SOCIAL MEDIA

Newsletter

PARTNER SITES
भाषा चुनें राज्य चुनें

ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Punjab Holiday News: ਵਿਦਿਆਰਥੀਆਂ ਤੇ ਸਰਕਾਰੀ ਮੁਲਾਜ਼ਮਾਂ ਲਈ 27 ਅਕਤੂਬਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।

Written By Ravinder Singh
Published: Oct 26, 2026, 12:15 PM IST | Updated: Oct 26, 2026, 12:19 PM IST
Join

Punjab Holiday News: ਵਿਦਿਆਰਥੀਆਂ ਤੇ ਸਰਕਾਰੀ ਮੁਲਾਜ਼ਮਾਂ ਲਈ 27 ਅਕਤੂਬਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਅੰਮ੍ਰਿਤਸਰ 'ਚ 27 ਅਕਤੂਬਰ ਦਿਨ ਮੰਗਲਵਾਰ ਨੂੰ ਵਿਦਿਅਕ ਅਦਾਰੇ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਦਫ਼ਤਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ 27 ਅਕਤੂਬਰ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਅੰਦਰ ਪੈਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਲੋਕਲ ਛੁੱਟੀ ਰਹੇਗੀ। ਇਸ ਤੋਂ ਇਲਾਵਾ ਬੈਂਕ ਤੇ ਵਿੱਤੀ ਅਦਾਰੇ ਵੀ ਬੰਦ ਰਹਿਣਗੇ।

ਦੋ ਦਿਨ ਡਰਾਈ ਡੇ ਐਲਾਨੇ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਬੰਦੀਆਂ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ 26 ਅਤੇ 27 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਧਾਰਮਿਕ ਸਥਾਨਾਂ ਦੇ 500 ਮੀਟਰ ਦੇ ਘੇਰੇ ਅੰਦਰ ਸ਼ਰਾਬ, ਮੀਟ, ਆਂਡੇ ਅਤੇ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਰੋਕ ਰਹੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਦਾ ਮੁੱਖ ਮਕਸਦ ਧਾਰਮਿਕ ਸਮਾਗਮਾਂ ਦੌਰਾਨ ਪਵਿੱਤਰਤਾ ਅਤੇ ਮਰਿਆਦਾ ਨੂੰ ਬਣਾਈ ਰੱਖਣਾ ਹੈ।

26 ਅਕਤੂਬਰ ਯਾਨੀ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮਿੱਥੇ ਰੂਟਾਂ ’ਤੇ ਸਥਿਤ ਸ਼ਰਾਬ ਦੇ ਠੇਕੇ ਵੀ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਇਲਾਕਿਆਂ ਵਿੱਚ ਮੀਟ ਦੀਆਂ ਦੁਕਾਨਾਂ ਤੇ ਹੋਰ ਪਾਬੰਦੀਸ਼ੁਦਾ ਵਸਤਾਂ ਦੀ ਵਿਕਰੀ ’ਤੇ ਵੀ ਰੋਕ ਰਹੇਗੀ।

ਇਹ ਫੈਸਲਾ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੀਤੀਆਂ ਗਈਆਂ ਮੰਗਾਂ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਨੇ ਧਾਰਮਿਕ ਦਿਹਾੜਿਆਂ ਦੌਰਾਨ ਮਰਿਆਦਾ ਕਾਇਮ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਸੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਦੋਵੇਂ ਧਾਰਮਿਕ ਦਿਹਾੜਿਆਂ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਅੰਮ੍ਰਿਤਸਰ ਪਹੁੰਚਣ ਦੀ ਉਮੀਦ ਹੈ।

 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES