SOCIAL MEDIA

Newsletter

PARTNER SITES
भाषा चुनें राज्य चुनें

ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਵੱਲੋਂ ਮਿਲੀ ਸੁਰੱਖਿਆ

Sangrur News: ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰਬੰਜਾਰਾ ਦੇ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ।

Written By Ravinder Singh
Published: Nov 01, 2026, 05:10 PM IST | Updated: Nov 01, 2026, 05:48 PM IST
Join

Sangrur News: ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰਬੰਜਾਰਾ ਦੇ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ। ਬੀਤੇ ਦਿਨੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਹਾਲਾਤ ਜਾਣੇ ਸਨ, ਜਿਸ ਤੋਂ ਤੁਰੰਤ ਬਾਅਦ ਕੇਂਦਰੀ ਏਜੰਸੀਆਂ ਦੇ ਇਨਪੁੱਟ ਦੇ ਆਧਾਰ ’ਤੇ ਗੁਲਜ਼ਾਰ ਸਿੰਘ ਦੀ ਪਤਨੀ ਸੁਖਪਾਲ ਕੌਰ ਨੂੰ "ਐਕਸ ਕੈਟੇਗਰੀ" (X-Category) ਸੁਰੱਖਿਆ ਅਲਾਟ ਕੀਤੀ ਗਈ ਹੈ। 

ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਸੀ ਪਰ ਹੁਣ ਸੁਰੱਖਿਆ ਮਿਲਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਨਸਾਫ਼ ਦੀ ਉਮੀਦ ਜਾਗੀ ਹੈ। ਗੁਲਜ਼ਾਰ ਸਿੰਘ ਦੇ ਪਰਿਵਾਰ ਦੀਆਂ ਮੁਸ਼ਕਿਲਾਂ ਅਤੇ ਜਾਨ ਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਰਿਵਾਰ ਨੂੰ ਐਕਸ-ਕੈਟੇਗਰੀ ਸੁਰੱਖਿਆ ਅਲਾਟ ਕਰ ਦਿੱਤੀ ਹੈ, ਜਿਸ ਤਹਿਤ ਤਿੰਨ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਹਰ ਸਮੇਂ ਘੱਟੋ-ਘੱਟ ਇੱਕ ਜਵਾਨ ਪਰਿਵਾਰ ਦੇ ਨਾਲ ਮੌਜੂਦ ਰਹੇ।

ਸਾਡੀ ਭੈਣ ਸੁਖਪਾਲ ਕੌਰ ਜੋ ਗੁਲਜ਼ਾਰ ਸਿੰਘ ਦੀ ਪਤਨੀ ਨੇ, ਉਨ੍ਹਾਂ ਨੂੰ ਕੱਲ੍ਹ ਸਵੇਰੇ ਫ਼ੋਨ ਆਇਆ ਸੀ ਕਿ ਸੁਰੱਖਿਆ ਅਲਾਟ ਹੋ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਆਏ ਸੀ, ਉਨ੍ਹਾਂ ਨੇ ਸਾਰੇ ਹਾਲਾਤ ਸੁਣੇ ਤੇ ਸਮਝੇ... ਇਹ ਕੋਈ ਮੰਗਣ ’ਤੇ ਨਹੀਂ ਸਗੋਂ ਇੰਟੈਲੀਜੈਂਸ ਰਿਪੋਰਟਾਂ ਤੇ ਖ਼ਤਰੇ ਨੂੰ ਦੇਖਦਿਆਂ ਏਜੰਸੀਆਂ ਵੱਲੋਂ ਦਿੱਤੀ ਗਈ ਹੈ। ਇਸ ਨਾਲ ਪਰਿਵਾਰ ਦੇ ਮਨ ਵਿੱਚੋਂ ਡਰ ਦੂਰ ਹੋਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਡਰ ਦੇ ਮਾਹੌਲ ਵਿੱਚ ਜਿਊਣਾ ਪੈ ਰਿਹਾ ਸੀ ਅਤੇ ਉਹ ਆਪਣੇ ਰਿਸ਼ਤੇਦਾਰਾਂ ਕੋਲ ਸ਼ਰਨ ਲੈਣ ਲਈ ਮਜਬੂਰ ਸਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਆਗੂਆਂ ਦੇ ਯਤਨਾਂ ਸਦਕਾ ਅੱਜ ਉਨ੍ਹਾਂ ਨੂੰ ਸੁਰੱਖਿਆ ਮਿਲੀ ਹੈ, ਜਿਸ ਨਾਲ ਹੁਣ ਉਹ ਸੁਰੱਖਿਅਤ ਮਹਿਸੂਸ ਕਰ ਰਹੇ ਹਨ। 

ਪਹਿਲਾਂ ਸਾਨੂੰ ਬਹੁਤ ਡਰ ਸੀ, ਅਸੀਂ ਘਰੋਂ ਬਾਹਰ ਰਹਿਣ ਲਈ ਮਜਬੂਰ ਸੀ। ਹੁਣ ਸੁਰੱਖਿਆ ਮਿਲਣ ਨਾਲ ਕੋਈ ਚਿੰਤਾ ਨਹੀਂ ਰਹੀ ਅਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਨਸਾਫ਼ ਜ਼ਰੂਰ ਮਿਲੇਗਾ। ਪੁੱਤਰ ਲਖਵਿੰਦਰ ਨੇ ਵੀ ਪ੍ਰਸ਼ਾਸਨ ਅਤੇ ਵਿਰੋਧੀ ਧਿਰਾਂ ਵੱਲੋਂ ਬਣਾਏ ਜਾ ਰਹੇ ਦਬਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਦਦ ਨਾਲ ਉਨ੍ਹਾਂ ਦੀ ਇਨਸਾਫ਼ ਦੀ ਲੜਾਈ ਹੋਰ ਮਜ਼ਬੂਤ ਹੋਈ ਹੈ। ਹੁਣ ਪਰਿਵਾਰ ਦੀ ਮੁੱਖ ਮੰਗ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੂਰਨ ਨਿਆਂ ਦੀ ਹੈ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES