• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਗੜ੍ਹੇਮਾਰੀ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ

ਗੜ੍ਹੇਮਾਰੀ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ

Punjab Heavy Rain News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

Written ByRavinder Singh
Published: Oct 11, 2026, 03:26 PM IST|Updated: Oct 11, 2026, 03:31 PM IST
joinshare
ਗੜ੍ਹੇਮਾਰੀ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Heavy Rain News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿੱਚ ਵਿਕਰੀ ਲਈ ਪਹੁੰਚੇ ਝੋਨੇ ਨੂੰ ਵੀ ਨੁਕਸਾਨ ਪਹੁੰਚਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਆਪਣੀ ਮਿਹਨਤ, ਪੂੰਜੀ ਅਤੇ ਸਮਾਂ ਲਗਾ ਕੇ ਫ਼ਸਲ ਤਿਆਰ ਕਰਦੇ ਹਨ। ਪਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਸੱਟ ਵੱਜਦੀ ਹੈ। ਖ਼ਾਸ ਕਰਕੇ ਮੰਡੀਆਂ ਵਿੱਚ ਪਏ ਝੋਨੇ ਦੇ ਮੀਂਹ ਨਾਲ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਉਪਜ ਦੀ ਸੰਭਾਲ ਅਤੇ ਵਿਕਰੀ ਸਬੰਧੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਵਿਸ਼ੇਸ਼ ਗਿਰਦਾਵਰੀ ਅਤੇ ਨੁਕਸਾਨ ਦਾ ਸਰਵੇਖਣ ਕਰਵਾਇਆ ਜਾਵੇ। ਖੇਤਾਂ ਵਿੱਚ ਖੜ੍ਹੀ ਫ਼ਸਲ ਅਤੇ ਮੰਡੀਆਂ ਵਿੱਚ ਪਏ ਝੋਨੇ ਦੇ ਹੋਏ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਕਿਸਾਨਾਂ ਲਈ ਪੂਰੇ ਅਤੇ ਢੁੱਕਵੇਂ ਮੁਆਵਜ਼ੇ ਦਾ ਤੁਰੰਤ ਐਲਾਨ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਕਦਮ ਚੁੱਕੇ ਅਤੇ ਕੇਂਦਰ ਸਰਕਾਰ ਵੀ ਇਸ ਸੰਕਟ ਦੀ ਘੜੀ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਆਰਥਿਕ ਸਹਾਇਤਾ ਦਾ ਐਲਾਨ ਕਰੇ। ਮੰਡੀਆਂ ਵਿੱਚ ਪਏ ਮੀਂਹ ਨਾਲ ਪ੍ਰਭਾਵਿਤ ਝੋਨੇ ਦੀ ਸੰਭਾਲ, ਖ਼ਰੀਦ ਅਤੇ ਕਿਸਾਨਾਂ ਨੂੰ ਬਣਦੀ ਅਦਾਇਗੀ ਯਕੀਨੀ ਬਣਾਉਣ ਲਈ ਵੀ ਫੌਰੀ ਪ੍ਰਬੰਧ ਕੀਤੇ ਜਾਣ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸ ਦੁੱਖ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ। ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਇਸ ਲਈ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਦੇ ਨੁਕਸਾਨ ਤੋਂ ਰਾਹਤ ਦੇਣਾ ਸਰਕਾਰਾਂ ਦੀ ਮੁੱਖ ਜ਼ਿੰਮੇਵਾਰੀ ਹੈ। 

ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਸਿਰਫ਼ ਭਰੋਸੇ ਦੇਣ ਦੀ ਬਜਾਏ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਤਾਂ ਜੋ ਕਿਸਾਨ ਇਸ ਸੰਕਟ ਵਿੱਚੋਂ ਉਭਰ ਸਕਣ। ਪ੍ਰੈਸ ਬਿਆਨ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ।

Add Zee News as a Preferred Source
TAGS:
Punjab Weather
Zee punjabi News
Punjabi News