SOCIAL MEDIA

Newsletter

PARTNER SITES
भाषा चुनें राज्य चुनें

ਲੁਧਿਆਣਾ ਵਿੱਚ ਲੜਕੀ ਨੇ ਗੁਰਦੁਆਰਾ ਸਾਹਿਬ ਦੀ ਉਪਰਲੀ ਮੰਜ਼ਿਲ ਤੋਂ ਮਾਰੀ ਛਾਲ

Ludhiana Gurdwara Sahib Incident: ਲੁਧਿਆਣਾ ਦੇ ਆਜ਼ਾਦ ਨਗਰ ਧੂਰੀ ਲਾਈਨ ਇਲਾਕੇ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ 27 ਸਾਲਾ ਲੜਕੀ ਨੇ ਭੇਦਭਰੇ ਹਾਲਾਤਾਂ ਵਿੱਚ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

Written By Ravinder Singh
Published: Nov 27, 2026, 10:43 IST | Updated: Nov 27, 2026, 10:49 IST
Join

Ludhiana Gurdwara Sahib Incident: ਲੁਧਿਆਣਾ ਦੇ ਆਜ਼ਾਦ ਨਗਰ ਧੂਰੀ ਲਾਈਨ ਇਲਾਕੇ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ 27 ਸਾਲਾ ਲੜਕੀ ਨੇ ਭੇਦਭਰੇ ਹਾਲਾਤਾਂ ਵਿੱਚ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਛਾਲ ਮਾਰਨ ਕਾਰਨ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਘਟਨਾ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਲਾਕੇ ਦੇ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਇਲਾਕਾ ਨਿਵਾਸੀਆਂ ਦਾ ਇਲਜ਼ਾਮ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਕਥਿਤ ਤੌਰ ''ਤੇ ਪਾਠੀ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਇਲਾਕਾ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਆਹਮੋ-ਸਾਹਮਣੇ ਹੋ ਗਏ। ਜਦੋਂ ਲੜਕੀ ਦੇ ਚਾਚਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੱਚੀ ਨਾਲ ਗਲਤ ਹੋਇਆ ਹੈ ਅਤੇ ਕਥਿਤ ਦੋਸ਼ੀ ਨੂੰ ਸਲਾਖਾਂ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਅਪੀਲ ਕੀਤੀ। ਇਸ ਘਟਨਾ ਤੋਂ ਬਾਅਦ ਸੰਗਤ ਵਿੱਚ ਵੀ ਚਿੰਤਾ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਧਾਰਮਿਕ ਅਸਥਾਨਾਂ ਵਿੱਚ ਹੀ ਅਜਿਹੀਆਂ ਘਟਨਾਵਾਂ ਵਾਪਰਨਗੀਆਂ ਤਾਂ ਸੰਗਤ ਦਾ ਭਰੋਸਾ ਕਿਵੇਂ ਕਾਇਮ ਰਹੇਗਾ? ਫਿਲਹਾਲ ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪਵਿੱਤਰ ਧਾਰਮਿਕ ਅਸਥਾਨਾਂ ਵਿੱਚ ਹੀ ਅਜਿਹੀਆਂ ਘਟਨਾਵਾਂ ਵਾਪਰਨਗੀਆਂ ਤਾਂ ਆਮ ਸੰਗਤ ਦਾ ਭਰੋਸਾ ਕਿਵੇਂ ਕਾਇਮ ਰਹੇਗਾ। ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਬਿਆਨਾਂ ਦੇ ਆਧਾਰ ‘ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁਕੰਮਲ ਜਾਂਚ ਤੋਂ ਬਾਅਦ ਹੀ ਇਸ ਘਟਨਾ ਪਿੱਛੇ ਲੁਕੇ ਅਸਲ ਕਾਰਨਾਂ ਅਤੇ ਸੱਚਾਈ ਦਾ ਖੁਲਾਸਾ ਹੋ ਸਕੇਗਾ।

ਇਹ ਵੀ ਪੜ੍ਹੋ : ਕਾਂਗਰਸ ਨੇ "ਸੰਵਿਧਾਨ ਬਚਾਓ" ਰੈਲੀ ਕੀਤੀ; ਸੁਖਬੀਰ ਬਾਦਲ ਦਾ ਡੀਐਨਏ ਟੈਸਟ ਕਰਵਾਉਣ ਦੀ ਗੱਲ ਕਹੀ
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES