Amritsar News/ਭਰਤ ਸ਼ਰਮਾ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਗਤ ਗੁਰੂ ਸੁਲਤਾਨੁ ਅਲ-ਕੌਮ ਗ਼ਰੀਬ ਨਿਵਾਜ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ 25 ਅਤੇ 26 ਅਕਤੂਬਰ ਨੂੰ ਸੋਦਰ ਦੀ ਸਮਾਪਤੀ ਉਪਰੰਤ ਰਾਗ ਪੜਤਾਲ ਦਰਬਾਰ ਆਰੰਭ ਕੀਤੇ ਜਾਣਗੇ, ਜਿਸ ਵਿੱਚ ਰਾਤ 7:00 ਵਜੇ ਤੋਂ 1:00 ਵਜੇ ਤੱਕ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਦੇਸ਼-ਵਿਦੇਸ਼ ਤੋਂ ਪੁੱਜ ਕੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
26 ਅਕਤੂਬਰ ਨੂੰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10:00 ਵਜੇ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਏ ਜਾਣਗੇ, ਜਿਸ ਵਿੱਚ ਸਮੁੱਚੀਆਂ ਸੰਗਤਾਂ ਨੂੰ ਪਰਿਵਾਰਾਂ ਸਮנת ਵੱਧ-ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ, ਪ੍ਰਕਾਸ਼ ਪੁਰਬ ਵਾਲੇ ਦਿਨ ਯਾਨੀ 27 ਅਕਤੂਬਰ ਨੂੰ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਬਾ ਦੀਪ ਸਿੰਘ ਜੀ ਵਾਲੇ ਸਰੂਪ ਪ੍ਰਕਾਸ਼ਮਾਨ ਹੋਣਗੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਏ ਵਿਖੇ ਹਰ ਸਾਲ ਦੀ ਤਰ੍ਹਾਂ ਅਲੌਕਿਕ ਜਲੌਅ ਸਜਾਏ ਜਾਣਗੇ।
ਰਾਤ ਦੇ ਸਮੇਂ ਦੀਪਮਾਲਾ ਅਤੇ ਸ਼ਾਨਦਾਰ ਆਤਸ਼ਬਾਜ਼ੀ ਦਾ ਨਜ਼ਾਰਾ ਦੇਖਣਯੋਗ ਹੋਵੇਗਾ। 27 ਅਕਤੂਬਰ ਨੂੰ ਰਾਤ ਨੂੰ ਦੀਵਾਨ ਵਿੱਚ ਭાઈ ਜਸਬੀਰ ਸਿੰਘ ਖੰਨੇ ਵਾਲੇ ਅਤੇ ਭਾਈ ਸਾਹਿਬ ਭਾਈ ਇੰਦਰਪਾਲ ਸਿੰਘ ਜੀ ਵਿਸ਼ੇਸ਼ ਤੌਰ ''ਤੇ ਹਾਜ਼ਰੀ ਭਰਨਗੇ। 25 ਅਕਤੂਬਰ ਤੋਂ ਲੈ ਕੇ 9 ਨਵੰਬਰ ਤੱਕ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਅੰਮ੍ਰਿਤ ਵੇਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਸਬੰਧ ਵਿੱਚ ਮੁੱਖਵਾਕ ਅਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਚੱਲੇਗਾ।
ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਸਾਂਝੀਆਂ ਕਰਨ।