SOCIAL MEDIA

Newsletter

PARTNER SITES
भाषा चुनें राज्य चुनें

27 ਅਕਤੂਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, 26 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ 27 ਅਕਤੂਬਰ ਨੂੰ ਮਨਾਇਆ ਜਾਵੇਗਾ। ਅੰਮ੍ਰਿਤਸਰ ਦੇ ਬੁੰਗਾ ਰਾਮਗੜ੍ਹੀਆ ਵਿੱਚ, ਸੰਗਤ ਸ਼ੁੱਧ ਘਿਓ ਦੀ ਵਰਤੋਂ ਕਰਕੇ ਇੱਕ ਟਨ ਤੋਂ ਵੱਧ ਬੂੰਦੀ ਦੇ ਲੱਡੂ ਤਿਆਰ ਕਰ ਰਹੀ ਹੈ। 26 ਅਕਤੂਬਰ ਨੂੰ ਪੁਰਾਣੇ ਬਾਜ਼ਾਰਾਂ ਵਿੱਚ ਇੱਕ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ।

Written By Raj Rani
Published: Oct 24, 2026, 03:38 PM IST | Updated: Oct 24, 2026, 03:56 PM IST
Join

Amritsar News/ਭਰਤ ਸ਼ਰਮਾ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਦਕਿ 26 ਅਕਤੂਬਰ ਨੂੰ ਅੰਮ੍ਰਿਤਸਰ ਦੇ ਪੁਰਾਤਨ ਬਾਜ਼ਾਰਾਂ ਵਿੱਚੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਪਾਵਨ ਦਿਹਾੜੇ ਤੋਂ ਪਹਿਲਾਂ ਸੰਗਤਾਂ ਵੱਲੋਂ ਵੱਖ-ਵੱਖ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਬੁੰਗਾ ਰਾਮਗੜੀਆ ਵਿਖੇ ਕਈ ਦਹਾਕਿਆਂ ਤੋਂ ਚੱਲ ਰਹੀ ਬੂੰਦੀ ਦੇ ਲੱਡੂ ਤਿਆਰ ਕਰਨ ਦੀ ਸੇਵਾ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।

ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਉਤਸ਼ਾਹ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੰਗਤਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ 26 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਨਗੀਆਂ।

ਬੁੰਗਾ ਰਾਮਗੜੀਆ ਵਿਖੇ ਦੇਸੀ ਘਿਓ ਬੂੰਦੀ ਦੇ ਲੱਡੂ ਦੀ ਵਿਸ਼ੇਸ਼ ਸੇਵਾ
ਬੁੰਗਾ ਰਾਮਗੜੀਆ ਵਿਖੇ ਕਈ ਦਹਾਕਿਆਂ ਤੋਂ ਬੂੰਦੀ ਦੇ ਲੱਡੂ ਤਿਆਰ ਕਰਨ ਦੀ ਸੇਵਾ ਨਿਰੰਤਰ ਚੱਲ ਰਹੀ ਹੈ। ਇਸ ਵਾਰ ਵੀ ਸੰਗਤਾਂ ਵੱਲੋਂ ਵੱਡੇ ਪੱਧਰ ''ਤੇ ਲੱਡੂ ਤਿਆਰ ਕੀਤੇ ਜਾ ਰਹੇ ਹਨ। ਇਹ ਸੇਵਾ ਸਿਰਫ਼ ਮਿਠਾਈ ਬਣਾਉਣ ਤੱਕ ਸੀਮਤ ਨਹੀਂ, ਸਗੋਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਵੀ ਹੈ।

ਇੱਕ ਟਨ ਤੋਂ ਵੱਧ ਲੱਡੂ ਕੀਤੇ ਜਾ ਰਹੇ ਤਿਆਰ
ਇਸ ਸੇਵਾ ਦੌਰਾਨ ਇੱਕ ਟਨ ਤੋਂ ਵੱਧ ਬੂੰਦੀ ਦੇ ਲੱਡੂ ਤਿਆਰ ਕੀਤੇ ਜਾਂਦੇ ਹਨ। ਲੱਡੂਆਂ ਵਿੱਚ ਦੇਸੀ ਘਿਓ ਦੇ ਨਾਲ ਡਰਾਈ ਫਰੂਟ, ਇਲਾਇਚੀ ਦਾਣਾ ਅਤੇ ਹੋਰ ਸਮੱਗਰੀ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਲੱਡੂ ਸੰਗਤਾਂ ਵਿੱਚ ਵੰਡੇ ਜਾਣਗੇ।

ਪਿੰਡਾਂ ਤੋਂ ਪਹੁੰਚ ਰਹੀਆਂ ਸੰਗਤਾਂ
ਇਸ ਸੇਵਾ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਪਿੰਡਾਂ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਖ਼ਾਸ ਤੌਰ ''ਤੇ ਪਿੰਡ ਕੁਹਾਲੀ ਦੀ ਸੰਗਤ ਵੱਡੀ ਗਿਣਤੀ ਵਿੱਚ ਸੇਵਾ ਕਰਨ ਲਈ ਪਹੁੰਚਦੀ ਹੈ। ਐਨਆਰਆਈ ਭਰਾਵਾਂ ਵੱਲੋਂ ਵੀ ਇਸ ਸੇਵਾ ਵਿੱਚ ਯੋਗਦਾਨ ਪਾਇਆ ਜਾਂਦਾ ਹੈ।

ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸੇਵਾ ਦਾ ਜਜ਼ਬਾ
ਇੱਥੇ ਛੋਟੇ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਤੱਕ ਹਰ ਕੋਈ ਆਪਣੇ ਹੱਥੀਂ ਸੇਵਾ ਕਰਦਾ ਦਿਖਾਈ ਦਿੰਦਾ ਹੈ। ਸੰਗਤਾਂ ਦਾ ਕਹਿਣਾ ਹੈ ਕਿ ਸੇਵਾ ਕਰਦਿਆਂ ਸਮੇਂ ਦਾ ਪਤਾ ਹੀ ਨਹੀਂ ਲੱਗਦਾ ਅਤੇ ਮਨ ਨੂੰ ਬੇਹੱਦ ਸਕੂਨ ਮਿਲਦਾ ਹੈ।

ਕਈ ਦਹਾਕਿਆਂ ਤੋਂ ਨਿਰੰਤਰ ਜਾਰੀ ਸੇਵਾ
ਬੁੰਗਾ ਰਾਮਗੜੀਆ ਵਿਖੇ ਚੱਲ ਰਹੀ ਇਹ ਸੇਵਾ ਪੀੜ੍ਹੀ ਦਰ ਪੀੜ੍ਹੀ ਸ਼ਰਧਾ ਨਾਲ ਨਿਭਾਈ ਜਾ ਰਹੀ ਹੈ। ਸੰਗਤਾਂ ਦਾ ਮੰਨਣਾ ਹੈ ਕਿ ਗੁਰੂ ਘਰ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਵੱਡੀ ਬਖ਼ਸ਼ਿਸ਼ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸੇਵਾ ਸਾਂਝ, ਸ਼ਰਧਾ ਅਤੇ ਨਿਸ਼ਕਾਮ ਸੇਵਾ ਦੀ ਸੁੰਦਰ ਮਿਸਾਲ ਪੇਸ਼ ਕਰਦੀ ਹੈ।
 

Add Zee News as a Preferred Source
TAGS:

About the Author

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 

ZEENEWS TRENDING STORIES