• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣਾ ਵਾਅਦਾ ਨਿਭਾਇਆ; ਝੋਟਾ ਮਾਮਲੇ ਦੀ ਸੀਬੀਆਈ ਜਾਂਚ ਕੱਲ੍ਹ ਰਾਤ ਸ਼ੁਰੂ ਹੋਈ: ਕੇਵਲ ਸਿੰਘ ਢਿੱਲੋਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣਾ ਵਾਅਦਾ ਨਿਭਾਇਆ; ਝੋਟਾ ਮਾਮਲੇ ਦੀ ਸੀਬੀਆਈ ਜਾਂਚ ਕੱਲ੍ਹ ਰਾਤ ਸ਼ੁਰੂ ਹੋਈ: ਕੇਵਲ ਸਿੰਘ ਢਿੱਲੋਂ

Kewal Singh Dhillon: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਗੱਲ 'ਤੇ ਪੱਕੇ ਹਨ।

Written ByRavinder Singh
Published: Oct 21, 2026, 07:50 PM IST|Updated: Oct 21, 2026, 07:52 PM IST
joinshare
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣਾ ਵਾਅਦਾ ਨਿਭਾਇਆ; ਝੋਟਾ ਮਾਮਲੇ ਦੀ ਸੀਬੀਆਈ ਜਾਂਚ ਕੱਲ੍ਹ ਰਾਤ ਸ਼ੁਰੂ ਹੋਈ: ਕੇਵਲ ਸਿੰਘ ਢਿੱਲੋਂ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ: ਬਲਤੇਜ ਪੰਨੂ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ: ਬਲਤੇਜ ਪੰਨੂ

2

ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਵਿੱਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

3

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ: ਮੀਤ ਹੇਅਰ

4

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣਾ ਵਾਅਦਾ ਨਿਭਾਇਆ; ਝੋਟਾ ਮਾਮਲੇ ਦੀ ਸੀਬੀਆਈ ਜਾਂਚ ਕੱਲ੍ਹ ਰਾਤ ਸ਼ੁਰੂ ਹੋਈ: ਕੇਵਲ ਸਿੰਘ ਢਿੱਲੋਂ

5

'Z' ਦੀ ਨਵੀਂ ਰਣਨੀਤੀ: ਟੀਵੀ ਤੇ ਡਿਜੀਟਲ ਉਤੇ ਪਰਤਣਗੇ ਪੁਰਾਣੇ ਹਿੱਟ ਸ਼ੋਅ; ਕਈ ਭਾਸ਼ਾਵਾਂ ਹੋਣਗੇ ਲਾਂਚ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Kewal Singh Dhillon: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਗੱਲ 'ਤੇ ਪੱਕੇ ਹਨ। ਸਿੱਟੇ ਵਜੋਂ ਵਾਅਦੇ ਅਨੁਸਾਰ ਕੱਲ੍ਹ ਰਾਤ ਸੀਬੀਆਈ ਜਾਂਚ ਸ਼ੁਰੂ ਕੀਤੀ ਗਈ। ਢਿੱਲੋਂ ਨੇ ਕਿਹਾ ਕਿ ਕੱਲ੍ਹ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਬੀਆਈ ਜਾਂਚ ਦਾ ਭਰੋਸਾ ਦਿੱਤਾ ਸੀ। 

ਅਮਿਤ ਸ਼ਾਹ ਨੇ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਆਪਣਾ ਵਾਅਦਾ ਪੂਰਾ ਕਰ ਦਿੱਤਾ। ਸੀਬੀਆਈ ਟੀਮ ਜਾਂਚ ਲਈ ਕੱਲ੍ਹ ਰਾਤ ਮਾਨਸਾ ਪਹੁੰਚੀ ਤੇ ਮਾਮਲੇ ਦੇ ਦੋਸ਼ੀਆਂ ਵਿਰੁੱਧ ਤੁਰੰਤ ਕੇਸ ਦਰਜ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਸੀਬੀਆਈ ਇਸ ਮਾਮਲੇ ਦੀ ਨਿਰਪੱਖ ਜਾਂਚ ਕਰੇਗੀ ਤੇ ਇਸਨੂੰ ਜਲਦੀ ਸਿੱਟੇ 'ਤੇ ਪਹੁੰਚਾਏਗੀ ਤੇ ਜ਼ਿੰਮੇਵਾਰਾਂ ਨੂੰ ਉਨ੍ਹਾਂ ਦੇ ਅਪਰਾਧਾਂ ਦੇ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਰਵਿੰਦਰ ਸਿੰਘ ਝੋਟਾ ਤੇ ਹਰੇਕ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਜਿਸ ਤਰ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਸ਼ੁਰੂ ਹੋ ਗਈ ਹੈ, ਉਸੇ ਤਰ੍ਹਾਂ ਜਾਂਚ ਵੀ ਤੇਜ਼ੀ ਨਾਲ ਪੂਰੀ ਕੀਤੀ ਜਾਵੇਗੀ ਤੇ ਸਾਰੇ ਜ਼ਿੰਮੇਵਾਰਾਂ ਨੂੰ ਸਜ਼ਾ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਰਵਿੰਦਰ ਸਿੰਘ ਝੋਟਾ ਵਾਂਗ ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਪਰਿਵਾਰਾਂ ਨੂੰ ਵੀ ਇਨਸਾਫ਼ ਮਿਲ ਸਕੇ। ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕੀਤਾ ਹੈ, ਉਸੇ ਤਰ੍ਹਾਂ ਉਹ ਵਾਅਦਾ ਪੂਰਾ ਹੋਵੇਗਾ ਤੇ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।

ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਲਈ ਲੜ ਰਹੇ ਸੰਘਰਸ਼ ਸਮਿਤੀ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸੰਭਾਲਣ, ਸੂਬੇ ਵਿੱਚੋਂ ਨਸ਼ਾ ਖਤਮ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਸਮੇਤ ਹਰ ਮੋਰਚੇ 'ਤੇ ਬੁਰੀ ਤਰ੍ਹਾਂ ਅਸਫਲ ਰਹੀ ਹੈ।

Add Zee News as a Preferred Source
TAGS:
Punjab News