Harmeet Singh Pathanmajra resignation: ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਨਾਮ ਅਸਤੀਫਾ ਭੇਜਿਆ ਹੈ।
ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਪਾਰਟੀ ਛੱਡ ਦਿੱਤੀ ਹੈ। ਚੇਤਨ ਸਿੰਘ ਜੋਧਮਾਜਰਾ ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਹਨ ਜਦਕਿ ਹਰਮੀਤ ਸਿੰਘ ਪਠਾਣਮਾਜਰਾ ਸਨੌਰ ਤੋਂ ਵਿਧਾਇਕ ਹਨ।
ਜੋੜਾਮਾਜਰਾ 'ਆਪ' ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ ਪਰ ਕੁਝ ਸਮਾਂ ਪਹਿਲਾਂ ਪਾਰਟੀ ਨੇ ਉਨ੍ਹਾਂ ਦੀ ਥਾਂ ਸਾਬਕਾ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਸੀਟ ਲਈ ਹਲਕਾ ਇੰਚਾਰਜ ਬਣਾਇਆ ਸੀ। ਪਠਾਣ ਮਾਜਰਾ 'ਤੇ ਵੀ ਬਲਾਤਕਾਰ ਦਾ ਦੋਸ਼ ਲਗਾਇਆ ਗਿਆ ਸੀ। ਬਾਅਦ ਵਿੱਚ ਉਹ ਆਸਟ੍ਰੇਲੀਆ ਭੱਜ ਗਿਆ ਪਰ ਜਦੋਂ ਉਹ ਜਾਂਚ ਵਿੱਚ ਹਿੱਸਾ ਲੈਣ ਲਈ ਵਾਪਸ ਆਇਆ ਤਾਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਦੋਵੇਂ ਦਾ ਇਸ ਸਿਆਸੀ ਕਦਮ ਨਾਲ ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ ਛਿੜ ਗਈ ਹੈ। ਖ਼ਾਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦੇ ਦੋ ਆਗੂਆਂ ਨਾਲ ਜੁੜੀ ਇਹ ਖ਼ਬਰ ਸਿਆਸੀ ਹਲਕਿਆਂ 'ਚ ਅਹਿਮ ਮੰਨੀ ਜਾ ਰਹੀ ਹੈ। ਹਾਲਾਂਕਿ, ਦੋਵਾਂ ਆਗੂਆਂ ਦੇ ਅਸਤੀਫ਼ਿਆਂ ਦੇ ਕਾਰਨਾਂ ਅਤੇ ਉਨ੍ਹਾਂ ਦੇ ਅਗਲੇ ਸਿਆਸੀ ਕਦਮਾਂ ਬਾਰੇ ਅਧਿਕਾਰਤ ਪੁਸ਼ਟੀ ਹਾਲੇ ਉਪਲਬਧ ਨਹੀਂ ਹੈ।
ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਆਪਣੀ ਅਗਲੀ ਸਿਆਸੀ ਰਣਨੀਤੀ ਕੀ ਤੈਅ ਕਰਦੇ ਹਨ।
ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਜ਼ਿਆਦਾਤਰ ਮੌਜੂਦਾ ਵਿਧਾਇਕਾਂ ਉਤੇ ਭਰੋਸਾ ਜਤਾਇਆ ਹੈ।