• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸੁਲਤਾਨਪੁਰ ਲੋਧੀ ’ਚ ਭਿਆਨਕ ਸੜਕ ਹਾਦਸਾ! ਦੋ ਮਾਸੂਮ ਬੱਚਿਆਂ ਸਮੇਤ 4 ਗੰਭੀਰ ਜ਼ਖਮੀ

ਸੁਲਤਾਨਪੁਰ ਲੋਧੀ ’ਚ ਭਿਆਨਕ ਸੜਕ ਹਾਦਸਾ! ਦੋ ਮਾਸੂਮ ਬੱਚਿਆਂ ਸਮੇਤ 4 ਗੰਭੀਰ ਜ਼ਖਮੀ

Sultanpur Lodhi Road Accident: ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ’ਤੇ ਅਰਬਨ ਸਟੇਟ ਕਲੋਨੀ ਦੇ ਨਿਕਾਸ ਦੁਆਰ ਦੇ ਬਾਹਰ ਦੋ ਮੋਟਰਸਾਈਕਲਾਂ ਅਤੇ ਇੱਕ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

Written ByRavinder Singh
Published: Nov 28, 2026, 18:54 IST|Updated: Nov 28, 2026, 18:57 IST
joinshare
ਸੁਲਤਾਨਪੁਰ ਲੋਧੀ ’ਚ ਭਿਆਨਕ ਸੜਕ ਹਾਦਸਾ! ਦੋ ਮਾਸੂਮ ਬੱਚਿਆਂ ਸਮੇਤ 4 ਗੰਭੀਰ ਜ਼ਖਮੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਨਗਰ ਕੌਂਸਲ ਚੋਣ ਵਿੱਚ  ਕਾਂਗਰਸੀ ਉਮੀਦਵਾਰ ਆਪਣੀ ਵੋਟ ਨਹੀਂ ਭੁਗਤਾ ਸਕੇ, ਜਾਣੋ ਅਜੀਬ ਕਾਰਨ

ਨਗਰ ਕੌਂਸਲ ਚੋਣ ਵਿੱਚ ਕਾਂਗਰਸੀ ਉਮੀਦਵਾਰ ਆਪਣੀ ਵੋਟ ਨਹੀਂ ਭੁਗਤਾ ਸਕੇ, ਜਾਣੋ ਅਜੀਬ ਕਾਰਨ

2

ਨਿਹੰਗ ਸਿੰਘਾਂ ਦੇ ਬਾਣੇ ਦੀ ਆੜ ਹੇਠ ਗੁਰੂ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

3

ਸੁਲਤਾਨਪੁਰ ਲੋਧੀ ’ਚ ਭਿਆਨਕ ਸੜਕ ਹਾਦਸਾ! ਦੋ ਮਾਸੂਮ ਬੱਚਿਆਂ ਸਮੇਤ 4 ਗੰਭੀਰ ਜ਼ਖਮੀ

4

ਧਰਮ ਇੱਕ ਸੁਤੰਤਰ ਹਸਤੀ ਹੈ; ਸਰਕਾਰਾਂ ਨੂੰ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

5

ਜਲੰਧਰ 'ਚ ਮਾਨਸਿਕ ਤੌਰ ਉਤੇ ਪਰੇਸ਼ਾਨ ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ਉਤੇ ਕੀਤੀ ਕੁੱਟਮਾਰ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Sultanpur Lodhi Road Accident: ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ’ਤੇ ਅਰਬਨ ਸਟੇਟ ਕਲੋਨੀ ਦੇ ਨਿਕਾਸ ਦੁਆਰ ਦੇ ਬਾਹਰ ਦੋ ਮੋਟਰਸਾਈਕਲਾਂ ਅਤੇ ਇੱਕ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇਸ ਦਰਦਨਾਕ ਸੜਕ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਸਮੇਤ ਕੁੱਲ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਜ਼ਖਮੀ ਹੋਏ ਬੱਚਿਆਂ ਦੀ ਪਛਾਣ ਬਬਲੂ ਪੁੱਤਰ ਦਰਸ਼ਨ ਲਾਲ, ਉਮਰ ਕਰੀਬ 15 ਸਾਲ ਅਤੇ ਦੀਪਕ ਕੁਮਾਰ ਪੁੱਤਰ ਰਾਜਿੰਦਰ ਕੁਮਾਰ, ਉਮਰ ਕਰੀਬ 12 ਸਾਲ, ਦੋਵੇਂ ਵਾਸੀ ਮੁਹੱਲਾ ਪੰਡੋਰੀ, ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਦੋਵਾਂ ਬੱਚਿਆਂ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ। 

ਇਸ ਤੋਂ ਇਲਾਵਾ ਦੂਜੇ ਮੋਟਰਸਾਈਕਲ ’ਤੇ ਸਵਾਰ ਲੱਖਪ੍ਰੀਤ ਸਿੰਘ ਅਤੇ ਸੰਦੀਪ ਸਿੰਘ, ਜੋ ਸ਼ਾਹਕੋਟ ਖੇਤਰ ਨਾਲ ਸਬੰਧਤ ਦੱਸੇ ਜਾ ਰਹੇ ਹਨ, ਵੀ ਇਸ ਹਾਦਸੇ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਦੋਵੇਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿ ਹੈ।

ਇਹ ਵੀ ਪੜ੍ਹੋ : Live: ਪਟਿਆਲਾ ਨਗਰ ਨਿਗਮ, ਧਰਮਕੋਟ ਤੇ ਬਾਘਾ ਪੁਰਾਣਾ ਨਗਰ ਕੌਂਸਲ ਲਈ ਵੋਟਿੰਗ ਜਾਰੀ , ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਹਾਦਸੇ ਤੋਂ ਬਾਅਦ ਲੱਗਿਆ ਧਰਨਾ, ਇਨਸਾਫ਼ ਦੀ ਉੱਠੀ ਮੰਗ
ਹਾਦਸੇ ਤੋਂ ਬਾਅਦ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਰੋਸ ਦੇਖਣ ਨੂੰ ਮਿਲਿਆ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਕਾਰਨ ਮੌਕੇ ’ਤੇ ਤਣਾਅ ਵਾਲਾ ਮਾਹੌਲ ਬਣ ਗਿਆ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਧਰਨਾ ਚੁਕਵਾਇਆ। ਫਿਲਹਾਲ ਇਸ ਹਾਦਸੇ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਦਾ ਮਾਹੌਲ ਹੈ। ਦੋ ਮਾਸੂਮ ਬੱਚਿਆਂ ਦੀ ਨਾਜ਼ੁਕ ਹਾਲਤ ਨੇ ਪਰਿਵਾਰਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਹਰ ਕੋਈ ਜ਼ਖਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪੁਲਿਸ ਨੇ ਫਿਲਮੀ ਸਟਾਇਲ ਵਿੱਚ ਕੀਤਾ ਐਨਕਾਊਂਟਰ; ਇੱਕ ਮੁਲਜ਼ਮ ਜ਼ਖ਼ਮੀ, ਲੜਕੀ ਸਮੇਤ ਤਿੰਨ ਫ਼ਰਾਰ

Add Zee News as a Preferred Source
TAGS:
Punjab News