SOCIAL MEDIA

Newsletter

PARTNER SITES
भाषा चुनें राज्य चुनें

'ਆਪ' ਵੱਲੋਂ ਸਰਦੂਲਗੜ੍ਹ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਗੁਰਪ੍ਰੀਤ ਬਣਾਵਾਲੀ ਦਾ ਵੱਡਾ ਬਿਆਨ

Gurpreet Banawali News: 20207 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

Written By Ravinder Singh
Published: Nov 01, 2026, 01:34 PM IST | Updated: Nov 01, 2026, 01:36 PM IST
Join

Gurpreet Banawali News: 20207 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। 

ਇਸ ਵਿੱਚ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਮੁੜ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਗੁਰਪ੍ਰੀਤ ਸਿੰਘ ਵਾਲੀ ਨੇ ਜ਼ੀ ਮੀਡੀਆ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹਨਾਂ ਵੱਲੋਂ ਸਰਦੂਲਗੜ੍ਹ ਹਲਕੇ ਦੇ ਵਿੱਚ ਐਜੂਕੇਸ਼ਨ ਨੂੰ ਉੱਚਾ ਚੁੱਕਣ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਅਤੇ ਪਿੰਡਾਂ ਦੇ ਵਿੱਚ ਆਪਸੀ ਧੜੇਬੰਦੀ ਨੂੰ ਖਤਮ ਕਰਨ ਦਾ ਕੰਮ ਕੀਤਾ ਹੈ।

ਇਸ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਅੱਜ ਸਰਦੂਲਗੜ੍ਹ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਹੋਇਆ ਹੈ। ਉਨ੍ਹਾਂ ਨੇ ਸਰਦੂਲਗੜ੍ਹ ਵਿੱਚੋਂ ਲੰਘਣ ਵਾਲੇ ਘੱਗਰ ਦੀ ਸਮੱਸਿਆ ਦਾ ਹੱਲ ਕਰਨ ਦਾ ਵੀ ਦਾਅਵਾ ਕੀਤਾ। 

ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਦੇ ਮਾਮਲੇ ਵਿੱਚ ਸਰਦੂਲਗੜ੍ਹ ਦੇ ਨਾਲ ਲੱਗਦੀ ਹਰਿਆਣਾ ਦੀ ਹੱਦ ਰਾਹੀਂ ਨਸ਼ੇ ਆਉਣ ਦਾ ਵੀ ਦਾਅਵਾ ਕੀਤਾ ਤੇ ਉਨ੍ਹਾਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਜਿਸ ਦੀ ਹਰਿਆਣਾ ਅਤੇ ਕੇਂਦਰ ਦੇ ਵਿੱਚ ਡਬਲ ਇੰਜਣ ਦੀ ਸਰਕਾਰ ਹੈ।

 ਉਨ੍ਹਾਂ ਨੂੰ ਹਰਿਆਣਾ ਦੇ ਬਾਰਡਰ ਨੂੰ ਸੀਲ ਕਰਕੇ ਪੰਜਾਬ ਵਿੱਚ ਨਸ਼ੇ ਦੀ ਹੋ ਰਹੀ ਸਪਲਾਈ ਨੂੰ ਬੰਦ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਵੀ ਬਚਾਇਆ ਜਾ ਸਕੇ ਕਿਉਂਕਿ ਪੰਜਾਬ ਸਰਕਾਰ ਵੀ ਨਸ਼ਿਆਂ ਨੂੰ ਲੈ ਕੇ ਗੰਭੀਰ ਹੈ ਤੇ ਪੰਜਾਬ ਦੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਵੀ ਸਰਕਾਰ ਵੱਲੋਂ ਮੁਹਿੰਮ ਚਲਾਈ ਗਈ ਹੈ।

ਇਸ ਦੌਰਾਨ ਉਨ੍ਹਾਂ ਮਾਨਸਾ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਪਰਵਿੰਦਰ ਸਿੰਘ ਵੱਲੋਂ ਵੀ ਨਸ਼ਿਆਂ ਦੇ ਖਾਤਮੇ ਲਈ ਕੰਮ ਕੀਤਾ ਜਾ ਰਿਹਾ ਸੀ ਜੋ ਕਿ ਉਨ੍ਹਾਂ ਦਾ ਕਤਲ ਹੋਇਆ ਬਹੁਤ ਹੀ ਮੰਦਭਾਗਾ ਹੈ। ਸਰਦੂਲਗੜ੍ਹ ਦੇ ਪਿੰਡ ਪੰਮੇ ਦੇ ਵਿੱਚ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਵੀ ਕਿਹਾ ਕਿ ਉਹ ਲਗਾਤਾਰ ਪਰਿਵਾਰ ਦੇ ਸੰਪਰਕ ਵਿੱਚ ਹਨ ਅਤੇ ਜਲਦ ਹੀ ਮਸਲੇ ਦਾ ਹੱਲ ਹੋ ਜਾਵੇਗਾ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES