SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 28 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab Holiday: ਪੰਜਾਬ ਸਰਕਾਰ ਨੇ 28 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Written By Ravinder Singh
Published: Nov 26, 2026, 11:13 IST | Updated: Nov 26, 2026, 11:16 IST
Join

Punjab Holiday: ਪੰਜਾਬ ਸਰਕਾਰ ਨੇ 28 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਵਿੱਚ ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਤਹਿਤ ਆਉਂਦੇ ਖੇਤਰਾਂ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਨਗਰ ਨਿਗਮ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਹੋਣਗੀਆਂ। 

ਚੋਣਾਂ 'ਚ ਪਟਿਆਲਾ ਦੇ 30 ਵਾਰਡ, ਬਾਘਾਪੁਰਾਣਾ ਦੇ 15 ਵਾਰਡ ਤੇ ਧਰਮਕੋਟ ਦੇ 7 ਵਾਰਡ ਸ਼ਾਮਲ ਹੋਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਵੀ ਲਾਗੂ ਹੋਵੇਗੀ। ਸਰਕਾਰ ਨੇ ਪੰਜਾਬ ਸਰਕਾਰ ਦੇ ਦਫਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਸੰਸਥਾਵਾਂ 'ਚ ਕੰਮ ਕਰਦੇ ਯੋਗ ਵੋਟਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਲੈਣ ਦੀ ਵੀ ਇਜਾਜ਼ਤ ਦਿੱਤੀ ਹੈ। ਕਰਮਚਾਰੀਆਂ ਨੂੰ ਛੁੱਟੀ ਲੈਣ ਲਈ ਆਪਣਾ ਵੋਟਰ ਕਾਰਡ ਸਮਰੱਥ ਅਧਿਕਾਰੀ ਨੂੰ ਦਿਖਾਉਣਾ ਹੋਵੇਗਾ, ਜੋ ਉਨ੍ਹਾਂ ਦੇ ਆਮ ਛੁੱਟੀ ਖਾਤੇ 'ਚੋਂ ਨਹੀਂ ਕੱਟੀ ਜਾਵੇਗੀ।

ਇਹ ਵੀ ਪੜ੍ਹੋ : Live: ਮੋਗਾ ਵਿੱਚ ਅੱਜ 'ਆਪ' ਦੀ ਖੁਸ਼ਹਾਲ ਪੰਜਾਬ ਮਹਾਂਰੈਲੀ; ਕੇਜਰੀਵਾਲ ਚੋਣ ਮੁਹਿੰਮ ਦਾ ਕਰਨਗੇ ਆਗਾਜ਼, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਉੱਥੇ ਹੀ ਸਰਕਾਰ ਨੇ ਦੂਜੇ ਜ਼ਿਲ੍ਹਿਆਂ ਵਿੱਚ ਨੌਕਰੀ ਕਰਨ ਵਾਲੇ ਵੋਟਰਾਂ ਨੂੰ ਵੀ ਰਾਹਤ ਦਿੱਤੀ ਹੈ। ਜੇਕਰ ਪਟਿਆਲਾ, ਬਾਘਾ ਪੁਰਾਣਾ ਜਾਂ ਧਰਮਕੋਟ ਦੀਆਂ ਇਨ੍ਹਾਂ ਮਿਉਂਸਪਲ ਇਕਾਈਆਂ ਦਾ ਕੋਈ ਵੋਟਰ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਜਾਂ ਸਿੱਖਿਆ ਸੰਸਥਾ ਵਿੱਚ ਕੰਮ ਕਰਦਾ ਹੈ, ਤਾਂ ਉਹ ਵੋਟਰ ਕਾਰਡ ਦਿਖਾ ਕੇ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਲੈ ਸਕਦਾ ਹੈ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਵਿੱਚ ਵੱਡੇ ਰੇਲ ਹਾਦਸੇ ਦੀ ਸਾਜ਼ਿਸ਼ ਨਾਕਾਮ; ਰੇਲਵੇ ਗਾਰਡ ਦੀ ਚੌਕਸੀ ਨੇ ਸਮੇਂ ਸਿਰ ਦਿੱਤੀ ਚਿਤਾਵਨੀ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES