ਕਾਂਗਰਸ ਨੂੰ ਲੱਗਾ ਵੱਡਾ ਝਟਕਾ; ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
Raminder Singh Awla Joins Akali Dal News: ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਿੱਚ ਸ਼ਾਮਲ ਹੋ ਗਏ ਹਨ।
Raminder Singh Awla Joins Akali Dal News: ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਰਮਿੰਦਰ ਆਵਲਾ ਦਾ ਸਵਾਗਤ ਕੀਤਾ। ਸੁਖਬੀਰ ਬਾਦਲ ਨੇ ਲਿਖਿਆ ਕਿ ਜਲਾਲਾਬਾਦ ਨੇ ਮੈਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ।
ਇਹ ਵੀ ਪੜ੍ਹੋ: 27 ਅਕਤੂਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, 26 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਇਹ ਇੱਕ ਅਜਿਹਾ ਹਲਕਾ ਵੀ ਹੈ ਜਿੱਥੇ ਅਕਾਲੀ ਸਰਕਾਰਾਂ ਦੌਰਾਨ ਇਨਕਲਾਬੀ ਵਿਕਾਸ ਹੋਇਆ ਹੈ। ਹੁਣ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮੈਨੂੰ ਵਿਸ਼ਵਾਸ ਹੈ ਕਿ ਉਹ 2027 ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇਸ ਹਲਕੇ ਦੇ ਨਾਲ-ਨਾਲ ਸਰਹੱਦੀ ਪੱਟੀ ਵਿੱਚ ਵਿਕਾਸ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਪਣੀ ਪੂਰੀ ਵਾਹ ਲਾਉਣਗੇ।
ਕਾਬਿਲੇਗੌਰ ਹੈ ਕਿ ਸਾਲ 2019 ਤੋਂ 2022 ਤੱਕ ਜਲਾਲਾਬਾਦ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਰਮਿੰਦਰ ਸਿੰਘ ਆਵਲਾ ਨੇ ਅਕਤੂਬਰ 2019 ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਨੂੰ ਮਾਤ ਦੇ ਕੇ ਉਲਟਫੇਰ ਕੀਤਾ ਸੀ।
ਇਹ ਸੀਟ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਮਗਰੋਂ ਖ਼ਾਲੀ ਹੋਈ ਸੀ, ਜਿਸ ਨੂੰ ਬਾਦਲਾਂ ਦਾ ਅਜੇਤੂ ਕਿਲ੍ਹਾ ਮੰਨਿਆ ਜਾਂਦਾ ਸੀ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਨਾਲ ਲੱਗਦੇ ਗੁਰੂਹਰਸਹਾਏ ਹਲਕੇ ਨਾਲ ਸਬੰਧਤ ਆਵਲਾ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਹਾਰ ਦੇ ਬਾਵਜੂਦ ਕਾਂਗਰਸ ਵਿੱਚ ਸਰਗਰਮ ਰਹੇ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ ਨੂੰ "ਵੋਟ ਚੋਰ ਪਾਰਟੀ" ਤੇ ਅਕਾਲੀ ਦਲ ਨੂੰ "ਬੇਅਦਬੀ ਪਾਰਟੀ" ਕਰਾਰ ਦਿੱਤਾ