• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸ਼੍ਰੀਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ 'ਚ ਚੌਥੀ ਗ੍ਰਿਫ਼ਤਾਰੀ; ਗੁਰਦਾਸਪੁਰ ਤੋਂ ਪੰਜਾਬ ਪੁਲਿਸ ਮੁਲਾਜ਼ਮ ਦੇ ਪੁੱਤਰ ਕਾਬੂ

ਸ਼੍ਰੀਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ 'ਚ ਚੌਥੀ ਗ੍ਰਿਫ਼ਤਾਰੀ; ਗੁਰਦਾਸਪੁਰ ਤੋਂ ਪੰਜਾਬ ਪੁਲਿਸ ਮੁਲਾਜ਼ਮ ਦੇ ਪੁੱਤਰ ਕਾਬੂ

Ganganagar Railway Blast News: ਸ਼੍ਰੀਗੰਗਾਨਗਰ ਵਿੱਚ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Written ByRavinder Singh
Published: Nov 27, 2026, 16:09 IST|Updated: Nov 27, 2026, 16:13 IST
joinshare
ਸ਼੍ਰੀਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ 'ਚ ਚੌਥੀ ਗ੍ਰਿਫ਼ਤਾਰੀ; ਗੁਰਦਾਸਪੁਰ ਤੋਂ ਪੰਜਾਬ ਪੁਲਿਸ ਮੁਲਾਜ਼ਮ ਦੇ ਪੁੱਤਰ ਕਾਬੂ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਲੌਂਗੋਵਾਲ ਇੰਜੀਨੀਅਰ ਕਾਲਜ ਵਿੱਚ ਭੇਦਭਰੇ ਹਾਲਾਤ ਵਿੱਚ ਵਿਦਿਆਰਥੀ ਦੀ ਮੌਤ; ਧਰਨਾ ਜਾਰੀ

ਲੌਂਗੋਵਾਲ ਇੰਜੀਨੀਅਰ ਕਾਲਜ ਵਿੱਚ ਭੇਦਭਰੇ ਹਾਲਾਤ ਵਿੱਚ ਵਿਦਿਆਰਥੀ ਦੀ ਮੌਤ; ਧਰਨਾ ਜਾਰੀ

2

ਅਕਾਲੀ ਦਲ ਦੇ ਸਾਬਕਾ ਆਗੂ ਡਾ.ਨਿਸ਼ਾਨ ਸਿੰਘ ਕਾਂਗਰਸ ਵਿੱਚ ਸ਼ਾਮਲ

3

ਪੰਜਾਬ ਦੀ ਧੀ ਰਵਨੀਤ ਕੌਰ ਨੇ ਇਤਿਹਾਸ ਰਚਿਆ; ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਨਾਮ ਦਰਜ, 26 ਸਕਿੰਟਾਂ ਵਿੱਚ ਪੀਰੀਅਡਿਕ ਟੇਬਲ ਦੇ 118 ਐਲੀਮੈਂਟ ਪੜ੍ਹੇ

4

ਰੂਸ ਵਿੱਚ ਜ਼ਬਰਦਸਤੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਮਗਰੋਂ ਯੂਕਰੇਨ ਵਿੱਚ ਫਸਿਆ ਪੰਜਾਬੀ ਨੌਜਵਾਨ

5

ਸ਼੍ਰੀਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ 'ਚ ਚੌਥੀ ਗ੍ਰਿਫ਼ਤਾਰੀ; ਗੁਰਦਾਸਪੁਰ ਤੋਂ ਪੰਜਾਬ ਪੁਲਿਸ ਮੁਲਾਜ਼ਮ ਦੇ ਪੁੱਤਰ ਕਾਬੂ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ganganagar Railway Blast News: ਸ਼੍ਰੀਗੰਗਾਨਗਰ ਵਿੱਚ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਚੌਥੀ ਗ੍ਰਿਫ਼ਤਾਰੀ ਗੁਰਦਾਸਪੁਰ ਤੋਂ ਕੀਤੀ ਗਈ ਹੈ। ਰਾਜਸਥਾਨ ਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਰਵਿੰਦਰ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਪਿਤਾ ਕੁਲਦੀਪ ਸਿੰਘ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹੈ। ਪੁਲਿਸ ਇਸ ਮਾਮਲੇ ਵਿੱਚ ਹੌਲੀ-ਹੌਲੀ ਸਾਰੀਆਂ ਪਰਤਾਂ ਖੋਲ੍ਹ ਰਹੀ ਹੈ।

