SOCIAL MEDIA

Newsletter

PARTNER SITES
भाषा चुनें राज्य चुनें

ਸਾਬਕਾ ਵਿਧਾਇਕ ਦੇ ਪੁੱਤਰ ਤੇ ਸਾਬਕਾ ਐਸਪੀ ਕਾਂਗਰਸ ਵਿੱਚ ਹੋਣਗੇ ਸ਼ਾਮਿਲ

Raj Balwinder Singh News: ਪੰਜਾਬ ਵਿੱਚ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਰਿਹਾ ਹੈ।

Written By Ravinder Singh
Published: Oct 26, 2026, 01:15 PM IST | Updated: Oct 26, 2026, 01:16 PM IST
Join

Raj Balwinder Singh News: ਪੰਜਾਬ ਵਿੱਚ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਰਿਹਾ ਹੈ। ਸਿਆਸੀ ਦਲ ਬਦਲੀਆਂ ਦਾ ਦੌਰ ਪੂਰੇ ਜੋਰਾਂ ਉਤੇ ਹੈ। ਇਸ ਦੌਰਾਨ ਸਾਬਕਾ ਵਿਧਾਇਕ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੁੱਤਰ ਤੇ ਸਾਬਕਾ ਪੁਲਿਸ ਅਧਿਕਾਰੀ ਰਾਜ ਬਲਵਿੰਦਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋਣਗੇ।

ਉਹ ਪੰਜਾਬ ਪੁਲਿਸ ਵਿੱਚ ਬਤੌਰ ਡੀ.ਐੱਸ.ਪੀ. (DSP) ਅਤੇ ਐੱਸ.ਪੀ. (SP) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਚੰਡੀਗੜ੍ਹ ਵਿਖੇ ਡਿਪਟੀ ਕਮਾਂਡੈਂਟ ਵਜੋਂ ਵੀ ਤਾਇਨਾਤ ਰਹੇ। ਪੁਲਿਸ ਸੇਵਾ ਤੋਂ ਬਾਅਦ ਉਹ ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿੱਚ ਸਮਾਜਿਕ ਅਤੇ ਸਿਆਸੀ ਤੌਰ 'ਤੇ ਸਰਗਰਮ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰਦੇ ਹਨ।

ਕਾਬਿਲੇਗੌਰ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਇੱਕ ਦਿਨ ਪਹਿਲਾਂ, ਕਾਂਗਰਸ ਪਾਰਟੀ ਨੇ ਬਾਗ਼ੀ ਆਗੂਆਂ ਨੂੰ ਚਿਤਾਵਨੀ ਜਾਰੀ ਕੀਤੀ ਸੀ। ਇਸ ਤੋਂ ਇਲਾਵਾ ਮੁਕਤਸਰ ਤੋਂ ਸਾਬਕਾ ਵਿਧਾਇਕ ਸਵਰਗੀ ਸੁੱਖ ਦਰਸ਼ਨ ਸਿੰਘ ਮਰਾੜ ਦੇ ਪੁੱਤਰ ਰਾਜ ਬਲਵਿੰਦਰ ਸਿੰਘ ਮਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਸੀ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES