SOCIAL MEDIA

Newsletter

PARTNER SITES
भाषा चुनें राज्य चुनें

ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ; ਨਸ਼ੇ ਦੇ ਮੁੱਦੇ ਉਤੇ ਸਵਾਲ ਚੁੱਕੇ

Amit Shah Sangrur Visit: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਤੂਰ ਬੰਜਾਰਾ ਵਿੱਚ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

Written By Ravinder Singh
Published: Oct 20, 2026, 03:45 PM IST | Updated: Oct 20, 2026, 03:47 PM IST
Join

Amit Shah Sangrur Visit: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਤੂਰ ਬੰਜਾਰਾ ਵਿੱਚ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਗ੍ਰਹਿ ਮੰਤਰੀ ਦਾ ਕਾਫਲਾ ਮ੍ਰਿਤਕ ਗੁਲਜ਼ਾਰ ਸਿੰਘ ਦੇ ਘਰ ਨੇੜੇ ਪਹੁੰਚਿਆ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਸਨ। 

ਪਿੰਡ ਵਿੱਚ ਹੋਏ ਇੱਕ ਸਮਾਗਮ ਦੌਰਾਨ ਗੁਲਜ਼ਾਰ ਸਿੰਘ ਨੇ ਪੰਜਾਬ ਦੇ ਮੰਤਰੀ ਤੋਂ ਨਸ਼ੇ ਦੇ ਮੁੱਦੇ 'ਤੇ ਸਵਾਲ ਉਠਾਏ ਸਨ। 16 ਅਕਤੂਬਰ ਨੂੰ ਜਲੰਧਰ ਵਿੱਚ ਭਾਜਪਾ ਦੀ ਰੈਲੀ ਦੌਰਾਨ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ।

ਗੁਲਜ਼ਾਰ ਸਿੰਘ ਦੀ ਮੌਤ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਕੇਸ ਚੱਲ ਰਿਹਾ ਹੈ। ਉਨ੍ਹਾਂ ਦੇ ਅੰਤਿਮ ਸਸਕਾਰ ਸਬੰਧੀ ਵੀ ਸਵਾਲ ਉਠਾਏ ਗਏ ਸਨ। ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਇਨਸਾਫ਼ ਮਿਲਣ ਤੋਂ ਬਾਅਦ ਹੀ ਗੁਲਜ਼ਾਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਹਰ ਮੁੱਦੇ 'ਤੇ ਲਗਭਗ 20 ਮਿੰਟ ਚਰਚਾ ਕੀਤੀ ਅਤੇ ਭਰੋਸਾ ਦਿੱਤਾ। ਉਨ੍ਹਾਂ ਦੀ ਮੰਗ ਸੀ ਕਿ ਉਹ ਹੁਣ ਪੰਜਾਬ ਸਰਕਾਰ 'ਤੇ ਭਰੋਸਾ ਨਾ ਕਰਨ ਅਤੇ ਸੀਬੀਆਈ ਜਾਂਚ ਕਰਵਾਉਣ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਨਸਾਫ਼ ਮਿਲਣ ਤੱਕ ਅਸਥੀਆਂ ਨੂੰ ਜਲ ਪ੍ਰਵਾਹ ਨਹੀਂ ਕੀਤਾ ਜਾਵੇਗਾ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਤੋਂ ਪਹਿਲਾਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਘਟਨਾ ਸਥਾਨ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਮੌਕੇ 'ਤੇ ਮੌਜੂਦ ਹਨ।

ਗੌਰਤਲਬ ਹੈ ਕਿ ਗੁਲਜ਼ਾਰ ਸਿੰਘ ਨੇ ਪਿਛਲੇ ਮਹੀਨੇ ਆਤਮਹੱਤਿਆ ਕਰ ਲਈ ਤੇ ਇਸ ਤੋਂ ਪਹਿਲਾਂ ਵੀਡੀਓ ਬਣਾ ਕੇ ਕੁਝ ਲੋਕਾਂ 'ਤੇ ਇਹ ਗੰਭੀਰ ਦੋਸ਼ ਲਗਾਏ ਸਨ ਕਿ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਬੋਲਣ ਕਾਰਨ ਪ੍ਰੇਸ਼ਾਨ ਜਾ ਰਿਹਾ ਹੈ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। 

ਪਰਿਵਾਰ ਵੱਲੋਂ ਇਕ ਮਹੀਨੇ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਗੁਲਜ਼ਾਰ ਸਿੰਘ ਦੀਆਂ ਅਸਥੀਆਂ ਘਰ ਵਿਚ ਹੀ ਸਾਂਭੇ ਹੋਏ ਹਨ ਤੇ ਅਜੇ ਤਕ ਉਸ ਦੀ ਅੰਤਿਮ ਅਰਦਾਸ ਵੀ ਨਹੀਂ ਕੀਤੀ ਗਈ। ਇਸ ਮਗਰੋਂ ਗ੍ਰਹਿ ਮੰਤਰੀ ਮਾਨਸਾ ਜਾਣਗੇ ਤੇ ਉੱਥੇ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਜਾਣ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES