• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਹਰਸਿਮਰਤ ਕੌਰ ਬਾਦਲ ਦਾ ਪਰਮਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਵੱਡਾ ਬਿਆਨ

ਹਰਸਿਮਰਤ ਕੌਰ ਬਾਦਲ ਦਾ ਪਰਮਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਵੱਡਾ ਬਿਆਨ

Parminder Jhota Murder Case: ਲੁਧਿਆਣਾ ਦੇ ਹਲਕਾ ਗਿੱਲ ਵਿੱਚ ਸ਼੍ਰੋਮਣੀ ਅਕਾਲੀ ਦਲ ਇੱਕ ਸਮਾਗਮ ਦਾ ਆਯੋਜਨ ਕਰਵਾਇਆ ਗਿਆ ਜਿੱਥੇ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸ਼ਿਰਕਤ ਕੀਤੀ।

Written ByRavinder Singh
Published: Oct 13, 2026, 07:35 PM IST|Updated: Oct 13, 2026, 07:39 PM IST
joinshare
ਹਰਸਿਮਰਤ ਕੌਰ ਬਾਦਲ ਦਾ ਪਰਮਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਵੱਡਾ ਬਿਆਨ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Parminder Jhota Murder Case: ਲੁਧਿਆਣਾ ਦੇ ਹਲਕਾ ਗਿੱਲ ਵਿੱਚ ਸ਼੍ਰੋਮਣੀ ਅਕਾਲੀ ਦਲ ਇੱਕ ਸਮਾਗਮ ਦਾ ਆਯੋਜਨ ਕਰਵਾਇਆ ਗਿਆ ਜਿੱਥੇ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਜੋ ਵਾਅਦੇ ਲੋਕਾਂ ਨਾਲ ਕਰਕੇ ਆਏ ਸੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਦੇ ਵਿੱਚ ਨਸ਼ਿਆਂ ਦਾ ਦਰਿਆ ਵਗ ਰਿਹਾ। 

ਉਨ੍ਹਾਂ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਕੰਮ ਕਰਨ ਵਾਲੇ ਸੋਸ਼ਲ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦਾ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕਤਲ ਕਰਨ ਦੇ ਮਾਮਲੇ ਦੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਸਰਕਾਰ ਸ਼ਬਦੀ ਹਮਲਾ ਕੀਤਾ। ਹਰਸਿਮਰਤ ਕੌਰ ਬਾਦਲ ਲੁਧਿਆਣਾ ਨੇ ਕਿਹਾ ਨਸ਼ਿਆਂ ਦੀ ਸਥਿਤੀ ਇਸ ਹੱਦ ਤੱਕ ਵਿਗੜ ਗਈ ਹੈ ਕਿ ਗਲੀ ਵਿੱਚ ਨਸ਼ੇ ਖੁੱਲ੍ਹੇਆਮ ਘਰਾਂ ਘਰ ਪਹੁੰਚਾਏ ਜਾ ਰਹੇ ਹਨ। ਪਹਿਲਾਂ ਸਿਰਫ ਮੁੰਡੇ ਹੀ ਚਿੱਟੇ ਕਾਰਨ ਓਵਰਡੋਜ਼ ਨਾਲ ਮਰ ਰਹੇ ਸਰ ਪਰ ਹੁਣ ਕੁੜੀਆਂ ਵੀ ਨਸ਼ੇ ਦੇ ਟੀਕੇ ਲਗਾ ਕੇ ਸੜਕਾਂ ਉਤੇ ਡਿੱਗ ਰਹੀਆਂ ਹਨ। ਇਹ ਹਾਲਤ ਕਿਸ ਨੇ ਬਣਾਏ ?

ਚਰਨਜੀਤ ਚੰਨੀ ਦਾ ਵੱਡਾ ਬਿਆਨ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ, "ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ 'ਆਪ' ਨੂੰ ਹਟਾਉਣਾ ਜ਼ਰੂਰੀ ਹੈ।" ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੇ ਹੋਣਗੇ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਨਗੇ।

 ਉਨ੍ਹਾਂ ਕਿਹਾ ਕਿ ਇਹ ਲੜਾਈ ਜ਼ੋਰਦਾਰ ਢੰਗ ਨਾਲ ਲੜੀ ਜਾਵੇਗੀ। ਚੰਨੀ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਪੰਜਾਬ ਦੇ ਨੌਜਵਾਨਾਂ ਦੀ ਦੁਰਦਸ਼ਾ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਚੰਨੀ ਨੇ ਕਿਹਾ, "ਆਪ' ਨੂੰ ਹਟਾਓ, ਪੰਜਾਬ ਦੀ ਜਵਾਨੀ ਬਚਾਓ" ਇੱਕ ਨਾਅਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਤੁਰੰਤ ਲੋੜ ਹੈ। ਨੌਜਵਾਨਾਂ ਵਿੱਚ ਏਡਜ਼ ਦੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਚੰਨੀ ਨੇ ਕਿਹਾ ਕਿ ਸਥਿਤੀ ਇੰਨੀ ਚਿੰਤਾਜਨਕ ਹੋ ਗਈ ਹੈ ਕਿ ਪਰਿਵਾਰ ਵਿਆਹ ਤੋਂ ਪਹਿਲਾਂ ਹੀ ਲਾੜਿਆਂ ਤੋਂ HIV/AIDS ਟੈਸਟ ਸਰਟੀਫਿਕੇਟ ਮੰਗ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਸ ਸਥਿਤੀ ਤੋਂ ਬਚਾਉਣ ਲਈ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਭਵਿੱਖ ਵਿੱਚ ਇਸਦੇ ਗੰਭੀਰ ਸਮਾਜਿਕ ਨਤੀਜੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਪੰਜਾਬੀ ਸੱਭਿਆਚਾਰ ਦੀ ਰੱਖਿਆ ਲਈ ਮੌਜੂਦਾ ਸਰਕਾਰ ਨੂੰ ਹਟਾਉਣਾ ਜ਼ਰੂਰੀ ਹੈ। ਨੌਜਵਾਨਾਂ ਦੇ ਭਵਿੱਖ ਪ੍ਰਤੀ ਚਿੰਤਾ ਪ੍ਰਗਟ ਕਰਦੇ ਹੋਏ, ਚੰਨੀ ਨੇ ਸੂਬੇ ਵਿੱਚ ਇਸ ਸਮੱਸਿਆ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ।

Add Zee News as a Preferred Source
TAGS:
Parvinder Singh Jhota murder
Punjab News
Zee punjabi News