• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2026

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

Written ByRaj Rani
Published: Nov 01, 2026, 07:06 AM IST|Updated: Nov 01, 2026, 07:08 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਇਸ ਸਾਲ ਨਹੀਂ ਪਵੇਗੀ ਕੜਾਕੇ ਦੀ ਠੰਢ! ਨਵੰਬਰ ਵਿੱਚ ਵੀ ਦਿਨ ਰਹਿਣਗੇ ਗਰਮ, ਪੰਜਾਬ-ਦਿੱਲੀ 'ਚ ਧੁੰਦ ਅਤੇ ਇਨ੍ਹਾਂ ਰਾਜਾਂ 'ਚ ਤੂਫ਼ਾਨ

ਇਸ ਸਾਲ ਨਹੀਂ ਪਵੇਗੀ ਕੜਾਕੇ ਦੀ ਠੰਢ! ਨਵੰਬਰ ਵਿੱਚ ਵੀ ਦਿਨ ਰਹਿਣਗੇ ਗਰਮ, ਪੰਜਾਬ-ਦਿੱਲੀ 'ਚ ਧੁੰਦ ਅਤੇ ਇਨ੍ਹਾਂ ਰਾਜਾਂ 'ਚ ਤੂਫ਼ਾਨ

2

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2026

3

ਅੰਮ੍ਰਿਤਸਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ, ਡੇਰਾ ਬਿਆਸ ਦੇ ਸੇਵਾਦਾਰ ਦੀ ਮੌਤ; ਇੱਕ ਹੋਰ ਗੰਭੀਰ ਜ਼ਖਮੀ

4

AAP ਤੋਂ ਟਿਕਟ ਮਿਲਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ

5

ਜ਼ੀਰਕਪੁਰ ਦੇ ਘਰ ਵਿੱਚ ਚੱਲ ਰਹੀ ਗੈਰ-ਕਾਨੂੰਨੀ ਦਵਾਈ ਫੈਕਟਰੀ, ਭਾਰੀ ਮਾਤਰਾ ਵਿੱਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Add Zee News as a Preferred Source
TAGS:
Religious News