾਜਪਾ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸਸਕਾਰ 21 ਨਵੰਬਰ ਨੂੰ ਆਪਣੇ ਖੇਤਾਂ 'ਚ ਹੋਵੇਗਾ; ਸੁਰੱਖਿਆ ਦੇ ਪੁਖਤਾ ਪ੍ਰਬੰਧ

Add Zee News as a Preferred Source
TAGS:
Punjab News