• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਡੀਏ ਮਾਮਲੇ ਵਿੱਚ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਨੋਟਿਸ ਕੀਤਾ ਜਾਰੀ

ਡੀਏ ਮਾਮਲੇ ਵਿੱਚ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਨੋਟਿਸ ਕੀਤਾ ਜਾਰੀ

Punjab High Court DA Case : ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਡੀਏ/ਡੀਏਆਰ ਦੇ ਭੁਗਤਾਨ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਅਦਾਲਤ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਹੈ।

Written ByRavinder Singh
Published: Oct 06, 2026, 12:43 PM IST|Updated: Oct 06, 2026, 12:51 PM IST
joinshare
ਡੀਏ ਮਾਮਲੇ ਵਿੱਚ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਨੋਟਿਸ ਕੀਤਾ ਜਾਰੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

2

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

3

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

4

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

5

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab High Court DA Case : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਡੀਏ/ਡੀਏਆਰ ਦੇ ਭੁਗਤਾਨ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਅਦਾਲਤ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਹੈ। ਸੁਣਵਾਈ ਦੌਰਾਨ ਮੁੱਖ ਸਕੱਤਰ ਖੁਦ ਅਦਾਲਤ ਵਿੱਚ ਮੌਜੂਦ ਸਨ। ਅਦਾਲਤ ਨੇ ਸਰਕਾਰ ਵੱਲੋਂ ਮਾਮਲੇ ਸਬੰਧੀ ਦਿੱਤੀ ਗਈ ਜਾਣਕਾਰੀ 'ਤੇ ਵੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ।

ਹਾਈ ਕੋਰਟ ਨੇ ਮੁੱਖ ਸਕੱਤਰ ਨੂੰ 9 ਅਕਤੂਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਲਫ਼ਨਾਮਾ ਦਾਇਰ ਕਰਕੇ ਇਹ ਦੱਸਣ ਲਈ ਕਿਹਾ ਗਿਆ ਹੈ ਕਿ ਕਥਿਤ ਤੌਰ 'ਤੇ ਗਲਤ ਹਲਫ਼ਨਾਮਾ ਦਾਇਰ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ।

ਪਟੀਸ਼ਨਕਰਤਾ ਦੇ ਵਕੀਲ ਐਡਵੋਕੇਟ ਸੰਨੀ ਸਿੰਗਲਾ ਨੇ ਕਿਹਾ ਕਿ ਅਦਾਲਤ ਨੇ ਸਰਕਾਰ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ 5 ਅਕਤੂਬਰ ਦੀ ਸੁਣਵਾਈ ਦੌਰਾਨ ਵੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। ਅਦਾਲਤ ਨੇ ਕਿਹਾ ਸੀ ਕਿ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਨਾਲ ਸਬੰਧਤ ਤੱਥਾਂ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ।

ਹਾਈ ਕੋਰਟ ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਦਾ ਰੁਖ਼ ਕਰਨਾ ਸਰਕਾਰ ਦਾ ਅਧਿਕਾਰ ਹੈ, ਪਰ ਮਾਮਲੇ ਨੂੰ ਲੈ ਕੇ ਜਨਤਕ ਤੌਰ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਅਦਾਲਤ ਨੇ ਗੰਭੀਰਤਾ ਨਾਲ ਲਿਆ ਹੈ।

ਦੱਸਣਯੋਗ ਹੈ ਕਿ 3 ਅਗਸਤ 2026 ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ IAS, IPS ਅਤੇ IFS ਅਧਿਕਾਰੀਆਂ ਦੇ ਬਰਾਬਰ DA/DR ਦੇਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਬਕਾਏ ਦੀ ਅਦਾਇਗੀ ਤੱਕ ਵੱਡੇ ਇਸ਼ਤਿਹਾਰ ਖਰਚਿਆਂ 'ਤੇ ਰੋਕ ਲਗਾਉਣ ਦੀ ਗੱਲ ਵੀ ਕਹੀ ਸੀ।

ਮੁਲਾਜ਼ਮ ਅਤੇ ਪੈਨਸ਼ਨਰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਤਹਿਤ ਕੇਂਦਰ ਦੇ ਪੈਟਰਨ ਅਨੁਸਾਰ DA ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੁਤਾਬਕ ਲਗਭਗ ₹14,200 ਕਰੋੜ ਦੇ ਬਕਾਏ ਵਿਆਜ ਸਮੇਤ ਜਾਰੀ ਕੀਤੇ ਜਾਣੇ ਚਾਹੀਦੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ 2021 ਦੇ ਤਨਖਾਹ ਨਿਯਮਾਂ ਤਹਿਤ ਕੇਂਦਰੀ ਦਰ ਲਾਜ਼ਮੀ ਨਹੀਂ ਹੈ ਅਤੇ ਇੰਨੀ ਵੱਡੀ ਰਕਮ ਜਾਰੀ ਕਰਨ ਨਾਲ ਸੂਬੇ ਦੇ ਵਿੱਤੀ ਢਾਂਚੇ 'ਤੇ ਦਬਾਅ ਪੈ ਸਕਦਾ ਹੈ।

Add Zee News as a Preferred Source
TAGS:
Punjab News
Punjab and Haryana High Court
Punjabi News