ਮੁੱਢਲੀ ਜਾਂਚ ਮੁਤਾਬਕ ਰਵਿੰਦਰ ਸਿੰਘ ਪਹਿਲਾਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਹਿਕਦੀਪ ਕੌਰ ਤੇ ਦਵਿੰਦਰ ਸਿੰਘ ਦਾ ਦੋਸਤ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਇੱਕੋ ਸਕੂਲ ਵਿੱਚ ਪੜ੍ਹਦੇ ਸਨ। ਫਿਲਹਾਲ ਪੁਲਿਸ ਤੇ ਸੁਰੱਖਿਆ ਏਜੰਸੀਆਂ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀਆਂ ਹਨ। ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਧਮਾਕੇ ਦੀ ਸਾਜ਼ਿਸ਼ ਵਿੱਚ ਉਸਦੀ ਕੀ ਭੂਮਿਕਾ ਸੀ।
ਕਾਬਿਲੇਗੌਰ ਹੈ ਕਿ 3 ਨਵੰਬਰ ਦੀ ਰਾਤ ਕਰੀਬ 9:45 ਵਜੇ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਰਾਮਸਿੰਘਪੁਰ ਇਲਾਕੇ ਵਿੱਚ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਲਾਈਨ 'ਤੇ ਪਿੰਡ 50 ਜੀਬੀ ਨੇੜੇ ਧਮਾਕਾ ਹੋਇਆ ਸੀ। ਇਸ ਧਮਾਕੇ ਕਾਰਨ ਰੇਲਵੇ ਟਰੈਕ ਦੇ ਸਲੀਪਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਟਰੈਕ ਦੇ ਆਲੇ-ਦੁਆਲੇ ਡੂੰਘਾ ਟੋਆ ਬਣ ਗਿਆ ਸੀ। ਘਟਨਾ ਤੋਂ ਬਾਅਦ ਰੇਲਵੇ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਤਿਆਰ: ਡੀਆਈਜੀ ਹਰਮਨਬੀਰ ਸਿੰਘ ਗਿੱਲ

ਇਸ ਮਾਮਲੇ ਵਿੱਚ ਗੁਰਦਾਸਪੁਰ ਦੇ ਪਿੰਡ ਸ਼ਾਹੂਰ ਦੇ ਰਹਿਣ ਵਾਲੇ ਹਰਦੀਪ ਸਿੰਘ ਨੂੰ ਤੀਜੇ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਪਹਿਲਾਂ ਇੱਕ ਅਕਾਲੀ ਵਰਕਰ 'ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗੁਰਦਾਸਪੁਰ ਜੇਲ੍ਹ ਵਿੱਚ ਬੰਦ ਸੀ। ਰਾਜਸਥਾਨ ਪੁਲਿਸ ਉਸਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਗਈ ਸੀ। ਪੁਲਿਸ ਦਾ ਦੋਸ਼ ਹੈ ਕਿ ਹਰਦੀਪ ਸਿੰਘ ਮਹਿਕਦੀਪ ਕੌਰ ਅਤੇ ਦਵਿੰਦਰ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਉਸ ਨੇ ਕਥਿਤ ਤੌਰ 'ਤੇ ਪਾਕਿਸਤਾਨ ਸਥਿਤ ਹੈਂਡਲਰ ਨੂੰ ਰੇਲਵੇ ਟਰੈਕ ਦੀਆਂ ਥਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਸੀ। ਮਾਮਲੇ ਦੀ ਗੰਭੀਰਤਾ ਅਤੇ ਕਥਿਤ ਸਰਹੱਦ ਪਾਰ ਸਬੰਧਾਂ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। 

ਇਹ ਵੀ ਪੜ੍ਹੋ : ਆਨੰਦ ਕਾਰਜ ਅਤੇ ਸੰਵਿਧਾਨਕ ਅਧਿਕਾਰਾਂ ਦੀ ਸੁਰੱਖਿਆ ਦੀ ਗਾਰੰਟੀ ਦੇਵੇ ਕੇਂਦਰ ਸਰਕਾਰ: ਰਵੀਇੰਦਰ ਸਿੰਘ

Add Zee News as a Preferred Source
TAGS:
Punjab Crime News